ਸ਼ਾਹਪੁਕੰਢੀ 6 ਸਤੰਬਰ ( ਸੁੱਖਵਿੰਦਰ ਜੰਡੀਰ ) ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਦੇ ਸਮੂਹ ਡਿਪੂਆਂ ਤੇ ਕੱਚੇ ਤੌਰ ਤੇ ਕੰਮ ਕਰ ਰਹੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਤੱਕ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ ਜਿਸ ਕਾਰਨ ਲਗਪਗ 2200 ਪਨਬੱਸਾਂ ਅਤੇ ਪੀਆਰਟੀਸੀ ਦੀਆਂ ਬੱਸਾਂ ਦਾ ਚੱਕਾ ਜਾਮ ਹੋ ਗਿਆ ਹੈ ਜਿਸ ਦੇ ਚੱਲਦਿਆਂ ਪਠਾਨਕੋਟ ਡਿਪੂ ਦੇ ਗੇਟ ਤੇ ਵੀ ਰੋਸ ਰੈਲੀ ਕੀਤੀ ਜਾ ਰਹੀ ਹੈ ਇਸ ਰੋਸ ਰੈਲੀ ਬਾਰੇ ਜਾਣਕਾਰੀ ਦਿੰਦੇ ਹੋਏ ਸੈਂਟਰ ਬਾਡੀ ਦੇ ਮੈਂਬਰ ਜੋਗਿੰਦਰਪਾਲ ਲਵਲੀ ਅਤੇ ਰਾਜ ਕੁਮਾਰ ਡਿਪੂ ਪ੍ਰਧਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਉਹ ਵਿਭਾਗ ਵਿੱਚ ਕੰਮ ਕਰ ਰਹੇ ਹਨ ਪਰ ਅਜੇ ਤੱਕ ਉਨ੍ਹਾਂ ਨੂੰ ਵਿਭਾਗ ਵਿੱਚ ਪੱਕਾ ਨਹੀਂ ਕੀਤਾ ਗਿਆ ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਸਰਕਾਰ ਸੱਤਾ ਵਿਚ ਆਈ ਸੀ ਉਸ ਸਮੇਂ ਪੰਜਾਬ ਸਰਕਾਰ ਨੇ ਕੱਚੇ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਠੇਕਾ ਸਿਸਟਮ ਨੂੰ ਬੰਦ ਕੀਤਾ ਜਾਵੇਗਾ ਤੇ ਕੱਚੇ ਤੌਰ ਤੇ ਕੰਮ ਕਰ ਰਹੇ ਸਾਰੇ ਮੁਲਾਜ਼ਮਾਂ ਨੂੰ ਵਿਭਾਗ ਵਿਚ ਪੱਕਾ ਕੀਤਾ ਜਾਵੇਗਾ ਅੱਗੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਹੜਤਾਲ ਦੇ ਨੋਟਿਸ ਦੇ ਸਬੰਧ ਵਿੱਚ ਵੀ ਕੋਈ ਮੀਟਿੰਗ ਨਹੀਂ ਬੁਲਾਈ ਗਈ ਜਿਸ ਦੇ ਰੋਸ ਵਜੋਂ ਅੱਜ ਹੜਤਾਲ ਸ਼ੁਰੂ ਹੋ ਗਈ ਹੈ ਉਨ੍ਹਾਂ ਦੱਸਿਆ ਕਿ ਕੱਲ੍ਹ ਤੋਂ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਪੱਕੇ ਤੌਰ ਤੇ ਧਰਨਾ ਸ਼ੁਰੂ ਹੋ ਜਾਵੇਗਾ ਜੋ ਅਣਮਿੱਥੇ ਸਮੇਂ ਤੱਕ ਜਾਰੀ ਰਹੇਗਾ ਇਸ ਮੌਕੇ ਉਨ੍ਹਾਂ ਸਰਕਾਰ ਦੇ ਵਿਰੋਧ ਚ ਨਾਅਰੇਬਾਜ਼ੀ ਵੀ ਕੀਤੀ ਤੇ ਆਪਣਾ ਰੋਸ ਜਤਾਉਂਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਜਲਦ ਹੀ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਦਿੰਦੇ ਹੋਏ ਕੱਚੇ ਤੌਰ ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਸੰਬੰਧਿਤ ਵਿਭਾਗ ਵਿੱਚ ਪੱਕਾ ਕਰੇ ਇਸ ਮੌਕੇ ਰਾਜ ਕੁਮਾਰ ਜੋਗਿੰਦਰ ਪਾਲ ਸੁਖਵਿੰਦਰ ਸਿੰਘ ਪਵਨ ਕੁਮਾਰ ਕਰਨ ਜੋਤੀ ਦੇ ਨਾਲ ਹੋਰ ਲੋਕ ਮੌਜੂਦ ਸਨ
Author: Gurbhej Singh Anandpuri
ਮੁੱਖ ਸੰਪਾਦਕ