92 Views
ਵਾਸ਼ਿੰਗਟਨ, 3 ਅਗਸਤ- ਅਮਰੀਕੀ ਚੋਣਾਂ ਵਿਚ ਡੋਨਾਲਡ ਟਰੰਪ ਦੇ ਖ਼ਿਲਾਫ਼ ਡੈਮੋਕ੍ਰੇਟਿਕ ਪਾਰਟੀ ਤੋਂ ਭਾਰਤੀ ਮੂਲ ਦੀ ਕਮਲਾ ਹੈਰਿਸ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਹੋਵੇਗੀ। 1 ਅਗਸਤ ਤੋਂ ਉਮੀਦਵਾਰ ਦੀ ਚੋਣ ਲਈ ਸ਼ੁਰੂ ਹੋਈ ਵੋਟਿੰਗ ਤੋਂ 28 ਘੰਟੇ ਬਾਅਦ ਹੀ ਉਨ੍ਹਾਂ ਨੂੰ ਪਾਰਟੀ ਦੇ 2350 ਪ੍ਰਤੀਨਿਧਾਂ ਦਾ ਸਮਰਥਨ ਮਿਲ ਗਿਆ ਤੇ ਇਸ ਦੇ ਨਾਲ ਹੀ ਉਨ੍ਹਾਂ ਬਹੁਮਤ ਦਾ ਅੰਕੜਾ ਪਾਰ ਕਰ ਲਿਆ। ਹਾਲਾਂਕਿ 6 ਅਗਸਤ ਨੂੰ ਵੋਟਿੰਗ ਖ਼ਤਮ ਹੋਣ ਤੋਂ ਬਾਅਦ ਹੀ ਅਧਿਕਾਰਤ ਤੌਰ ’ਤੇ ਉਨ੍ਹਾਂ ਦੇ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਬਣਨ ਦਾ ਐਲਾਨ ਕੀਤਾ ਜਾਵੇਗਾ।
Author: Gurbhej Singh Anandpuri
ਮੁੱਖ ਸੰਪਾਦਕ