ਸ਼ਾਹਪੁਰ ਕੰਢੀ 31ਅਗਾਸਤ ( ਸੁੱਖਵਿੰਦਰ ਜੰਡੀਰ ) ਕ੍ਰਿਸ਼ਨ ਜਨਮ ਅਸ਼ਟਮੀ ਦੇ ਸ਼ੁਭ ਦਿਹਾਡ਼ੇ ਨੂੰ ਜਿਥੇ ਪੂਰੇ ਦੇਸ਼ ਚ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ ਉਥੇ ਹੀ ਪਠਾਨਕੋਟ ਵਿੱਚ ਵੀ ਕਾਮਧੇਨੂੰ ਗਊਸ਼ਾਲਾ ਚ ਜਨਮ ਅਸ਼ਟਮੀ ਦੇ ਸ਼ੁੱਭ ਮੌਕੇ ਤੇ ਇਕ ਧਾਰਮਿਕ ਪ੍ਰੋਗਰਾਮ ਦਾ ਆਯੋਜਨ ਕਰਵਾਇਆ ਗਿਆ ਪ੍ਰੋਗਰਾਮ ਵਿਚ ਵੱਖ ਵੱਖ ਸਮਾਜ ਸੇਵਕ ਸੰਸਥਾਵਾਂ ਦੇ ਨਾਲ ਕ੍ਰਿਸ਼ਨ ਭਗਤਾਂ ਨੇ ਭਾਗ ਲਿਆ ਜਾਣਕਾਰੀ ਦਿੰਦੇ ਹੋਏ ਵੀਕੇ ਹੰਸ ਤੇ ਨਾਲ ਹੋਰ ਸਮਾਜ ਸੇਵਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਅੱਜ ਪੂਰੇ ਦੇਸ਼ ਵਿੱਚ ਸ੍ਰੀ ਕ੍ਰਿਸ਼ਨ ਦੇ ਜਨਮ ਉਤਸਵ ਨੂੰ ਬਡ਼ੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ ਤੇ ਵੱਖ ਵੱਖ ਥਾਵਾਂ ਤੇ ਕਈ ਤਰ੍ਹਾਂ ਨਾਲ ਧਾਰਮਿਕ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ ਉਨ੍ਹਾਂ ਦੱਸਿਆ ਕਿ ਕਾਮਧੇਨੂੰ ਗਊਸ਼ਾਲਾ ਵਿੱਚ ਵੀ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਮਨਾਉਣ ਲਈ ਪ੍ਰੋਗਰਾਮ ਆਯੋਜਿਤ ਕਰਵਾਇਆ ਗਿਆ ਹੈ ਇਸ ਮੌਕੇ ਪ੍ਰੋਗਰਾਮ ਵਿੱਚ ਪਹੁੰਚੇ ਸਾਰੇ ਕ੍ਰਿਸ਼ਨ ਭਗਤਾਂ ਵੱਲੋਂ ਸ੍ਰੀ ਕ੍ਰਿਸ਼ਨ ਦਾ ਗੁਣਗਾਨ ਕਰਦੇ ਹੋਏ ਸਤਿਸੰਗ ਕੀਰਤਨ ਕੀਤਾ ਗਿਆ ਇਸ ਦੇ ਨਾਲ ਹੀ ਕਾਮਧੇਨੂੰ ਗਊਸ਼ਾਲਾ ਆਗੂਆਂ ਵੱਲੋਂ ਉਥੇ ਪਹੁੰਚੇ ਸਾਰੇ ਕ੍ਰਿਸ਼ਨ ਭਗਤਾਂ ਨੂੰ ਮੱਖਣ ਲੱਸੀ ਤੇ ਫਲ ਫਰੂਟ ਦਾ ਪ੍ਰਸ਼ਾਦ ਵੰਡਿਆ ਗਿਆ ਤੇ ਸਾਰੀ ਸੰਗਤ ਵਿਚ ਕ੍ਰਿਸ਼ਨ ਲੀਲਾ ਦਾ ਗੁਣਗਾਨ ਕੀਤਾ ਗਿਆ ਇਸਦੇ ਨਾਲ ਹੀ ਸਮੂਹ ਦੇਸ਼ ਵਾਸੀਆਂ ਨੂੰ ਕ੍ਰਿਸ਼ਨ ਜਨਮ ਉਤਸਵ ਦੀ ਵਧਾਈ ਦਿੰਦੇ ਹੋਏ ਸਦਾ ਸੱਚ ਦੇ ਮਾਰਗ ਤੇ ਚਲਦੇ ਹੋਏ ਸਮਾਜ ਚ ਭਾਈਚਾਰੇ ਦੀ ਭਾਵਨਾ ਨੂੰ ਵਧਾਉਣ ਦਾ ਸੰਦੇਸ਼ ਦਿੱਤਾ ਗਿਆ ਇਸ ਮੌਕੇ ਪ੍ਰੋਗਰਾਮ ਵਿਚ ਸਮਾਜ ਸੇਵਕ ਸੰਸਥਾਵਾਂ ਦੇ ਆਗੂਆਂ ਨਾਲ ਹੋਰ ਕ੍ਰਿਸ਼ਨ ਭਗਤ ਮੌਜੂਦ ਸਨ
Author: Gurbhej Singh Anandpuri
ਮੁੱਖ ਸੰਪਾਦਕ