ਭੋਗਪੁਰ 12 ਨਵੰਬਰ (ਸੁਖਵਿੰਦਰ ਜੰਡੀਰ) ਭੋਗਪੁਰ ਨਜ਼ਦੀਕ ਟ ਉੜਮੁੜ, ਪੁਲਿਸ ਨੇ ਇਕ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ।ਥਾਣਾ ਮੁਖੀ ਇੰਸਪੈਕਟਰ ਬਿਕਰਮ ਸਿੰਘ ਨੇ ਦੱਸਿਆ ਕਿ ਦੋਸ਼ੀ ਦੀ ਪਛਾਣ ਰੋਹਿਤ ਭੱਟੀ ਪੁੱਤਰ ਧਰਮਿੰਦਰ ਭੱਟੀ ਵਾਸੀ ਮੁਹੱਲਾ ਬਾਲਮੀਕੀ ਅਾਹਿਆਪੁਰ ਥਾਣਾ ਟਾਂਡਾ ਵਜੋਂ ਹੋਈ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਟਾਂਡਾ ਪੁਲਿਸ ਟੀਮ ਨੇ ਦੌਰਾਨੇ ਗਸ਼ਤ ਕਿਸੇ ਖਾਸ ਮੁਖ਼ਬਰ ਦੀ ਇਤਲਾਹ ਤੇ ਨਾਕਾਬੰਦੀ ਕਰ ਕੇ ਸ਼ੱਕ ਦੀ ਬਿਨਾ ਤੇ ਇਕ ਮੋਟਰਸਾਈਕਲ ਸਵਾਰ ਨੂੰ ਰੋਕ ਕੇ ਪੁੱਛਗਿੱਛ ਕੀਤੀ ਤਾਂ ,ਉਕਤ ਨੌਜਵਾਨ ਨੇ ਆਪਣਾ ਨਾਮ ਰੋਹਿਤ ਭੱਟੀ ਪੁੱਤਰ ਧਰਮਿੰਦਰ ਭੱਟੀ ਵਾਸੀ ਮੁਹੱਲਾ ਬਾਲਮੀਕੀ ਅਾਹਿਅਾਪੁਰ ਥਾਣਾ ਟਾਂਡਾ ਦੱਸਿਆ। ਟਾਂਡਾ ਪੁਲਿਸ ਵੱਲੋਂ ਮੋਟਰਸਾਈਕਲ ਦੇ ਕਾਗਜ਼ਾਤ ਦੇਖਣ ਦੀ ਮੰਗ ਕੀਤੀ ਤਾਂ, ਉਕਤ ਨੌਜਵਾਨ ਮੋਟਰਸਾਈਕਲ ਦੇ ਕਾਗਜ਼ਾਤ ਨਹੀਂ ਦਿਖਾ ਸਕਿਆ।ਟਾਂਡਾ ਪੁਲਿਸ ਵੱਲੋਂ ਪਤਾ ਕਰਨ ਤੇ ਮੋਟਰਸਾਈਕਲ ਚੋਰੀ ਦਾ ਪਾਇਆ ਗਿਆ।ਦੋਸ਼ੀ ਨੂੰ ਗ੍ਰਿਫਤਾਰ ਕਰਕੇ ਮੋਟਰਸਾਇਕਲ ਸਮੇਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।ਡੀਐੱਸਪੀ ਰਾਜ ਕੁਮਾਰ ਅਤੇ ਇੰਸਪੈਕਟਰ ਬਿਕਰਮ ਸਿੰਘ ਨੇ ਕਿਹਾ ਇਸ ਤਰ੍ਹਾਂ ਦੇ ਚੋਰੀ ਕਰਨ ਵਾਲੇ ਵਿਅਕਤੀਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ।ਇਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ।
Author: Gurbhej Singh Anandpuri
ਮੁੱਖ ਸੰਪਾਦਕ