ਮਿਲਾਨ 6 ਜਨਵਰੀ ( ਨਜ਼ਰਾਨਾ ਨਿਊਜ ਨੈੱਟਵਰਕ ) ਇਟਲੀ ਵਿੱਚ ਸਿੱਖ ਧਰਮ ਨੂੰ ਰਜਿਸਟਰ ਕਰਵਾਉਣ ਲਈ ਵੱਖ ਵੱਖ ਗੁਰਦੁਆਰਾ ਸਾਹਿਬਾਨ ਦੀ ਸਾਂਝੀ ਫੈਡਰੈਸ਼ਨ ਯੂਨੀਅਨ ਸਿੱਖ ਇਟਲੀ ਦੁਆਰਾ ਇਟਲੀ ਦੇ ਜਿਲਾ ਬੈਰਗਮੋ ਦੇ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਕੋਵੋ ਵਿਖੇ ਸਾਂਝੀ ਇਕੱਤਰਤਾ ਕੀਤੀ ਗਈ। ਜਿਸ ਵਿੱਚ ਯੂਨੀਅਨ ਸਿੱਖ ਇਟਲੀ ਦੇ ਅਹੁਦੇਦਾਰਾਂ ਤੋਂ ਇਲਾਵਾ ਵੱਖ ਵੱਖ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਅਤੇ ਵੱਖ ਵੱਖ ਜੱਥੇਬੰਦੀਆ ਦੇ ਮੈਬਰਾਂ ਨੇ ਇਟਲੀ ਵਿੱਚ ਸਿੱਖ ਧਰਮ ਨੂੰ ਰਜਿਸਰਟਰ ਕਰਵਾਉਣ ਤੋਂ ਇਲਾਵਾ ਹੋਰ ਵੀ ਧਾਰਮਿਕ ਮੁੱਦਿਆ ਤੇ ਵਿਸ਼ੇਸ਼ ਗੱਲਬਾਤ ਕੀਤੀ । ਗੱਲਬਾਤ ਕਰਦਿਆ ਯੂਨੀਅਨ ਸਿੱਖ ਇਟਲੀ ਦੇ ਮੁੱਖ ਸੇਵਾਦਾਰ ਭਾਈ ਸਤਵਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਇਟਲੀ ਵਿੱਚ ਜੋ ਧਰਮ ਰਜਿਸਟਰ ਕਰਵਾਉਣ ਦਾ ਬੀੜਾ ਯੂਨੀਅਨ ਸਿੱਖ ਇਟਲੀ ਨੇ ਚੁੱਕਿਆ ਹੈ। ਉਸਨੂੰ ਸਿਰੇ ਚਾੜਨ ਲਈ ਸਾਰੀਆਂ ਧਾਰਮਿਕ ਸੰਸਥਾਵਾਂ ਇੱਕਠੇ ਹੋਕੇ ਕੰਮ ਕਰਨ ਅਤੇ ਇਹ ਕਾਰਜ ਹੋਰ ਮਜਬੂਤੀ ਨਾਲ ਅੱਗੇ ਤੋਰਿਆ ਜਾਵੇ। ਉਹਨਾਂ ਦੱਸਿਆ ਕਿ ਇਸ ਮੀਟਿੰਗ ਵਿੱਚ ਇਟਲੀ ਨਾਲ ਸੰਬੰਧਿਤ ਕਈ ਧਾਰਮਿਕ ਮੁੱਦਿਆ ਤੇ ਵਿਸ਼ੇਸ਼ ਚਰਚਾ ਕੀਤੀ ਗਈ ਅਤੇ ਜਿਹਨਾਂ ਲਈ ਆਉਣ ਵਾਲੇ ਸਮੇਂ ਵਿੱਚ ਠੋਸ ਕਦਮ ਚੁੱਕੇ ਜਾਣਗੇ। ਉਹਨਾਂ ਦੱਸਿਆ ਕਿ ਯੂਨੀਅਨ ਸਿੱਖ ਇਟਲੀ ਦੁਆਰਾ ਸਿੱਖ ਧਰਮ ਲਈ ਲਗਾਈ ਫਾਈਲ ਲਈ ਵੱਖ ਵੱਖ ਗੁਰਦੁਆਰਾ ਸਾਹਿਬ ਵਿੱਚ ਸਮੀਖਿਆ ਚੱਲ ਰਹੀ ਹੈ। ਜਿਸ ਲਈ ਯੂਨੀਅਨ ਸਿੱਖ ਇਟਲੀ ਨਾਲ ਸੰਬੰਧਿਤ ਸਾਰੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆ ਅਤੇ ਸੰਸਥਾਵਾਂ ਸਹਿਯੋਗ ਕਰਨ। ਉਹਨਾਂ ਕਿਹਾ ਕਿ ਯੂਨੀਅਨ ਸਿੱਖ ਇਟਲੀ ਦੇ ਸਿੱਖ ਪ੍ਰਚਾਰਕਾਂ ਦੀ ਹਮੇਸ਼ਾ ਸਤਿਕਾਰ ਕਰਦੀ ਹੈ, ਉਹਨਾਂ ਤਾੜਨਾ ਕੀਤੀ ਕਿ ਜੇਕਰ ਕੋਈ ਪ੍ਰਚਾਰਕਾਂ ਵਿਰੁੱਧ ਗਲਤ ਸ਼ਬਦਾਵਲੀ ਦੀ ਵਰਤੋਂ ਕਰਦਾ ਹੈ। ਤਾਂ ਉਸ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਕੋਵੋ ਦੇ ਮੁੱਖ ਸੇਵਾਦਾਰ ਰਜਿੰਦਰ ਸਿੰਘ ਰੰਮੀ ਨੇ ਆਏ ਸਾਰੀਆਂ ਪ੍ਰਬੰਧਕ ਕਮੇਟੀਆ ਅਤੇ ਸੰਸਥਾਵਾਂ ਦਾ ਵਿਸ਼ੇਸ਼ ਧੰਨਵਾਦ ਕੀਤਾ।
Author: Gurbhej Singh Anandpuri
ਮੁੱਖ ਸੰਪਾਦਕ