45 Views
ਭੋਗਪੁਰ 11 ਸਤੰਬਰ ( ਸੁਖਵਿੰਦਰ ਜੰਡੀਰ ) ਉੱਘੇ ਕਾਰੋਬਾਰੀ ਸਮਾਜ ਸੇਵਕ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਐਸ ਪੀ ਸਿੰਘ ਓਬਰਾਏ ਨੇ ਪਿੰਡ ਸਦਾਣਾ ਵਿਖੇ ਮੈਡੀਕਲ ਲੈਬ ਦਾ ਉਦਘਾਟਨ ਕੀਤਾ ਪਿੰਡ ਸੁਦਾਣਾ ਵਿਖੇ ਆਉਣ ਤੇ ਸਰਵਿਸ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਗੁਰਮੇਲ ਸਿੰਘ ਹੌਲਦਾਰ , ਚਰਨਜੀਤ ਸਿੰਘ ਡੱਲਾ, ਪਿੰਡ ਦੀ ਪੰਚਾਇਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ, ਡਾਕਟਰ ਓਬਰਾਏ ਨੇ ਗੱਲਬਾਤ ਕਰਦਿਆਂ ਕਿਹਾ ਕਿ ਮਾਨਵਤਾ ਦੀ ਸੇਵਾ ਹੀ ਉੱਤਮ ਸੇਵਾ ਹੈ, ਉਨ੍ਹਾਂ ਕਿਹਾ ਸਭਨਾਂ ਨੂੰ ਸੇਵਾਵਾਂ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ, ਅਤੇ ਉਹਨਾਂ ਵੱਲੋਂ ਪਿੰਡ ਵਿੱਚ ਲੜਕੀਆਂ ਲਈ ਸਿਲਾਈ ਸੈਂਟਰ ਅਤੇ ਕੰਪਿਊਟਰ ਸੈਂਟਰ ਖੋਲਣ ਦਾ ਵਿਸ਼ਵਾਸ ਦੁਆਇਆ ਗਿਆ, ਐਕਸ ਸਰਵਿਸਮੈਨ ਵੈਲਫੇਅਰ ਸੰਸਥਾ ਨੇ ਡਾਕਟਰ ਐੱਸ ਪੀ ਸਿੰਘ ਓਬਰਾਏ ਦਾ ਧੰਨਵਾਦ ਕੀਤਾ, ਇਸ ਮੌਕੇ ਤੇ ਥਾਣਾ ਮੁਖੀ ਹਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਸੇਵਾਮੁਕਤ ਜੱਜ ਦਰਸ਼ਨ ਸਿੰਘ, ਸੁਰਜੀਤ ਲਾਲ ਆਦਿ ਹਾਜ਼ਰ ਸਨ
Author: Gurbhej Singh Anandpuri
ਮੁੱਖ ਸੰਪਾਦਕ