ਭੋਗਪੁਰ 7 ਸਤੰਬਰ ( ਸੁੱਖਵਿੰਦਰ ਜੰਡੀਰ ) ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਭੋਗਪੁਰ ਦੇ ਗੁਰਦੁਆਰਾ ਸਿੰਘ ਸਭਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਸਜਾਏ ਗਏ ਪੰਜ ਪਿਆਰੇ ਸਾਹਿਬਾਨਾਂ ਵੱਲੋਂ ਨਗਰ ਕੀਰਤਨ ਦੀ ਅਗਵਾਈ ਕੀਤੀ ਗਈ , ਇਲਾਕੇ ਦੇ ਵੱਖ-ਵੱਖ ਹਿੱਸਿਆਂ ਵਿਚੋਂ ਦੀ ਹੁੰਦਾ ਹੋਇਆ ਨਗਰ ਕੀਰਤਨ ਵਾਪਸ ਆਪਣੇ ਅਸਥਾਨ ਤੇ ਪਰਤਿਆ, ਸੰਗਤਾਂ ਵੱਲੋਂ ਭਾਰੀ ਸਵਾਗਤ ਕੀਤਾ ਗਿਆ ਜਗਹ ਜਗਹ ਚਾਹ ਪਕੌੜੇ ਅਤੇ ਗੁਰੂ ਕੇ ਲੰਗਰ ਲਗਾਏ ਗਏ, ਭੋਗਪੁਰ ਦੇ ਸ਼ਹਿਰੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪਰਮਿੰਦਰ ਸਿੰਘ ਕਰਵਲ ਅਤੇ ਉਨ੍ਹਾਂ ਦੀ ਟੀਮ ਵੱਲੋਂ ਸੰਗਤਾਂ ਦੀਆਂ ਸੇਵਾਵਾਂ ਲਈ ਖਾਸ ਪ੍ਰਬੰਧ ਕੀਤੇ ਗਏ , ਸੰਗਤਾਂ ਦੀਆਂ ਸੇਵਾਵਾਂ ਵਾਸਤੇ ਚਾਹ ਪਕੋੜੇ ਅਤੇ ਠੰਡੇ ਮਿੱਠੇ ਜਲ ਦੀ ਸ਼ਬੀਲ ਲਗਾਈ ਗਈ ਅਤੇ ਪਰਮਿੰਦਰ ਸਿੰਘ ਕਰਵਲ ਵੱਲੋਂ ਪੰਜ ਪਿਆਰੇ ਸਾਹਿਬਾਨਾਂ ਨੂੰ ਸਿਰੋਪਾਓ ਨਾਲ ਸਨਮਾਨਤ ਕੀਤਾ ਗਿਆ ਇਸ ਮੌਕੇ ਤੇ ਭਾਈ ਨਿਰਮਲ ਸਿੰਘ ਜੀ, ਭਾਈ ਕੁਲਦੀਪ ਸਿੰਘ ਜੀ ਨੂਰੀ, ਭਾਈ ਜਗਤਾਰ ਸਿੰਘ ਜੀ, ਹਜਾਰਾ ਸਿੰਘ ਜੀ, ਭਾਈ ਹਰਜੀਤ ਸਿੰਘ ਜੀ, ਭਾਈ ਕਰਨੈਲ ਸਿੰਘ ਜੀ, ਭਾਈ ਜਗਜੀਤ ਸਿੰਘ ਜੀ, ਰਕੇਸ਼ ਮਹਿਤਾ, ਵਿਜੇ ਸੋਨੀ ਆਦਿ ਹਾਜ਼ਰ ਸਨ
Author: Gurbhej Singh Anandpuri
ਮੁੱਖ ਸੰਪਾਦਕ