ਪਸ਼ਾਹਪੁਰ ਕੰਢੀ 20 ਨਵੰਬਰ ( ਸੁਖਵਿੰਦਰ ਜੰਡੀਰ )-ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਜੋ ਕੇਂਦਰ ਸਰਕਾਰ ਨੇ ਐਲਾਨ ਕੀਤਾ ਹੈ ਇਹ ਜਿਤ ਕਿਸਾਨੀ ਸੰਘਰਸ਼ ਦੌਰਾਨ ਕਿਸਾਨਾਂ ਦੀ ਇੱਕਜੁੱਟਤਾ ਸਦਕਾ ਹੀ ਕਿਸਾਨਾਂ ਨੂੰ ਪ੍ਰਾਪਤ ਹੋਈ ਹੈ ਪਰ ਕੇਂਦਰ ਸਰਕਾਰ ਨੇ ਇਸ ਫ਼ੈਸਲੇ ਨੂੰ ਲੈਣ ਵਿੱਚ ਬੜੀ ਦੇਰ ਕਰ ਦਿੱਤੀ ਜਿਸ ਦਾ ਖਮਿਆਜ਼ਾ ਕਿਸਾਨਾਂ ਨੇ ਸੈਂਕਡ਼ੇ ਕਿਸਾਨਾਂ ਦੀ ਸ਼ਹਾਦਤ ਦੇ ਕੇ ਭੁਗਤਿਆ ਹੈ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦੇ ਹੋਏ ਪਠਾਨਕੋਟ ਦੇ ਸੀਨੀਅਰ ਡਿਪਟੀ ਮੇਅਰ ਵਿਕਰਮ ਮਹਾਜਨ ਨੇ ਦੱਸਿਆ ਕਿ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਕਿਸਾਨੀ ਸੰਗਠਨ ਦੇ ਇਕਜੁੱਟ ਰਹਿਣ ਦੇ ਕਾਰਨ ਹੀ ਅੱਜ ਉਨ੍ਹਾਂ ਨੂੰ ਇਹ ਸਫਲਤਾ ਪ੍ਰਾਪਤ ਹੋਈ ਹੈ ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਨੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਫ਼ੈਸਲਾ ਬੜੀ ਦੇਰ ਬਾਅਦ ਸੁਣਾਇਆ ਹੈ ਜਦੋਂਕਿ ਕੇਂਦਰ ਸਰਕਾਰ ਨੂੰ ਇਹ ਫ਼ੈਸਲਾ ਬੜੀ ਪਹਿਲਾਂ ਹੀ ਸੁਣਾ ਦੇਣਾ ਚਾਹੀਦਾ ਸੀ ਕਿਉਂਕਿ ਜੋ ਤਿੰਨ ਕਾਨੂੰਨ ਕੇਂਦਰ ਸਰਕਾਰ ਕਿਸਾਨਾਂ ਉੱਤੇ ਥੋਪਣਾ ਚਾਹੁੰਦੀ ਸੀ ਜਦੋਂ ਕਿਸਾਨ ਉਨ੍ਹਾਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਮੰਨਦੇ ਹੀ ਨਹੀਂ ਸਨ ਤਾਂ ਕੇਂਦਰ ਸਰਕਾਰ ਨੂੰ ਪਹਿਲਾਂ ਹੀ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਵਾਪਸ ਲੈ ਲੈਣਾ ਚਾਹੀਦਾ ਸੀ ਮਹਾਜਨ ਨੇ ਕਿਹਾ ਕਿ ਕਿਸਾਨਾਂ ਨੂੰ ਜੋ ਇਹ ਜਿੱਤ ਪ੍ਰਾਪਤ ਹੋਈ ਹੈ ਸੈਂਕੜੇ ਕਿਸਾਨਾਂ ਦੀ ਸ਼ਹਾਦਤ ਤੋਂ ਬਾਅਦ ਪ੍ਰਾਪਤ ਹੋਈ ਹੈ ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਇਹ ਫੈਸਲਾ ਪਹਿਲਾਂ ਲੈ ਲੈਂਦੀ ਤਾਂ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਬਚਾਇਆ ਜਾ ਸਕਦਾ ਸੀ ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਇਸ ਜਿੱਤ ਦੀ ਵਧਾਈ ਵੀ ਦਿੱਤੀ
Author: Gurbhej Singh Anandpuri
ਮੁੱਖ ਸੰਪਾਦਕ