ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ–ਨਾਲ ਇੱਕ ਗੰਭੀਰਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ ਫਿਲਮ ਵਿਆਹਾਂ ਵਾਲੀ ਜਾਪਦੀ ਹੈ ਪਰ ਜਦੋੰ ਤੁਸੀਂਇਸਦਾ ਟ੍ਰੇਲਰ ਦੇਖੋਗੇ ਤਾਂ ਸਾਫ ਹੋਵੇਗਾ ਕਿ ਇਹ ਫ਼ਿਲਮ ਬਿਲਕੁਲ ਇੱਕ ਨਵੇਂ ਅਤੇਹਾਸੋਹੀਣੇ ਮੁੱਦੇ ‘ਤੇ ਬਣੀ ਖੂਬਸੂਰਤ ਪੰਜਾਬੀ ਫ਼ਿਲਮ ਹੈ ਜੋ ਦਰਸ਼ਕਾਂ ਦਾ ਭਰਪੂਰ ਮਨੋਰੰਜਨਕਰਨ ਦਾ ਦਮ ਰੱਖਦੀ ਹੈ। ਰਣਜੀਤ ਬਾਵਾ, ਅਦਿੱਤੀ ਸ਼ਰਮਾ ਤੇ ਗੁਰਪ੍ਰੀਤ ਘੁੱਗੀ ਦੀ ਮੁੱਖਭੂਮਿਕਾ ਵਾਲੀ ਇਸ ਫ਼ਿਲਮ ਨੂੰ ਸਿਿਤਜ ਚੌਧਰੀ ਨੇ ਡਾਇਰੈਕਟ ਕੀਤਾ ਹੈ। ਧੀਰਜ ਰਤਨਦੀ ਲਿਖੀ ਇਸ ਫਿਲਮ ਵਿੱਚ ਅਜੇ ਹੁੱਡਾ, ਓਸ਼ਿਨ ਬਰਾੜ, ਫਤਿਹ ਟਿੱਬੀ, ਬਦਰ ਖਾਨ ਸਮੇਤਕਈ ਹੋਰ ਵੀ ਚਰਚਿਤ ਚਿਹਰੇ ਨਜ਼ਰ ਆਉਣਗੇ।
29 ਮਾਰਚ ਨੂੰ ਰਿਲੀਜ਼ ਹੋ ਰਹੀ ਇਹਫਿਲਮ ਲ਼ੰਡਨ ਦੀਆਂ ਵੱਖ–ਵੱਖ ਖੂਬਸੂਰਤ ਲੋਕੇਸ਼ਨਾਂ ‘ਤੇ ਫਿਲਮਾਈ ਗਈ ਹੈ ਇਹ ਫਿਲਮਇੱਕ ਅਜਿਹੇ ਨੌਜਵਾਨ ਦੀ ਕਹਾਣੀ ਹੈ ਜੋ ਪੰਜਾਬ ਵਿੱਚ ਵਧੀਆ ਜ਼ਿੰਦਗੀ ਜਿਉਂ ਰਿਹਾ ਹੈ।ਉਸਦੀ ਮੰਗੇਤਰ ਸੋਹਣੇ ਭਵਿੱਖ ਦੀ ਤਲਾਸ਼ ਵਿੱਚ ਵਿਦੇਸ਼ ਜਾਂਦੀ ਹੈ। ਵਿਦੇਸ਼ ਜਾਣ ਤੋਂ ਬਾਅਦਉਸਦਾ ਵਤੀਰਾ ਅਚਾਨਕ ਬਦਲ ਜਾਂਦਾ ਹੈ। ਅੱਧ–ਵਿਚਕਾਰ ਲਟਕੇ ਫਿਲਮ ਦੇ ਨਾਇਕ ਕੋਲਹੁਣ ਵਿਦੇਸ਼ ਵਿੱਚ ਵੱਸਣ ਲਈ ਕਿਸੇ ਪੱਕੀ ਕੁੜੀ ਨਾਲ ਵਿਆਹ ਕਰਵਾਉਣ ਤੋਂ ਬਿਨਾਂ ਕੋਈਹੋਰ ਚਾਰਾ ਨਹੀਂ। ਉਹ ਕਿਵੇਂ ਇਕ ਵਿਦੇਸ਼ੀ ਕੁੜੀ ਲੱਭਦਾ ਹੈ, ਯੂ ਕੇ ਪੱਕੇ ਹੋਣ ਲਈ ਉਸਨੂੰ ਕੀਕੀ ਪਾਪੜ ਵੇਲਣੇ ਪੈੰਦੇ ਹਨ। ਕੱਚੇ ਤੌਰ ਤੇ ਰਹਿ ਰਹੇ ਲੋਕਾਂ ਨਾਲ ਉੱਥੇ ਕਿਹੋ ਜਿਹਾ ਵਤੀਰਾਕੀਤਾ ਜਾਂਦਾ ਹੈ। ਲਇਹ ਸਭ ਕੁਝ ਇਸ ਫਿਲਮ ਦਾ ਅਹਿਮ ਹਿੱਸਾ ਹੈ। ਇਹ ਫਿਲਮ ਮਜ਼ਾਕਮਜ਼ਾਕ ਵਿੱਚ ਵਿਦੇਸ਼ਾਂ ਵਿੱਚ ਵੱਸਦੇ ਨੌਜਵਾਨਾਂ, ਵਿਆਹ ਦਾ ਲਾਰਾ ਲਾ ਕੇ ਜਾਂ ਵਿਆਹਕਰਵਾਕੇ ਆਈਆਂ ਕੁੜੀਆਂ ਅਤੇ ਉਹਨਾਂ ਦੇ ਅਚਾਨਕ ਬਦਲਣ ਦੀ ਕਹਾਣੀ ਨੂੰ ਵੀਖੂਬਸੂਰਤ ਤਰੀਕੇ ਨਾਲ ਪਰਦੇ ਤੇ ਪੇਸ਼ ਕੀਤਾ ਗਿਆ ਹੈ। ਇਸ ਗੱਲ ਦਾ ਝਲਕਾਰਾ ਫ਼ਿਲਮਦੇ ਟ੍ਰੇਲਰ ਤੋਂ ਵੀ ਮਿਲਦਾ ਹੈ। ਫ਼ਿਲਮ ਨਿਰਮਾਤਾ ਮਨੀ ਧਾਲੀਵਾਲ, ਮੋਹਿਤ ਬਨਵੈਤ, ਇੰਦਰਨਾਗਰਾ ਅਤੇ ਸੁਰਿੰਦਰ ਸੋਹਨਪਾਲ ਵੱਲੋਂ “ਦਾਰਾ ਫਿਲਮ”, “ਬਨਵੈਤ ਫਿਲਮਸ” ਅਤੇਹਿਊਮਨ ਮੋਸ਼ਨ ਪਿਕਚਰ” ਦੇ ਬੈਨਰ ਹੇਠ ਬਣਾਈ ਗਈ ਇਸ ਫ਼ਿਲਮ ਬਾਰੇ ਗੱਲਬਾਤਕਰਦਿਆਂ ਫਿਲਮ ਦੇ ਨਾਇਕ ਰਣਜੀਤ ਬਾਵਾ ਨੇ ਦੱਸਿਆ ਕਿ ਇਸ ਫਿਲਮ ਵਿੱਚ ਉਹਭਿੰਦਰ ਨਾਂ ਦੇ ਪੰਜਾਬ ਦੇ ਇੱਕ ਮੱਧ ਵਰਗੀ ਨੌਜਵਾਨ ਦੀ ਭੂਮਿਕਾ ਨਿਭਾਈ ਹੈ। ਉਹ ਹਰਜੋਤਨਾਂ ਦੀ ਇੱਕ ਕੁੜੀ ਨੂੰ ਪਿਆਰ ਕਰਦਾ ਹੈ।ਪਰਿਵਾਰ ਦੀ ਸਹਿਮਤੀ ਨਾਲ ਦੋਵਾਂ ਦਾ ਵਿਆਹਹੋਣਾ ਵੀ ਨਿਸਚਤ ਹੋ ਜਾਂਦਾ ਹੈ। ਵਿਆਹ ਤੋਂ ਕੁਝ ਦਿਨ ਪਹਿਲਾਂ ਹਰਜੋਤ ਦਾ ਯੂ ਕੇ ਦਾ ਵੀਜ਼ਾਆ ਜਾਂਦਾ ਹੈ।
ਹਰਜੋਤ ਲਈ ਯੂ ਕੇ ਗਏ ਭਿੰਦਰ ਨਾਲ ਉੱਥੇ ਕੀ ਕੁਝ ਵਾਪਰਦਾ ਹੈ ਇਹਪਹਿਲੂ ਬੇਹੱਦ ਦਿਲਚਸਪ ਹਨ। ਬਾਵੇ ਮੁਤਾਬਕ ਇਹ ਫਿਲਮ ਪੰਜਾਬ ਦੇ ਹਜ਼ਾਰਾਂ ਨੌਜਵਾਨਾਂਦੀ ਬਾਤ ਪਾਵੇਗਾ। ਇਸ ਫਿਲਮ ਵਿੱਚ ਦਰਸ਼ਕ ਉਸਨੂੰ ਇੱਕ ਵੱਖਰੇ ਅੰਦਾਜ਼ ਵਿੱਚ ਦੇਖਣਗੇ।ਸੰਗੀਤ ਹਰ ਫਿਲਮ ਦੀ ਖੂਬਸੂਰਤੀ ਵਿੱਚ ਵਾਧਾ ਕਰਦਾ ਹੈ। ਇਸ ਫਿਲਮ ਦਾ ਸੰਗੀਤ ਵੀਕੁਝ ਇਸ ਤਰ੍ਹਾਂ ਦਾ ਹੀ ਹੈ। ਫਿਲਮ ਦਾ ਸੰਗੀਤ ਦੇਸੀ ਕਰਿਓ,ਜੱਗੀ ਸਿੰਘ ਅਤੇ ਡਾਊਡਬੀਟਸ ਨੇ ਤਿਆਰ ਕੀਤਾ ਹੈ। ਫਿਲਮ ਦੇ ਗੀਤ ਡੀ ਹਾਰਪ, ਜੱਗੀ ਸਿੰਘ ਅਤੇ ਪ੍ਰਗਟਕੋਟਗੁਰੂ ਨੇ ਲਿਖੇ ਹਨ। ਇਹਨਾਂ ਗੀਤਾਂ ਨੂੰ ਆਵਾਜ਼ ਰਣਜੀਤ ਬਾਵਾ, ਅਜੇ ਹੁੱਡਾ, ਕਮਲਖਾਨ ਅਤੇ ਡੀ ਹਾਰਪ ਨੇ ਦਿੱਤੀ ਹੈ। 29 ਮਾਰਚ ਨੂੰ ਦੁਨੀਆ ਭਰ ਵਿੱਚ ਰਿਲੀਜ ਹੋਣ ਜਾਰਹੀ ਹੈ ਇਹ ਫ਼ਿਲਮ ਸਿਨੇਮਾਘਰਾਂ ਵਿੱਚ ਮੁੜ ਰੌਣਕਾਂ ਲੈ ਕੇ ਆਵੇਗੀ।
ਜਿੰਦ ਜਵੰਦਾ 9463828000
Author: Gurbhej Singh Anandpuri
ਮੁੱਖ ਸੰਪਾਦਕ