52 Views
ਬਰੈਂਪਟਨ 6 ਦਸੰਬਰ ( ਨਜ਼ਰਾਨਾ ਨਿਊਜ ਨੈੱਟਵਰਕ ) ਕੈਨੇਡਾ ਦੇ ਸ਼ਹਿਰ ਬਰੈਂਪਟਨ ‘ਚ ਗੈਂਗਸਟਰਾਂ ਵੱਲੋਂ ਪਿੰਡ ਨੰਦਪੁਰ ਦੇ ਰਹਿਣ ਵਾਲੇ ਪ੍ਰਿਤਪਾਲ ਸਿੰਘ ਨਾਂ ਦੇ ਨੌਜਵਾਨ ਦੀ ਉਸ ਸਮੇਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਦੋਂ ਉਹ ਨੌਕਰੀ ‘ਤੇ ਜਾਣ ਲਈ ਆਪਣੀ ਕਾਰ ਸਟਾਰਟ ਕਰ ਰਿਹਾ ਸੀ। ਗੋਲੀਬਾਰੀ ਵਿੱਚ ਪ੍ਰਿਤਪਾਲ ਸਿੰਘ ਦਾ ਵੱਡਾ ਭਰਾ ਖੁਸ਼ਵੰਤ ਸਿੰਘ ਜ਼ਖ਼ਮੀ ਹੋ ਗਿਆ। ਘਟਨਾ ਦਾ ਪਤਾ ਲੱਗਦਿਆਂ ਹੀ ਪਿੰਡ ਵਿੱਚ ਸੋਗ ਦਾ ਮਾਹੌਲ ਬਣ ਗਿਆ। ਇਸ ਮੌਕੇ ਮਿਤਰਕ ਨੌਜਵਾਨ ਦੇ ਪਿਤਾ ਨੇ ਮੀਡੀਆ ਦੇ ਸਾਮ੍ਹਣੇ ਬੋਲਦਿਆਂ ਕਿਹਾ ਮੇਰੇ ਪੁੱਤਰਾਂ ਦੇ ਉੱਪਰ ਗੈਂਗਸਟਰਾਂ ਨੇ ਗੋਲੀਆਂ ਚਲਾ ਕਿ ਇੱਕ ਪੁੱਤਰ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਦੂਜੇ ਨੂੰ ਗੰਭੀਰ ਜਖਮੀ ਕਰ ਦਿੱਤਾ ਮਿਤਰਕ ਨੌਜਵਾਨ ਦੇ ਪਿਤਾ ਨੇ ਆਪਣੇ ਆਪਣੇ ਪੁੱਤਰ ਦੀ ਡੈਡਬੋਡੀ ਆਪਣੇ ਘਰ ਵਿੱਚ ਲਿਆਉਣ ਦੀ ਸਰਕਾਰ ਦੇ ਕੋਲੋਂ ਮੰਗ ਕੀਤੀ ਹੈ
Author: Gurbhej Singh Anandpuri
ਮੁੱਖ ਸੰਪਾਦਕ