ਚਰਨਜੀਤ ਚੰਨੀ ਨੇ ਹੁਣ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਪੰਜਾਬ ‘ਚ ਰੱਦ ਕਰਨ ਬਾਰੇ ਕਿਸਾਨ ਸੰਯੁਕਤ ਮੋਰਚੇ ਦੇ ਲੀਡਰ ਬਲਬੀਰ ਸਿੰਘ ਰਾਜੇਵਾਲ ਨਾਲ ਗੱਲ ਕਰਕੇ ਸੰਯੁਕਤ ਕਿਸਾਨ ਮੋਰਚੇ ਦੀ ਰਾਏ ਮੰਗੀ ਹੈ।
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਾਨੂੰਨਾਂ ਦਾ ਮਸਲਾ ਹੱਲ ਕਰਵਾ ਕੇ ਨਵੀਂ ਸਿਆਸੀ ਪਾਰੀ ਖੇਡਣ ਦਾ ਐਲਾਨ ਕੀਤਾ ਤਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸਿੱਧਾ ਕਿਸਾਨਾਂ ਨਾਲ ਸੰਵਾਦ ਰਚਾਉਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਐਲਾਨ ਕੀਤਾ ਕਿ ਕਿਸਾਨਾਂ ਦੇ ਸੁਝਾਅ ਲੈ ਕੇ ਹੀ ਚੋਣ ਮੈਨੀਫੈਸਟੋ ਤਿਆਰ ਕੀਤਾ ਜਾਏਗਾ।
ਕੈਪਟਨ ਨੇ ਆਮ ਆਦਮੀ ਪਾਰਟੀ ਦੀ ਸਰਗਰਮੀ ਵੇਖ ਕਾਂਗਰਸ ਵੀ ਹਰਕਤ ਵਿੱਚ ਆ ਗਈ ਹੈ। ਮੁੱਖ ਮੰਤਰੀ ਚਰਨਜੀਤ ਚੰਨੀ ਨੇ ਹੁਣ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਪੰਜਾਬ ‘ਚ ਰੱਦ ਕਰਨ ਬਾਰੇ ਕਿਸਾਨ ਸੰਯੁਕਤ ਮੋਰਚੇ ਦੇ ਲੀਡਰ ਬਲਬੀਰ ਸਿੰਘ ਰਾਜੇਵਾਲ ਨਾਲ ਗੱਲ ਕਰਕੇ ਸੰਯੁਕਤ ਕਿਸਾਨ ਮੋਰਚੇ ਦੀ ਰਾਏ ਮੰਗੀ ਹੈ।
ਚੰਨੀ ਨੇ ਰਾਜੇਵਾਲ ਨਾਲ ਗੱਲ ਕਰਦਿਆਂ ਕਿਹਾ ਕਿ ਕਿਸਾਨ ਸੰਯੁਕਤ ਮੋਰਚਾ ਉਨ੍ਹਾਂ ਦੀ ਮਦਦ ਕਰੇ ਤੇ 8 ਨਵੰਬਰ ਨੂੰ ਬੁਲਾਏ ਜਾ ਰਹੇ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਕਿਸਾਨ ਮੋਰਚਾ ਲਿਖ ਕੇ ਦੇ ਦੇਵੇ ਕਿ ਉਹ ਸਰਕਾਰ ਤੋਂ ਕੀ ਪਾਸ ਕਰਵਾਉਣਾ ਚਾਹੁੰਦਾ ਹੈ, ਅਸੀਂ ਕਿਸਾਨ ਮੋਰਚੇ ਵਲੋਂ ਦਿੱਤੀਆਂ ਸਿਫ਼ਾਰਸ਼ਾਂ ਦੀ ਬਿੰਦੀ–ਟਿੱਪੀ ਨੂੰ ਵੀ ਨਹੀਂ ਕੱਟਾਂਗੇ ਤੇ ਜੋ ਕਿਸਾਨ ਮੋਰਚਾ ਲਿਖ ਕੇ ਦੇਵੇਗਾ ਪਾਸ ਕਰ ਦੇਵਾਂਗੇ।
Author: Gurbhej Singh Anandpuri
ਮੁੱਖ ਸੰਪਾਦਕ