ਸ਼ਾਹਪੁਰ ਕੰਢੀ 31 ਅਕਤੂਬਰ ( ਸੁਖਵਿੰਦਰ ਜੰਡੀਰ )- ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਹਾਡ਼ੇ ਨੂੰ ਜਿਥੇ ਪੂਰੇ ਦੇਸ਼ ਵਿੱਚ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ ਉਥੇ ਹੀ ਪਠਾਨਕੋਟ ਵਿੱਚ ਵੀ ਪਠਾਨਕੋਟ ਭਾਜਪਾ ਦੀ ਸਮੂਹ ਲੀਡਰਸ਼ਿਪ ਵੱਲੋਂ ਸਰਦਾਰ ਵੱਲਭ ਭਾਈ ਪਟੇਲ ਦੀ ਜਯੰਤੀ ਨੂੰ ਮਨਾਉਣ ਲਈ ਇਕ ਪ੍ਰੋਗਰਾਮ ਰੱਖਿਆ ਗਿਆ ਜਿਸ ਵਿਚ ਖਾਸ ਤੌਰ ਤੇ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਪਹੁੰਚੇ ਸਭ ਤੋਂ ਪਹਿਲਾਂ ਭਾਜਪਾ ਵਰਕਰਾਂ ਵੱਲੋਂ ਪਠਾਨਕੋਟ ਪਟੇਲ ਚੌਕ ਵਿੱਚ ਸਰਦਾਰ ਵੱਲਭ ਭਾਈ ਪਟੇਲ ਦੀ ਮੂਰਤੀ ਉੱਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ , ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਆਪਣੇ ਵਿਚਾਰ ਰੱਖੇ ਗਏ, ਭਾਜਪਾ ਲੀਡਰਸ਼ਿਪ ਨੇ ਬਾਲਮੀਕੀ ਚੌਕ ਵਿਚ ਪਹੁੰਚ ਕੇ ਭਾਰਤ ਮਾਤਾ ਦੀ ਜੈ ਘੋਸ਼ ਕੀਤੀ ਅਤੇ ਭਾਰਤੀ ਜਨਤਾ ਪਾਰਟੀ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ ਉੱਥੇ ਹੀ ਭਾਜਪਾ ਯੁਵਾ ਮੋਰਚਾ ਵੱਲੋਂ ਤਿਰੰਗਾ ਯਾਤਰਾ ਵੀ ਕੱਢੀ ਗਈ ਇਸ ਮੌਕੇ ਤੇ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਸਹਿਤ ਹੋਰ ਲੋਕ ਵੀ ਮੌਜੂਦ ਸਨ
Author: Gurbhej Singh Anandpuri
ਮੁੱਖ ਸੰਪਾਦਕ