ਭੋਗਪੁਰ 20 ਸਤੰਬਰ ( ਸੁਖਵਿੰਦਰ ਜੰਡੀਰ ) ਕਾਂਗਰਸ ਹਾਈਕਮਾਨ ਵੱਲੋਂ ਦਲਿਤ ਚਿਹਰੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾ ਕੇ ਇਤਿਹਾਸ ਸਿਰਜ ਦਿੱਤਾ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਨਦੀਪ ਸਿੰਘ ਮੰਨਾ ਮਝੈਲ ਪ੍ਰਧਾਨ ਕਾਂਗਰਸ ਸ਼ਕਤੀ ਸੰਗਠਨ ਪੰਜਾਬ, ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੋਸ਼ਲ ਮੀਡੀਆ ਇੰਚਾਰਜ ਹਲਕਾ ਕਰਤਾਰਪੁਰ ਅਤੇ ਬੀਬੀ ਪ੍ਰਿਤਪਾਲ ਕੌਰ ਮਝੈਲ ਸਕੱਤਰ ਮਹਿਲਾ ਕਾਂਗਰਸ ਪੰਜਾਬ ਅਤੇ ਮਾਰਕੀਟ ਕਮੇਟੀ ਮੈਂਬਰ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਬਣੇ ਹਨ, ਜੋ 74 ਸਾਲਾਂ ਵਿਚ ਪਹਿਲੀ ਵਾਰ ਹੋਇਆ ਹੈ, ਜਿਸ ਨਾਲ ਪੰਜਾਬ ਦੇ ਦਲਿਤ ਵਰਗ ਦੇ ਨਾਲ=ਨਾਲ ਹਰੇਕ ਵਰਗ ਦੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਮਨਦੀਪ ਸਿੰਘ ਮੰਨਾ ਮਝੈਲ ਅਤੇ ਬੀਬੀ ਪ੍ਰਿਤਪਾਲ ਕੌਰ ਮਝੈਲ ਨੇ ਕਿਹਾ ਕਿ ਜਿਥੇ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਅਤੇ ਆਮ ਆਦਮੀ ਪਾਰਟੀ ਵੱਲੋਂ ਕਿਸੇ ਦਲਿਤ ਨੂੰ ਡਿਪਟੀ ਮੁੱਖ ਮੰਤਰੀ ਬਣਾਉਣ ਦਾ ਦਾਅਵਾ ਕੀਤਾ ਜਾ ਰਿਹਾ ਸੀ, ਉਥੇ ਹੀ ਹੁਣ ਕਾਂਗਰਸ ਹਾਈਕਮਾਨ ਨੇ ਦਲਿਤ ਚਿਹਰੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਦਲਿਤਾਂ ਦੇ ਸਨਮਾਨ ਵਿਚ ਕਈ ਗੁਣਾ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ 2022 ਦੀਆਂ ਚੋਣਾਂ ਵਿਚ ਸਮੁੱਚੀ ਦਲਿਤ ਵੋਟ ਕਾਂਗਰਸ ਦੇ ਹੱਕ ਵਿਚ ਭੁਗਤੇਗੀ ਅਤੇ ਕਾਂਗਰਸ ਸਰਕਾਰ ਦੁਬਾਰਾ ਸੱਤਾ ਵਿਚ ਆਏਗੀ। ਉਨ੍ਹਾਂ ਚੰਨੀ ਨੂੰ ਮੁੱਖ ਮੰਤਰੀ ਬਣਾਏ ਜਾਣ ’ਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਉਪ ਪ੍ਰਧਾਨ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ
Author: Gurbhej Singh Anandpuri
ਮੁੱਖ ਸੰਪਾਦਕ