ਸ਼ਾਹਪੁਰ ਕੰਢੀ . ਸੁੱਖਵਿੰਦਰ ਜੰਡੀਰ- ਲੋਕ ਸੰਪਰਕ ਮੁਹਿੰਮ ਅਤੇ ਕੈਪਟਨ ਮਿਸ਼ਨ 2022 ਖੇਡਾਂਗਾ ਪੰਜਾਬ ਵਧੇਗਾ ਪੰਜਾਬ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਵਪਾਰੀ ਬੋਰਡ ਆਬਕਾਰੀ ਤੇ ਕਰ ਵਿਭਾਗ ਦੇ ਚੇਅਰਮੈਨ ਪੁਨੀਤ ਪਿੰਟਾ ਲਗਾਤਾਰ ਹਲਕਾ ਸੁਜਾਨਪੁਰ ਦੇ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਮੁਲਾਕਾਤ ਕਰ ਰਹੇ ਹਨ ਤੇ ਲੋਕਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਨੂੰ ਸੁਣ ਰਹੇ ਹਨ ਜਿਸ ਦੇ ਚੱਲਦਿਆਂ ਅੱਜ ਉਨ੍ਹਾਂ ਵੱਲੋਂ ਕੁੱਲੀਆਂ ਸ਼ਹਿਰ ਵਿਚ ਜਾ ਕੇ ਉੱਥੋਂ ਦੇ ਲੋਕਾਂ ਨਾਲ ਮੁਲਾਕਾਤ ਕੀਤੀ ਗਈ ਇਸ ਮੌਕੇ ਉੱਥੇ ਪਿੰਡ ਦੇ ਸਰਪੰਚ ਵੀ ਮੌਜੂਦ ਰਹੇ ਇਸ ਬਾਰੇ ਗੱਲਬਾਤ ਕਰਦਿਆਂ ਚੇਅਰਮੈਨ ਪੁਨੀਤ ਪਿੰਟਾ ਨੇ ਦੱਸਿਆ ਕਿ ਪਿੰਡ ਦੇ ਲੋਕਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਉਨ੍ਹਾਂ ਵੱਲੋਂ ਲੋਕਾਂ ਦੀਆਂ ਮੁਸ਼ਕਲਾਂ ਨੂੰ ਵੀ ਸੁਣਿਆ ਗਿਆ ਉਨ੍ਹਾਂ ਦੱਸਿਆ ਕਿ ਪਿੰਡ ਦੇ ਲੋਕਾਂ ਨੇ ਪਿੰਡ ਵਿੱਚ ਆਉਣ ਵਾਲੀਆਂ ਮੁਸ਼ਕਲਾਂ ਉਨ੍ਹਾਂ ਨਾਲ ਸਾਂਝੀਆਂ ਕੀਤੀਆਂ ਇਸ ਮੌਕੇ ਪੁਨੀਤ ਪਿੰਟਾ ਨੇ ਉਥੋਂ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਹ ਜਲਦੀ ਹੀ ਇਨ੍ਹਾਂ ਮੁਸ਼ਕਲਾਂ ਨੂੰ ਪਾਰਟੀ ਹਾਈ ਕਮਾਂਡ ਤੱਕ ਪਹੁੰਚਾਉਣਗੇ ਤੇ ਜਲਦੀ ਹੀ ਇਨ੍ਹਾਂ ਦਾ ਹੱਲ ਕਰਵਾਉਣ ਦੇ ਯਤਨ ਵੀ ਕਰਨਗੇ ਉੱਥੇ ਹੀ ਉਨ੍ਹਾਂ ਪਿੰਡ ਦੇ ਨੌਜਵਾਨਾਂ ਨਾਲ ਵੀ ਇਕ ਬੈਠਕ ਕੀਤੀ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਿਸ ਦੇ ਚਲਦਿਆਂ ਉਨ੍ਹਾਂ ਨੇ ਨੌਜਵਾਨਾਂ ਨੂੰ ਖੇਡ ਸਮੱਗਰੀ ਵੀ ਭੇਂਟ ਕੀਤੀ ਇਸ ਦੇ ਨਾਲ ਹੀ ਉਨ੍ਹਾਂ ਸਾਰੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਵਿਅਕਤੀ ਨੂੰ ਜੇਕਰ ਉਨ੍ਹਾਂ ਦੀ ਮਦਦ ਦੀ ਲੋੜ ਹੋਵੇ ਤਾਂ ਉਹ ਕਿਸੇ ਵੀ ਸਮੇਂ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ ਇਸ ਮੌਕੇ ਉਨ੍ਹਾਂ ਨਾਲ ਹੋਰ ਲੋਕ ਵੀ ਮੌਜੂਦ ਸਨ
Author: Gurbhej Singh Anandpuri
ਮੁੱਖ ਸੰਪਾਦਕ