ਰੋਮ / ਲੋਨੀਗੋ 8 ਅਪ੍ਰੈਲ (ਤ੍ਰਿਵਜੋਤ ਸਿੰਘ ਵਿੱਕੀ) ਖਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਤੇ ਸਿੱਖੀ ਸਿਧਾਂਤ,ਸਿੱਖੀ ਜੀਵਨ ,ਸਿੱਖੀ ਫਰਜ਼ਾਂ ਦੀਆਂ ਬਾਤਾਂ ਪਾਉਂਦੇ ਵਿਸ਼ਾਲ ਧਾਰਮਿਕ ਸਮਾਗਮ ,ਗੁਰਬਾਣੀ ਕੀਰਤਨ ਸਮਾਰੋਹ ਤੇ ਨਗਰ ਕੀਰਤਨ ਜਿੱਥੇ ਭਾਰਤ ਦੀ ਧਰਤੀ ਉਪੱਰ ਸਜਾਏ ਜਾਂਦੇ ਹਨ ਉੱਥੇ ਦੁਨੀਆਂ ਦੇ ਚੱਪੇ-ਚੱਪੇ ਵਿੱਚ ਰਹਿਣ ਬਸੇਰਾ ਕਰਦੀ ਸਿੱਖ ਸੰਗਤ ਮਹਾਨ ਸਿੱਖ ਧਰਮ ਨੂੰ ਸਮਰਪਿਤ ਅਜਿਹੇ ਸਮਾਗਮ ਕਰਵਾਉਂਦੀ ਹੋਈ ਵਿਦੇਸ਼ਾਂ ਵਿੱਚ ਸਿੱਖੀ ਦੇ ਬੂਟੇ ਨੂੰ ਪ੍ਰਫੁਲੱਤ ਕਰਨ ਵਿੱਚ ਵੱਡਮੁੱਲਾ ਯੋਗਦਾਨ ਪਾ ਰਹੀ ਹੈ ਅਜਿਹੇ ਹੀ ਕਾਰਜਾਂ ਵਿੱਚ ਮੋਹਰੀ ਹੈ ਇਟਲੀ ਦੇ ਵੈਨੇਤੋ ਸੂਬੇ ਦਾ ਪ੍ਰਸਿੱਧ ਗੁਰਦੁਆਰਾ ਸਾਹਿਬ ਬਾਬਾ ਜੋ਼ਰਾਵਾਰ ਸਿੰਘ ਜੀ ਬਾਬਾ ਫਤਿਹ ਸਿੰਘ ਜੀ ਇਸ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਮਹਾਨ ਸਿੱਖ ਧਰਮ ਨਾਲ ਸਬੰਧਤ ਸਮਾਗਮਾਂ ਨੂੰ ਨਿਰੰਤਰ ਕਰਵਾਉਂਦੀ ਹੀ ਰਹਿੰਦੀ ਹੈ।
ਇਟਲੀ ਦੇ ਸੂਬੇ ਵੇਨੋਤੋ ਦੇ ਸ਼ਹਿਰ ਵਿਚੈਂਸਾ ਲੋਨੀਗੋ ਵਿੱਚ ਵੱਸਦੇ ਗੁਰਦੁਆਰਾ ਬਾਬਾ ਜ਼ੋਰਾਵਾਰ ਸਿੰਘ ਜੀ ਬਾਬਾ ਫ਼ਤਿਹ ਸਿੰਘ ਜੀ ਵਿੱਖੇ ਵਿਸਾਖੀ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾ ਇਸ ਸਾਲ ਵੀ 13 ਅਪ੍ਰੈਲ ਨੂੰ ਦਿਨ ਸ਼ਨੀਵਾਰ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕਰਕੇ ਲੋਨੀਗੋ ਸ਼ਹਿਰ ਦੀ ਲੂਨਾ ਪਾਰਕ ਤੱਕ ਆਰੰਭ ਕੀਤਾ ਜਾਵੇਗਾ। ਇਸ ਮੌਕੇ ਪੰਜਾਬ ਦੀ ਧਰਤੀ ਤੋਂ ਉਚੇਚੇ ਤੌਰ ਤੇ ਆ ਰਿਹਾ ਪ੍ਰਸਿੱਧ ਪੰਥਕ ਢਾਡੀ ਜੱਥਾ ਗੁਰਪ੍ਰੀਤ ਸਿੰਘ ਲਾਂਡਰਾਂ ਵਾਲੇ ਸੰਗਤਾਂ ਨੂੰ ਲਾਸਾਨੀ ਸਿੱਖ ਇਤਿਹਾਸ ਸਰਵਣ ਕਰਵਾਉਣਗੇ।ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਮੁੱਚੀਆਂ ਸੰਗਤਾਂ ਨੂੰ ਇਸ ਮਹਾਨ ਦਿਵਸ ਵਿੱਚ ਹੁੰਮ-ਹੁੰਮਾ ਕੇ ਪਹੁੰਚਣ ਦੀ ਅਪੀਲ ਕੀਤੀ ਹੈ।
ਖ਼ਬਰ ਨਾਲ ਸੰਬੰਧਿਤ ਵੀਡੀਓ ਦਾ ਲਿੰਕ ????????
41a52e2e-dc2d-449b-bae0-670d5cdc29d4
Author: Gurbhej Singh Anandpuri
ਮੁੱਖ ਸੰਪਾਦਕ