ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਇੱਕ ਪਾਸੇ ਪੰਜਾਬ ਸਰਕਾਰ ਆਪਣੇ ਕਾਰਜਕਾਲ ਦੇ ਆਖਰੀ ਵਰ੍ਹੇ ਲੋਕਾਂ ਨੂੰ ਲੁਭਾਉਣ ਲਈ ਵੱਡੇ ਫੈਸਲੇ ਲੈ ਰਹੀ ਹੈ ਤੇ ਦੂਜੇ ਪਾਸੇ ਵਿਰੋਧੀ ਲੀਡਰਾਂ ਨੂੰ ਠਿੱਬੀ ਲਾਉਣ ਲਈ ਅਹਿਮ ਕਦਮ ਚੁੱਕਣ ਜਾ ਰਹੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਲਿਫਾਫੇ ਵਿੱਚ ਬੰਦ ਪਈ ਐਸਟੀਐੱਫ ਦੀ ਨਸ਼ਿਆਂ ਸਬੰਧੀ ਰਿਪੋਰਟ 18 ਨਵੰਬਰ ਨੂੰ ਖੁੱਲ੍ਹ ਸਕਦੀ ਹੈ ਤੇ ਸਰਕਾਰ ਵੱਲੋਂ ਇਸ ਸਬੰਧੀ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਇਹ ਚਰਚਾ ਹੈ ਕਿ ਐਸਟੀਐਫ ਦੀ ਨਸ਼ਿਆਂ ਸਬੰਧੀ ਰਿਪੋਰਟ ਵਿੱਚ ਕਈ ਵਿਰੋਧੀ ਲੀਡਰਾਂ ਦਾ ਨਾਂ ਹਨ ਜਿਸ ਨਾਲ ਪੰਜਾਬ ਦੀ ਸਿਆਸਤ ਵਿੱਚ ਵੱਡਾ ਧਮਾਕਾ ਹੋਣ ਦੇ ਆਸਾਰ ਹਨ। ਕਾਂਗਰਸ ਦੇ ਅੰਦਰੋਂ ਹੀ ਇਲਜ਼ਾਮ ਲੱਗਦੇ ਰਹੇ ਹਨ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੇਲੇ ਜਾਣਬੁੱਝ ਕੇ ਇਸ ਰਿਪੋਰਟ ਨੂੰ ਜਨਤਕ ਨਹੀਂ ਕਰਵਾਇਆ ਗਿਆ।
ਹੁਣ ਚਰਨਜੀਤ ਚੰਨੀ ਦੇ ਮੁੱਖ ਮੰਤਰੀ ਬਣਨ ਮਗਰੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਲਗਾਤਾਰ ਇਸ ਰਿਪੋਰਟ ਨੂੰ ਜਨਤਕ ਕਰਨ ਦੀ ਮੰਗ ਕਰ ਰਹੇ ਹਨ। ਇਸ ਲਈ ਪੰਜਾਬ ਸਰਕਾਰ ਉੱਪਰ ਇਹ ਰਿਪੋਰਟ ਜਨਤਕ ਕਰਨ ਦਾ ਦਬਾਅ ਬਣ ਗਿਆ ਹੈ। ਸ਼ਨੀਵਾਰ ਨੂੰ ਮੁੱਖ ਮੰਤਰੀ ਚਰਨਜੀਤ ਚੰਨੀ ਸੰਕੇਤ ਦਿੱਤੇ ਹਨ ਕਿ ਐਸਟੀਐੱਫ ਦੀ ਨਸ਼ਿਆਂ ਸਬੰਧੀ ਰਿਪੋਰਟ 18 ਨਵੰਬਰ ਨੂੰ ਖੁੱਲ੍ਹ ਸਕਦੀ ਹੈ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਬੇਅਦਬੀ ਦੇ ਮੁਲਜ਼ਮਾਂ ਨੂੰ ਵੀ ਛੇਤੀ ਹੀ ਸਜ਼ਾ ਮਿਲੇਗੀ, ਕਿਉਂਕਿ ਇਸ ਮਾਮਲੇ ਵਿੱਚ ਜਾਂਚ ਤੇਜ਼ੀ ਨਾਲ ਸ਼ੁਰੂ ਹੋ ਚੁੱਕੀ ਹੈ ਤੇ ਐਸਟੀਐਫ ਪੂਰੀ ਸਰਗਰਮੀ ਨਾਲ ਆਪਣਾ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ,”ਜਿਨ੍ਹਾਂ ਦੋਸ਼ੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਹੈ, ਹੁਣ ਉਹ ਹੋਰ ਸਮਾਂ ਨਹੀਂ ਬਚ ਸਕਣਗੇ। ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵਿੱਚ ਧੱਕਣ ਵਾਲੇ ਦੋਸ਼ੀਆਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ
Author: Gurbhej Singh Anandpuri
ਮੁੱਖ ਸੰਪਾਦਕ