Home » ਕਰੀਅਰ » ਸਿੱਖਿਆ » ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੀਵਨ ਸੰਬੰਧੀ ਪੰਜਵਾਂ ਧਾਰਮਿਕ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ

ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੀਵਨ ਸੰਬੰਧੀ ਪੰਜਵਾਂ ਧਾਰਮਿਕ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ

78 Views

ਜਲੰਧਰ 10 ਜੁਲਾਈ (ਤਰਨਜੋਤ ਸਿੰਘ ) ਸਿੱਖ ਮਿਸ਼ਨਰੀ ਕਾਲਜ (ਰਜਿ:) ਲੁਧਿਆਣਾ ਦੇ ਸਰਕਲ ਜਲੰਧਰ ਵਲੋਂ ਚਲ ਰਹੇ ਕੰਵਰ ਸਤਨਾਮ ਸਿੰਘ ਖਾਲਸਾ ਸਕੂਲ ( ਜੀਰੋ ਫੀਸ ) ਮਾਡਲ ਹਾਊਸ ਰੋਡ ਬਸਤੀ ਸ਼ੇਖ ਵਿਖੇ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੀਵਨ ਨਾਲ ਸੰਬਧਿਤ ਪੰਜਵਾਂ ਧਾਰਮਿਕ ਪ੍ਰਸ਼ਨੋਤਰੀ ਮੁਬਾਕਲਾ ਕਰਵਾਇਆ ਗਿਆ ਜਿਸ ਵਿਚ ਬੱਚੀ ਹਰਕੋਮਲ ਕੌਰ ਨੇ ਪਹਿਲਾ ਸਥਾਨ , ਹਰਮਨ ਸਿੰਘ ਦੂਜਾ ਸਥਾਨ ,ਸਰਬਪ੍ਰੀਤ ਸਿੰਘ ਤੀਜਾ ਸਥਾਨ , ਹਰਪ੍ਰੀਤ ਸਿੰਘ ਚੌਥਾ ਸਥਾਨ ਅਤੇ ਕਿਰਨਦੀਪ ਕੌਰ ਨੇ ਪੰਜਵਾਂ ਸਥਾਨ ਪ੍ਰਾਪਤ ਕੀਤਾ |

ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਬਲਜੀਤ ਸਿੰਘ ਜੀ ਵਿਸ਼ੇਸ਼ ਤੌਰ ਤੇ ਪੁੱਜੇ ਅਤੇ ਉਨ੍ਹਾਂ ਨੇ ਬੱਚਿਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ | ਉਨ੍ਹਾਂ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸੇ ਵੀ ਕਾਰਜ ਵਿਚ ਸਫਲਤਾ ਪ੍ਰਾਪਤ ਕਰਨ ਲਈ ਮਿਹਨਤ ਅਤੇ ਲਗਨ ਹੀ ਇਕੋ ਇਕ ਰਾਜ ਹੈ | ਉਨ੍ਹਾਂ ਬੱਚਿਆਂ ਨੂੰ ਧਾਰਮਿਕ ਖੇਤਰ ਦੇ ਨਾਲ ਨਾਲ ਵਿਦਿਅਕ ਖੇਤਰ ਵਿਚ ਵੀ ਮੱਲਾ ਮਾਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਪ੍ਰਿੰਸੀਪਲ ਅਤੇ ਸਟਾਫ ਹਾਜ਼ਰ ਸੀ।

Gurbhej Singh Anandpuri
Author: Gurbhej Singh Anandpuri

ਮੁੱਖ ਸੰਪਾਦਕ

One Comment

Leave a Reply

Your email address will not be published. Required fields are marked *

FOLLOW US

TRENDING NEWS

Advertisement

GOLD & SILVER PRICE

× How can I help you?