ਮਿਲਾਨ 3 ਅਕਤੂਬਰ ( ਦਲਵੀਰ ਕੈਂਥ ) ਇਟਲੀ ਦੇ ਸ਼ਹਿਰ ਲਵੀਨਿਓ ਵਿਖੇ ਸਾਂਝੀਵਾਲਤਾ ਦਾ ਉਪਦੇਸ਼ ਦੇ ਰਹੇ ਗੁਰਦੁਆਰਾ ਭਗਤ ਰਵਿਦਾਸ ਸਿੰਘ ਸਭਾ ਲਵੀਨਿਓ ਦੀਆਂ ਸੰਗਤਾਂ ਵੱਲੋ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦਿਹਾੜੇ ਦੀਆਂ ਖੁਸ਼ੀਆਂ ਮੌਕੇ ਸਜਾਏ ਗਏ ਨਗਰ ਕੀਰਤਨ ਦੌਰਾਨ ਸਿੱਖ ਸੰਗਤਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ ।ਦੱਸਣਯੋਗ ਹੈ ਕਿ ਹਰ ਸਾਲ ਅਕਤੂਬਰ ਮਹੀਨੇ ਦੇ ਪਹਿਲੇ ਐਤਵਾਰ ਇਲਾਕੇ ਦੀਆਂ ਸੰਗਤਾਂ ਵੱਲੋ ਵਿਸ਼ਾਲ ਨਗਰ ਕੀਰਤਨ ਸਜਾਏ ਜਾਂਦੇ ਹਨ ਜਿੰਨ੍ਹਾਂ ਵਿਚ ਇਟਲੀ ਦੇ ਵੱਖ ਵੱਖ ਹਿੱਸਿਆ ਤੋਂ ਸੰਗਤਾਂ ਪਹੁੱਚਦੀਆਂ ਹਨ ਤੇ ਗੁਰੂ ਗ੍ਰੰਥ ਸਾਹਿਬ ਨੂੰ ਨਤਮਸਤਕ ਹੋਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਦੀਆਂ ਹਨ |
ਪੰਜ ਨਿਸ਼ਾਨਚੀ ਸਿੰਘਾਂ,ਪੰਜ ਪਿਆਰਿਆ ਦੀ ਅਗਵਾਈ ਅਤੇ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਦੀ ਆਰੰਭਤਾ ਉਪਰੰਤ ਲਵੀਨਿਓ ਸ਼ਹਿਰ ਦੇ ਵੱਖ ਵੱਖ ਹਿੱਸਿਆ ਵਿਚ ਹੋਏ ਪੜਾਅ ਉਪਰੰਤ ਸਟੇਸ਼ਨ ਵਾਲੇ ਮੁੱਖ ਚੌਕ ਵਿਚ ਪੁੱਜੇ ਜੱਥੇ ਖੁੱਲੇ ਪੰਡਾਲ ਸੁਜਾਕੇ ਗਏ ਇਸ ਮੌਕੇ ਪੰਜਾਬ ਤੋ ਵਿਸ਼ੇਸ਼ ਤੌਰ ਤੇ ਪੁੱਜੇ ਢਾਡੀ ਜਤਿੰਦਰ ਸਿੰਘ ਨੂਰਪੁਰੀ ਅਤੇ ਉਨਾਂ ਦੇ ਸਾਥੀਆਂ ਵੱਲੋ ਆਈਆਂ ਸੰਗਤਾਂ ਨੂੰ ਢਾਡੀ ਵਾਰਾਂ ਰਾਹੀ ਨਿਹਾਲ ਕੀਤਾ ਗਿਆ ਇਸ ਮੌਕੇ ਛੋਟੇ ਛੋਟੇ ਬੱਚਿਆ ਵੱਲੋ ਵੀ ਕੀਰਤਨ ਰਾਹੀ ਹਾਜਰੀਆਂ ਭਰਦੇ ਹੋਏ ਆਪਣਾ ਜੀਵਨ ਸਫਲਾ ਬਣਾਇਆ ਗਿਆ ।ਗਤਕੇ ਵਾਲੇ ਸਿੰਘਾਂ ਵੱਲੋ ਗਤਕਾ ਕਲਾ ਦੇ ਅਲੌਕਿਕ ਦ੍ਰਿਸ਼ ਵਿਖਾਏ ਗਏ ਸੇਵਾਦਾਰਾਂ ਵੱਲੋ ਆਈਆਂ ਸੰਗਤਾਂ ਲਈ ਵੱਖ ਵੱਖ ਸਟਾਲਾਂ ਦੇ ਪ੍ਰਬੰਧ ਕਰਕੇ ਸੇਵਾਵਾਂ ਨਿਭਾਈਆਂ ਗਈਆਂ ।
ਪ੍ਰਬਧੰਕ ਕਮੇਟੀ ਵੱਲੋ ਇਸ ਨਗਰ ਕੀਰਤਨ ਲਈ ਹਰ ਸੰਭਵ ਸਹਿਯੋਗ ਦੇਣ ਨਗਰ ਕੌਸਲ ਆਂਸੀੳ ਦੇ ਅਧਿਕਾਰੀਆਂ ਦਾ ਧੰਨਵਾਦ ਕਰਦੇ ਹੋਏ ਉਨਾਂ ਨੂੰ ਯਾਦਗਾਰੀ ਚਿੰਨ੍ਹ ਨਾਲ ਉਚੇ ਤੌਰ ਤੇ ਸਨਮਾਨ੍ਹਿਤ ਕੀਤਾ ਗਿਆ
Author: Gurbhej Singh Anandpuri
ਮੁੱਖ ਸੰਪਾਦਕ