ਅੰਮ੍ਰਿਤਸਰ 3 ਅਗਸਤ ( ਤਾਜੀਮਨੂਰ ਕੌਰ ) ਤੀਜੇ ਪਾਤਸ਼ਾਹ ਗੁਰੂ ਅਮਰਦਾਸ ਜੀ ਦੇ ੪੫੦ ਸਾਲਾ ਜੋਤੀ ਜੋਤ ਪੁਰਬ ਅਤੇ ਚੌਥੇ ਪਾਤਸ਼ਾਹ ਗੁਰੂ ਰਾਮਦਾਸ ਜੀ ਦੇ ੪੫੦ ਸਾਲਾਂ ਗੁਰਤਾ ਗੱਦੀ ਪੁਰਬ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਲੋਂ ਵੱਡੇ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਮਨਾਏ ਜਾ ਰਹੇ ਹਨ । ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਇਸ ਸੰਬੰਧੀ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ । ਧਰਮ ਪ੍ਰਚਾਰ ਕਮੇਟੀ ਦੇ ਹੈੱਡ ਪ੍ਰਚਾਰਕ ਗਿਆਨੀ ਜਗਦੇਵ ਸਿੰਘ ਲਹੁਕਾ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਤਿਕਾਰਯੋਗ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਜੀ ਜੀ ਦੀ ਦਿਸ਼ਾ ਨਿਰਦੇਸ਼ਨਾ ਤਹਿਤ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਦੀ ਯੋਗ ਅਗਵਾਈ ਹੇਠ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ 450 ਸਾਲਾ ਗੁਰਤਾ ਗੱਦੀ ਗੁਰਪੁਰਬ ਨੂੰ ਸਮਰਪਿਤ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸੰਨ ਸਾਹਿਬ ਬਾਸਰਕੇ ਵਿਖੇ ਮਹਾਨ ਗੁਰਮਤਿ ਸਮਾਗਮ ਦੀ ਸਫਲਤਾ ਅਤੇ ਗੁਰਦੁਆਰਾ ਸੰਨ ਸਾਹਿਬ ਬਾਸਰਕੇ ਗਿੱਲਾਂ ਤੋਂ ਗੋਇੰਦਵਾਲ ਸਾਹਿਬ ਤੱਕ ਮਹਾਨ ਨਗਰ ਕੀਰਤਨ ਸਿੱਖ ਪੰਥ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਜਥੇਬੰਦੀਆਂ ਕਾਰ ਸੇਵਾ ਵਾਲੇ ਮਹਾਂਪੁਰਖ ਨਿਹੰਗ ਸਿੰਘ ਜਥੇਬੰਦੀਆਂ ਅਤੇ ਸਿੱਖ ਸੰਗਤਾਂ ਦੇ ਸਹਿਯੋਗ ਦੇ ਨਾਲ 1 ਸਤੰਬਰ ਨੂੰ ਆਰੰਭ ਹੋ ਕੇ ਬੀੜ ਸਾਹਿਬ ਤਰਨ ਤਾਰਨ ਸਾਹਿਬ ਅਤੇ ਰਸਤੇ ਵਿੱਚ ਪੈਂਦੇ ਪਿੰਡਾਂ ਵਿੱਚੋਂ ਗੁਜਰਦਿਆਂ ਹੋਇਆਂ ਗੋਇੰਦਵਾਲ ਸਾਹਿਬ ਵਿਖੇ ਸੰਪੂਰਨ ਹੋਵੇਗਾ ਇਸ ਸਮੁੱਚੇ ਸਮਾਗਮ ਦੀ ਸਫਲਤਾ ਲਈ ਅੱਜ ਗੁਰਦੁਆਰਾ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸਵਾ ਸੋਸਾਇਟੀਆਂ ਸੰਤਾਂ ਮਹਾਂਪੁਰਖਾਂ ਅਤੇ ਪਤਵੰਤੀ ਸੱਜਣਾਂ ਦੀ ਮੀਟਿੰਗ ਬੁਲਵਾਈ ਗਈ ਇਸ ਮੀਟਿੰਗ ਵਿੱਚ ਜਥੇਦਾਰ ਮੰਗਵਿੰਦਰ ਸਿੰਘ ਜੀ ਖਾਪੜ ਖੇੜੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਬਾ ਨਿਰਮਲ ਸਿੰਘ ਜੀ ਨਸ਼ੈਰਾ ਢਾਲਾ ਜਥੇਦਾਰ ਅਮਰਜੀਤ ਸਿੰਘ ਜੀ ਭਲਾਈਪੁਰ ਭਾਈ ਮਨਜੀਤ ਸਿੰਘ ਜੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਕਮੇਟੀ ਦੇ ਅਡੀਸ਼ਨਲ ਸਕੱਤਰ ਸਰਦਾਰ ਵਿਜੇ ਸਿੰਘ ਧਰਮ ਪ੍ਰਚਾਰ ਕਮੇਟੀ ਦੇ ਹੈੱਡ ਪ੍ਰਚਾਰਕ ਜਗਦੇਵ ਸਿੰਘ ਪ੍ਰਚਾਰਕ ਗੁਰਲਾਲ ਸਿੰਘ ਪ੍ਰਚਾਰਕ ਰਾਜਬੀਰ ਸਿੰਘ , ਇੰਚਾਰਜ ਕਰਤਾਰ ਸਿੰਘ ਜੀ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਜੀ ਮੈਨੇਜਰ ਸਰਬਦਿਆਲ ਸਿੰਘ ਨੇ ਆਏ ਹੋਏ ਪਤਵੰਤੀ ਸੱਜਣਾਂ ਨੂੰ ਸੰਬੋਧਨ ਕੀਤਾ ਅਤੇ ਸ੍ਰੀ ਗੁਰੂ ਅਮਰਦਾਸ ਮਹਾਰਾਜ ਜੀ ਸਬੰਧੀ ਇਸ ਵਿਸ਼ਾਲ ਨਗਰ ਕੀਰਤਨ ਵਿੱਚ ਸਵਾਗਤ ਦੀ ਗੇਟ ਬਣਾਉਣ ਸਵਾਗਤੀ ਬੈਨਰ ਰਸਤੇ ਵਿੱਚ ਵੱਖ ਵੱਖ ਪੜਾਵਾਂ ਤੇ ਨਗਰ ਕੀਰਤਨ ਦੇ ਸਵਾਗਤ ਲਈ ਜਲ ਪਾਣੀ ਦਾ ਪ੍ਰਬੰਧ ਕਰਨ ਕਰਾਉਣ ਹਿੱਤ ਪ੍ਰੇਰਨਾ ਕੀਤੀ ਸਭਾ ਸੁਸਾਇਟੀਆਂ ਨੇ ਵਿਸ਼ਵਾਸ ਦਵਾਇਆ ਕਿ ਨਗਰ ਕੀਰਤਨ ਦਾ ਸਵਾਗਤ ਸਤਿਕਾਰ ਸਹਿਤ ਕੀਤਾ ਜਾਵੇਗਾ ।ਮੀਟਿੰਗ ਵਿੱਚ ਪਹੁੰਚੀਆਂ ਸਭਾ ਸੁਸਾਇਟੀਆਂ ਨੂੰ ਹੈੱਡ ਪ੍ਰਚਾਰਕ ਗਿਆਨੀ ਜਗਦੇਵ ਸਿੰਘ ਲਹੁਕਾ ਵੱਲੋਂ ਗੁਰਦੁਆਰਾ ਬਾਉਲੀ ਸਾਹਿਬ ਗੋਇੰਦਵਾਲ ਵਿਖੇ ਮਿਤੀ ੧੬,੧੭,੧੮ ਸਤੰਬਰ ਨੂੰ ਹੋ ਰਹੇ ਸ਼ਤਾਬਦੀ ਸਮਾਗਮ ਵਿੱਚ ਸੰਗਤਾਂ ਦੇ ਵੱਡੇ ਕਾਫ਼ਲਿਆਂ ਨਾਲ ਸ਼ਾਮਿਲ ਹੋਣ ਦੀ ਪ੍ਰੇਰਨਾ ਵੀ ਕੀਤੀ ।
Author: Gurbhej Singh Anandpuri
ਮੁੱਖ ਸੰਪਾਦਕ