ਪਠਾਨਕੋਟ 1 ਅਕਤੂਬਰ (ਸੁਖਵਿੰਦਰ ਜੰਡੀਰ ) ਪੰਜਾਬ ਵਿੱਚ ਹਮੇਸ਼ਾਂ ਹੀ ਸਰਵਪੱਖੀ ਵਿਕਾਸ ਸ਼੍ਰੋਮਣੀ ਅਕਾਲੀ ਦਲ ਸ਼ਾਸਨ ਕਾਲ ਦੌਰਾਨ ਹੀ ਕੀਤਾ ਗਿਆ ਹੈ। ਅਗਾਮੀ ਵਿਧਾਇਕ ਸਭਾ ਚੋਣਾਂ ਦੌਰਾਨ ਪੰਜਾਬ ਵਾਸੀ ਜੋ ਕਿ ਕਾਂਗਰਸ ਦੇ ਗੁਮਰਾਹ ਪ੍ਰਚਾਰ ਦੇ ਪ੍ਰਭਾਵ ਹੇਠ 2017 ਸੂਬੇ ਦੀ ਵਾਗਡੋਰ ,ਉਕਤ ਪਾਰਟੀ ਨੂੰ ਸੌਂਪ ਬੈਠੇ ਸਨ।ਅਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਨੂੰ ਦੁਬਾਰਾ ਵਿਕਾਸਸ਼ੀਲ ਬਣਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਹੱਥ ਵਾਗਡੋਰ ਸੌਂਪਣ ਲਈ ਉਤਾਵਲੇ ਹਨ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਪਾਰਟੀ ਜ਼ਿਲ੍ਹਾ ਪਠਾਨਕੋਟ ਦੇ ਮੁੱਖ ਬੁਲਾਰੇ ਜਥੇਦਾਰ ਗੁਰਮਿੰਦਰ ਸਿੰਘ ਚਾਵਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਉਨ੍ਹਾਂ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਰਾਜਸੀ ਮਾਮਲਿਆਂ ਦੀ ਕਮੇਟੀ ਦੇ ਮੈਂਬਰ ਅਸ਼ੋਕ ਸ਼ਰਮਾ ਸਾਬਕਾ ਵਿਧਾਇਕ ਯੋਗ ਅਗਵਾਈ ਹੇਠ ਸਮੁੱਚਾ ਜ਼ਿਲ੍ਹਾ ਅਕਾਲੀ ਜਥਾ ਗੱਠਜੋੜ ਦੇ ਜ਼ਿਲ੍ਹਾ ਪਠਾਨਕੋਟ ਨਾਲ ਸਬੰਧਤ ਤਿੰਨ ਵਿਧਾਨ ਸਭਾ ਹਲਕੇ ਪਠਾਨਕੋਟ, ਸੁਜਾਨਪੁਰ, ਭੋਆ ਦੇ ਸਾਂਝੇ ਉਮੀਦਵਾਰਾ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਨਵਾਂ ਇਤਿਹਾਸ ਰਚੇਗੀ।ਇਸ ਮੌਕੇ ਤੇ ਰਣਜੀਤ ਸਿੰਘ ਛੰਨਾ ਕੌਮੀ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬੀ ਸੀ ਵਿੰਗ) ਗੁਰਨਾਮ ਸਿੰਘ ਪਠਾਨਕੋਟ ਜ਼ਿਲ੍ਹਾ ਜਨਰਲ ਸਕੱਤਰ, ਵੀਰੂ ਸਿੰਘ ਸਰਕਲ ਪ੍ਰਧਾਨ ਆਦਿ ਹਾਜ਼ਰ ਸਨ।
Author: Gurbhej Singh Anandpuri
ਮੁੱਖ ਸੰਪਾਦਕ