Home » ਰਾਸ਼ਟਰੀ » ਹਲਕਾ ਖਡੂਰ ਸਾਹਿਬ ਦੀਆਂ ਪੰਚਾਇਤਾਂ ਕਿਸੇ ਵੀ ਨਸ਼ਾ ਵੇਚਣ ਵਾਲੇ ਦੇ ਮਗਰ ਥਾਣੇ ਨਹੀਂ ਜਾਣਗੀਆਂ- ਐਮ.ਐਲ.ਏ ਲਾਲਪੁਰਾ

ਹਲਕਾ ਖਡੂਰ ਸਾਹਿਬ ਦੀਆਂ ਪੰਚਾਇਤਾਂ ਕਿਸੇ ਵੀ ਨਸ਼ਾ ਵੇਚਣ ਵਾਲੇ ਦੇ ਮਗਰ ਥਾਣੇ ਨਹੀਂ ਜਾਣਗੀਆਂ- ਐਮ.ਐਲ.ਏ ਲਾਲਪੁਰਾ

138 Views
ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਨਸ਼ੇ ਅਤੇ ਅਪਰਾਧ ਦੇ ਖਾਤਮੇ ਲਈ ਵਿੱਢੀ ਮੁਹਿੰਮ ਦੀ ਕੀਤੀ ਸ਼ਲਾਘਾ
– ਗ੍ਰਾਮ ਪੰਚਾਇਤ ਚੋਹਲਾ ਸਾਹਿਬ ਵਲੋਂ ਵੀ ਭਰਵੇਂ ਇਕੱਠ ਦੌਰਾਨ ਕੀਤਾ ਗਿਆ ਮਤਾ ਪਾਸ 

ਤਰਨ ਤਾਰਨ,12 ਜਨਵਰੀ 2025 – (  ਮਨਜੀਤ ਸਿੰਘ ਸਰਾਂ ) ਆਮ ਆਦਮੀ ਪਾਰਟੀ ਯੂਥ ਵਿੰਗ ਦੇ ਸੂਬਾਈ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਸ.ਮਨਜਿੰਦਰ ਸਿੰਘ ਲਾਲਪੁਰਾ ਨੇ ਆਪਣੇ ਹਲਕੇ ਦੀਆਂ ਪੰਚਾਇਤਾਂ ਵੱਲੋਂ ਆਏ ਹੋਏ ਮਤਿਆਂ ਦੀ ਪ੍ਰੋੜਤਾ ਕਰਦੇ ਐਲਾਨ ਕੀਤਾ ਕਿ ਮੇਰੇ ਹਲਕੇ ਦੀਆਂ ਪੰਚਾਇਤਾਂ ਨਸ਼ਾ ਵੇਚਣ ਵਾਲੇ, ਲੁੱਟਾਂ ਖੋਹਾਂ ਕਰਨ ਵਾਲੇ ਜਾਂ ਕੋਈ ਵੀ ਅਪਰਾਧਿਕ ਕਾਰਵਾਈ ਕਰਨ ਵਾਲੇ ਵਿਅਕਤੀ ਦੀ ਹਮਾਇਤ ਵਿੱਚ ਪੁਲਿਸ ਕੋਲ ਨਹੀਂ ਜਾਣਗੀਆਂ।ਉਹਨਾਂ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਦੱਸਿਆ ਕਿ ਮੈਂ ਇੱਕ ਦਿਨ ਪਹਿਲਾਂ ਹੀ ਸੋਸ਼ਲ ਮੀਡੀਆ ਜ਼ਰੀਏ ਆਪਣੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਸੀ ਕਿ ਜੇਕਰ ਆਪਾਂ ਪੰਜਾਬ ਵਿੱਚੋਂ ਨਸ਼ਾ ਮੁਕਾਉਣਾ ਹੈ ਤਾਂ ਸਾਨੂੰ ਸਭ ਤੋਂ ਪਹਿਲਾਂ ਆਪਣੇ ਪਿੰਡਾਂ ਦੇ ਵਿੱਚੋਂ ਨਸ਼ਾ ਮੁਕਾਉਣਾ ਪਵੇਗਾ,ਸੋ ਇਸ ਲਈ ਜਰੂਰੀ ਹੈ ਕਿ ਤੁਸੀਂ ਅਜਿਹੇ ਲੋਕਾਂ ਦੀ ਹਮਾਇਤ ਵਿੱਚ ਪੁਲਿਸ ਕੋਲ ਨਾ ਜਾਓ,ਬਲਕਿ ਪੁਲਿਸ ਨੂੰ ਅਜਿਹੇ ਵਿਅਕਤੀਆਂ ਨਾਲ ਲੜਨ ਲਈ ਹੌਸਲਾ ਦਿਓ। ਉਹਨਾਂ ਕਿਹਾ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ ਮੇਰੇ ਹਲਕੇ ਦੀਆਂ ਲਗਭਗ 50 ਫੀਸਦੀ ਪੰਚਾਇਤਾਂ ਨੇ ਅਗਲੇ ਦਿਨ ਹੀ ਇਸ ਐਲਾਨ ਦੀ ਹਮਾਇਤ ਵਿੱਚ ਮਤੇ ਪਾ ਦਿੱਤੇ ਹਨ ਅਤੇ ਬਾਕੀਆਂ ਨੇ ਵੀ ਫੋਨ ਉੱਤੇ ਇਸ ਨੇਕ ਕੰਮ ਲਈ ਨਾਲ ਤੁਰਨ ਦੀ ਹਾਮੀ ਭਰ ਦਿੱਤੀ ਹੈ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਨੇ ਜੋ ਨਸ਼ਿਆਂ ਵਿਰੁੱਧ ਮੁਹਿੰਮ ਵਿੱਢੀ ਹੈ, ਅਸੀਂ ਉਸ ਦੇ ਡਟਵੀਂ ਹਮਾਇਤ ਕਰਦੇ ਹਾਂ ਅਤੇ ਮੇਰੀਆਂ ਪੰਚਾਇਤਾਂ ਨੇ ਮਤੇ ਪਾ ਕੇ ਇਸ ਨੂੰ ਪ੍ਰਵਾਨਗੀ ਦਿੱਤੀ ਹੈ। ਉਹਨਾਂ ਦੱਸਿਆ ਕਿ ਬੀਤੇ ਸਮੇਂ ਦੌਰਾਨ ਪੁਲਿਸ ਨੇ ਹਲਕਾ ਖਡੂਰ ਸਾਹਿਬ ਦੇ ਇਲਾਕੇ ਵਿੱਚੋਂ ਹੀ 25  ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਹੈ ਅਤੇ 300 ਬੰਦਿਆਂ ਉੱਤੇ ਇਸ ਅਪਰਾਧ ਸਬੰਧੀ ਪਰਚੇ ਦਰਜ ਕੀਤੇ ਹਨ।ਉਹਨਾਂ ਜਿਲ੍ਹਾ ਪੁਲਿਸ ਮੁਖੀ ਸ੍ਰੀ ਅਭਿਮੰਨਿਊ ਰਾਣਾ ਦੀ ਪਿੱਠ ਥਾਪੜਦੇ ਕਿਹਾ ਕਿ ਉਹਨਾਂ ਨੇ ਜਿਸ ਤਰ੍ਹਾਂ ਦਿਨ ਰਾਤ ਇੱਕ ਕਰਕੇ ਅਪਰਾਧ ਅਤੇ ਨਸ਼ੇ ਦੇ ਖਾਤਮੇ ਲਈ ਬੀੜਾ ਚੁੱਕਿਆ ਹੈ,ਉਸ ਦੀ ਸਿਫਤ ਕਰਨੀ ਬਣਦੀ ਹੈ।

ਉਹਨਾਂ ਕਿਹਾ ਕਿ ਮੇਰੇ ਹਲਕੇ ਵਿੱਚ ਨਸ਼ਾ ਛੁਡਾਉਣ ਲਈ ਲੋੜ ਪਈ ਤਾਂ ਅਸੀਂ ਉਹਨਾਂ ਰੋਗੀਆਂ ਦਾ ਇਲਾਜ ਕਰਵਾਵਾਂਗੇ ਅਤੇ ਪਿੰਡਾਂ ਦੇ ਵਿੱਚ ਵੱਡੇ ਪੱਧਰ ਉੱਤੇ ਖੇਡ ਸਟੇਡੀਅਮ ਬਣਾਵਾਂਗੇ ਤਾਂ ਜੋ ਸਾਡੇ ਨੌਜਵਾਨ ਵਿਹਲਾ ਸਮਾਂ ਖੇਡ ਮੈਦਾਨਾਂ ਦੇ ਵਿੱਚ ਬਿਤਾਉਣ।ਉਹਨਾਂ ਇਸ ਮੌਕੇ ਹਲਕਾ ਵਾਸੀਆਂ ਨੂੰ ਲੋਹੜੀ ਅਤੇ ਮਾਘੀ ਦੇ ਪਵਿੱਤਰ ਦਿਨ ਦੀਆਂ ਵਧਾਈਆਂ ਵੀ ਦਿੱਤੀਆਂ।ਇਸ ਮੌਕੇ ਉਹਨਾਂ ਨਾਲ ਡੀਐਸਪੀ ਸਬ ਡਵੀਜ਼ਨ ਗੋਇੰਦਵਾਲ ਸ੍ਰੀ ਅਤੁਲ ਸੋਨੀ,ਥਾਣਾ ਮੁਖੀ ਪ੍ਰਭਜੀਤ ਸਿੰਘ ਅਤੇ ਹੋਰ ਥਾਣਿਆਂ ਦੇ ਅਧਿਕਾਰੀ ਵੀ ਨਾਲ ਸਨ,ਜਿਨ੍ਹਾਂ ਨੇ ਪੁਲਿਸ ਵੱਲੋਂ ਇਹ ਭਰੋਸਾ ਦਿੱਤਾ ਕਿ ਅਸੀਂ ਨਸ਼ੇ ਦੇ ਖਾਤਮੇ ਤੱਕ ਲੜਾਂਗੇ।

ਇਸੇ ਲੜੀ ਤਹਿਤ ਗ੍ਰਾਮ ਪੰਚਾਇਤ ਚੋਹਲਾ ਸਾਹਿਬ ਦੇ ਸਰਪੰਚ ਕੇਵਲ ਚੋਹਲਾ ਵਲੋਂ ਆਪਣੀ ਸਮੁੱਚੀ ਪੰਚਾਇਤ ਅਤੇ ਮੋਹਤਬਰ ਵਿਅਕਤੀਆਂ ਦੇ ਨਾਲ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੀਆਂ ਹਦਾਇਤਾਂ ‘ਤੇ ਦੇਸ਼ ਭਗਤ ਬਾਬਾ ਸੁੱਚਾ ਸਿੰਘ ਯਾਦਗਾਰੀ ਹਾਲ ਚੋਹਲਾ ਸਾਹਿਬ ਵਿਖੇ ਭਰਵਾਂ ਇਕੱਠ ਕਰਕੇ ਸਮੁੱਚੀ ਪੰਚਾਇਤ ਵਲੋਂ ਮਤਾ ਪਾ ਕੇ ਹਲਕਾ ਵਿਧਾਇਕ ਸ.ਮਨਜਿੰਦਰ ਸਿੰਘ ਲਾਲਪੁਰਾ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਉਹ ਜਾਰੀ ਕੀਤੇ ਗਏ ਹੁਕਮਾਂ ਦੀ ਇੰਨ ਬਿੰਨ ਪਾਲਣਾ ਕਰਨਗੇ।

Gurbhej Singh Anandpuri
Author: Gurbhej Singh Anandpuri

ਮੁੱਖ ਸੰਪਾਦਕ

Leave a Reply

Your email address will not be published. Required fields are marked *

FOLLOW US

TRENDING NEWS

Advertisement

GOLD & SILVER PRICE