ਪਾਇਲ 21 ਫਰਵਰੀ ( ਨਜ਼ਰਾਨਾ ਨਿਊਜ ਨੈੱਟਵਰਕ )ਸੰਯੁਕਤ ਕਿਸਾਨ ਮੋਰਚੇ ਦੇ ਪ੍ਰੋਗਰਾਮ ਨੂੰ ਹੂਬਹੂ ਲਾਗੂ ਕਰਦਿਆਂ ਵੱਖ ਵੱਖ ਕਿਸਾਨ ਜਥੇਬੰਦੀਆਂ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਪਾਇਲ ਦੇ ਘਰ ਅੱਗੇ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਤੇ ਬੋਲਦਿਆਂ ਬੀ ਕੇ ਯੂ ਰਾਜੇਵਾਲ ਦੇ ਸੂਬਾ ਜਨਰਲ ਸਕੱਤਰ ਰਜਿੰਦਰ ਸਿੰਘ ਕੋਟ ਪਨੈਚ ਨੇ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਵਤੀਰੇ ਨੂੰ ਲੋਕਾਂ ਦੇ ਅਧਿਕਾਰਾਂ ਤੇ ਹਮਲਾ ਕਰਾਰ ਦਿੱਤਾ ਹੈ।ਬੀ ਕੇ ਯੂ ਡਕੌਂਦਾ ਦੇ ਜਿਲਾ ਜਨਰਲ ਸਕੱਤਰ ਤਰਨਜੀਤ ਸਿੰਘ ਕੂਹਲੀ, ਬਲਵਿੰਦਰ ਸਿੰਘ ਨਿਜ਼ਾਮਪੁਰ,ਕੌਮੀ ਕਿਸਾਨ ਯੂਨੀਅਨ ਦੇ ਸੁਖਵਿੰਦਰ ਸਿੰਘ ਸੇਖੋਂ,ਬੀ ਕੇ ਯੂ ਰਾਜੇਵਾਲ ਦੇ ਬਲਵੰਤ ਸਿੰਘ ਰਾਜੇਵਾਲ, ਗੁਰਮੇਲ ਸਿੰਘ ਸਿਹੋਡ਼ਾ ਨੇਂ ਬੋਲਦਿਆਂ ਬਾਰਡਰਾਂ ਤੇ ਕਿਸਾਨਾਂ ਨਾਲ਼ ਸਰਕਾਰੀ ਧੱਕੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।
ਅੱਜ ਦੀ ਸਾਰੀ ਕਾਰਵਾਈ ਪ੍ਰੈੱਸ ਨੂੰ ਜਾਰੀ ਕਰਦਿਆਂ ਪ੍ਰਗਟ ਸਿੰਘ ਕੋਟ ਪਨੈਚ ਨੇ ਦੱਸਿਆ ਕਿ ਲੋਕਾਂ ਚ ਸਰਕਾਰੀ ਦਮਨਕਾਰੀ ਨੀਤੀਆਂ ਖ਼ਿਲਾਫ਼ ਬੇਹੱਦ ਰੋਸ ਪਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਸ਼ਾਂਤਮਈ ਰੋਸ ਪ੍ਰਦਰਸ਼ਨ ਹਰ ਇੱਕ ਨਾਗਰਿਕ ਦਾ ਮੌਲਿਕ ਅਧਿਕਾਰ ਹੈ, ਉਨ੍ਹਾਂ ਕਿਹਾ ਕਿ ਦੋਨਾਂ ਪਾਸਿਆਂ ਤੋਂ ਮਹੌਲ ਨੂੰ ਸਾਜ਼ਗਾਰ ਬਣਾਕੇ ਇਸ ਅੰਦੋਲਨ ਨੂੰ ਲੋਕ ਹਿਤੈਸ਼ੀ ਬਣਾਉਣ ਦੇ ਯਤਨ ਕਰਨੇ ਚਾਹੀਦੇ ਹਨ।ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਰਣਜੀਤ ਸਿੰਘ ਹੈਪੀ ਰਾਜੇਵਾਲ, ਸੁਖਦੇਵ ਸਿੰਘ ਸੈਕਟਰੀ, ਸਰਜੰਟ ਸਿੰਘ ਦਾਊਮਾਜਰਾ, ਜਰਨੈਲ ਸਿੰਘ ਰਾਜੇਵਾਲ, ਜਗਦੀਸ਼ ਸਿੰਘ, ਜਗਦੀਪ ਸਿੰਘ ਨਿਜ਼ਾਮਪੁਰ, ਕੁਲਵੰਤ ਸਿੰਘ ਸਿਹੋਡ਼ਾ, ਤਵਿੰਦਰ ਸਿੰਘ, ਬੁੱਧ ਸਿੰਘ ਜੰਡਾਲੀ, ਸੁਖਵਿੰਦਰ ਸਿੰਘ ਪੰਚ ਰਾਜੇਵਾਲ ਅਤੇ ਭਾਗ ਸਿੰਘ ਨਿਜ਼ਾਮਪੁਰ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਮੌਜੂਦ ਸਨ
Author: Gurbhej Singh Anandpuri
ਮੁੱਖ ਸੰਪਾਦਕ