ਸ਼ਾਹਪੁਰ ਕੰਢੀ 27 ਅਕਤੂਬਰ ( ਸੁਖਵਿੰਦਰ ਜੰਡੀਰ )-ਰਣਜੀਤ ਸਾਗਰ ਡੈਮ ਦੀ ਜੁਗਿਆਲ ਅਤੇ ਨੇੜਲੇ ਪਿੰਡਾਂ ਵਿੱਚ ਸਿਹਤ ਵਿਭਾਗ ਸ਼ਾਹਪੁਰ ਕੰਢੀ ਦੀ ਟੀਮ ਵੱਲੋਂ ਡਾ ਡੀ ਐਨ ਚੌਧਰੀ ਦੀ ਅਗਵਾਈ ਵਿਚ ਤੰਬਾਕੂ ਤੇ ਨਸ਼ੀਲੀਆਂ ਵਸਤੂਆਂ ਵੇਚਣ ਵਾਲੇ ਦੁਕਾਨਦਾਰਾਂ ਦੇ ਚਲਾਨ ਕੱਟੇ ਗਏ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ ਦਿਨ ਚੌਧਰੀ ਨੇ ਦੱਸਿਆ ਕਿ ਤੰਬਾਕੂ ਤੇ ਨਸ਼ੀਲੀਆਂ ਵਸਤੂਆਂ ਵੇਚਣ ਵਾਲੇ ਦੁਕਾਨਦਾਰਾਂ ਦੀਆਂ ਦੁਕਾਨਾਂ ਦੀ ਸਿਹਤ ਵਿਭਾਗ ਦੀ ਟੀਮ ਵੱਲੋਂ ਚੈਕਿੰਗ ਕੀਤੀ ਗਈ ਅਤੇ ਅਜਿਹੇ ਨਸ਼ੀਲੇ ਪਦਾਰਥ ਵੇਚਣ ਵਾਲੇ ਕਈ ਦੁਕਾਨਦਾਰਾਂ ਦੇ ਚਲਾਨ ਵੀ ਕੱਟੇ ਗਏ ਇਸਦੇ ਨਾਲ ਹੀ ਉਨ੍ਹਾਂ ਦੁਕਾਨਦਾਰਾਂ ਨੂੰ ਭਵਿੱਖ ਵਿੱਚ ਅਜਿਹਾ ਨਾ ਕਰਨ ਲਈ ਚਿਤਾਵਨੀ ਵੀ ਦਿੱਤੀ ਗਈ ਉਨ੍ਹਾਂ ਦੱਸਿਆ ਕਿ ਇਸ ਮੌਕੇ ਲਗਪਗ ਚੌਦਾਂ ਦੁਕਾਨਦਾਰਾਂ ਦੇ ਚਲਾਨ ਕੱਟੇ ਗਏ ਅਤੇ ਉਨ੍ਹਾਂ ਨੂੰ ਹਦਾਇਤ ਕੀਤੀ ਗਈ ਕਿ ਜੇਕਰ ਕੋਈ ਵੀ ਦੁਕਾਨਦਾਰ ਦੁਬਾਰਾ ਅਜਿਹੇ ਨਸ਼ੀਲੇ ਪਦਾਰਥ ਵੇਚਦਾ ਫੜਿਆ ਗਿਆ ਤਾਂ ਉਸ ਉੱਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਇਸ ਮੌਕੇ ਉਥੇ ਪੈਸਕੋ ਸਟਾਫ ਡ੍ਰਾਈਵਰ ਕਸਤੂਰੀ ਲਾਲ ਅਰੁਣ ਦਰਸ਼ਨ ਸਿੰਘ ਦੇ ਨਾਲ ਹੋਰ ਲੋਕ ਮੌਜੂਦ ਸਨ
Author: Gurbhej Singh Anandpuri
ਮੁੱਖ ਸੰਪਾਦਕ