36 Views
ਚੋਹਲਾ ਸਾਹਿਬ 10 ਨਵੰਬਰ (ਸੁਲੱਖਣ ਸਿੰਘ ਸਰਹਾਲੀ) ਜ਼ਿਲ੍ਹਾ ਤਰਨਤਾਰਨ ਦੇ ਕਸਬਾ ਚੋਹਲਾ ਸਾਹਿਬ ਵਿਖੇ ਵਿਖੇ ਮੰਗਲਵਾਰ ਦੀ ਰਾਤ ਨੂੰ ਹਥਿਆਰਬੰਦ ਲੁਟੇਰਿਆਂ ਵਲੋਂ ਕੱਪੜਾ ਵਪਾਰੀ ਦੇ ਘਰ ਦਾਖਲ ਹੋਣ ਤੋਂ ਬਾਅਦ ਪਰਿਵਾਰ ਨੂੰ ਬੰਦੀ ਬਣਾ ਕੇ 60 ਲੱਖ ਰੁਪਏ ਦੇ ਕਰੀਬ ਨਗਦੀ ਅਤੇ 6 ਕਿਲੋ ਦੇ ਕਰੀਬ ਸੋਨੇ ਦੇ ਗਹਿਣੇ ਲੁੱਟ ਲਏ। ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਹਥਿਆਰਬੰਦ ਲੁਟੇਰੇ ਫਰਾਰ ਹੋਣ ਵਿਚ ਸਫਲ ਹੋ ਗਏ। ਉਕਤ ਘਟਨਾ ਤੋਂ ਬਾਅਦ ਇਲਾਕੇ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਜਦੋਂਕਿ ਮੌਕੇ ਤੇ ਪੁੱਜੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
Author: Gurbhej Singh Anandpuri
ਮੁੱਖ ਸੰਪਾਦਕ