ਸ਼ਾਹਪੁਰ ਕੰਢੀ 6 ਦਸਬਰ( ਸੁਖਵਿੰਦਰ ਜੰਡੀਰ )-ਸ਼ਹੀਦ ਰਾਮ ਸਿੰਘ ਪਠਾਣੀਆ ਮੈਮੋਰੀਅਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਨਿਆੜੀ ਵਿੱਚ ਇਕ ਪ੍ਰੋਗਰਾਮ ਪ੍ਰਿੰਸੀਪਲ ਡਾ ਬਲਵੀਰ ਸਿੰਘ ਮਨਹਾਸ ਦੀ ਅਗਵਾਈ ਵਿੱਚ ਆਯੋਜਿਤ ਕਰਵਾਇਆ ਗਿਆ ਪ੍ਰੋਗਰਾਮ ਵਿੱਚ ਐਸ ਕੇ ਕਾਲੀਆ ਆਈਪੀਐਸ ਅਤੇ ਜਾਗ੍ਰਿਤੀ ਫਾਊਂਡੇਸ਼ਨ ਚੈਰੀਟੇਬਲ ਟਰੱਸਟ ਦੇ ਮੈਂਬਰ ਮੁੱਖ ਮਹਿਮਾਨਾਂ ਵਜੋਂ ਪਹੁੰਚੇ ਜਿੱਥੇ ਜਾਗ੍ਰਿਤੀ ਫਾਊਂਡੇਸ਼ਨ ਵੱਲੋਂ ਵੱਲੋਂ ਕਾਲਜ ਦੇ ਹੋਣਹਾਰ ਵਿਦਿਆਰਥੀਆਂ ਨੂੰ 1.09ਲੱਖ ਰੁਪਏ ਦੀ ਨਗਦ ਰਾਸ਼ੀ ਦੀ ਸਹਾਇਤਾ ਦਿੱਤੀ ਗਈ ਇਸ ਮੌਕੇ ਮੁੱਖ ਮਹਿਮਾਨ ਐੱਸਕੇ ਕਾਲੀਆ ਵੱਲੋਂ ਪ੍ਰੋਗਰਾਮ ਨੂੰ ਸੰਬੋਧਿਤ ਕਰਦੇ ਹੋਏ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਇਸਦੇ ਨਾਲ ਹੀ ਉਨ੍ਹਾਂ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਆਪਣੇ ਟੀਚੇ ਨੂੰ ਹਾਸਿਲ ਕਰਨ ਲਈ ਮਿਹਨਤ ਕਰਨ ਲਈ ਵੀ ਪ੍ਰੇਰਿਤ ਕੀਤਾ ਉੱਥੇ ਹੀ ਹੋਰ ਗੱਲਬਾਤ ਕਰਦੇ ਹੋਏ ਉਨ੍ਹਾਂ ਦੱਸਿਆ ਕਿ ਜਾਗ੍ਰਿਤੀ ਫਾਊਂਡੇਸ਼ਨ ਚੈਰੀਟੇਬਲ ਟਰੱਸਟ ਨੇ ਜ਼ਿਲ੍ਹਾ ਪਠਾਨਕੋਟ ਦੇ ਸਭ ਤੋਂ ਪਿਛੜੇ ਇਲਾਕੇ ਧਾਰ ਕਲਾਂ ਨੂੰ ਵਿਕਸਿਤ ਕਰਨ ਲਈ 8 ਯੋਜਨਾਵਾਂ ਤਿਆਰ ਕੀਤੀਆਂ ਹਨ ਜਿਨ੍ਹਾਂ ਵਿੱਚੋਂ ਇੱਕ ਯੋਜਨਾ ਸਿੱਖਿਆ ਹੈ ਉਨ੍ਹਾਂ ਦੱਸਿਆ ਕਿ ਬੱਚਿਆਂ ਦੀ ਪੜ੍ਹਾਈ ਲਈ ਆਰਥਿਕ ਮੱਦਦ ਦੇ ਨਾਲ ਨਾਲ ਬੱਚਿਆਂ ਨੂੰ ਕਿਤਾਬਾਂ ਦੀ ਸਹਾਇਤਾ ਵੀ ਦਿੱਤੀ ਜਾਵੇਗੀ ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਜਾਗ੍ਰਿਤੀ ਫਾਊਂਡੇਸ਼ਨ ਵੱਲੋਂ ਹੋਰ ਲੌਕਿਕ ਤੇ ਕੰਮ ਕਰਦੇ ਹੋਏ ਕੁੜੀਆਂ ਦੇ ਵਿਆਹ ਵੀ ਕਰਵਾਏ ਜਾਂਦੇ ਹਨ ਇਸ ਮੌਕੇ ਰਜਨੀ ਸ਼ਰਮਾ ਨੇ ਸਟੇਜ ਨੂੰ ਸੰਭਾਲਿਆ ਇਸ ਮੌਕੇ ਸਕੂਲ ਪ੍ਰਿੰਸੀਪਲ ਡਾ ਬੀ ਐਸ ਮਨਹਾਸ ਨੇ ਕਾਲਜ ਦੇ ਸਮੂਹ ਸਟਾਫ ਵੱਲੋਂ ਜਾਗ੍ਰਿਤੀ ਚੈਰੀਟੇਬਲ ਟਰੱਸਟ ਅਤੇ ਮੁੱਖ ਮਹਿਮਾਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਇਸ ਮੌਕੇ ਉਥੇ ਹੋਰ ਲੋਕ ਵੀ ਮੌਜੂਦ ਸਨ
Author: Gurbhej Singh Anandpuri
ਮੁੱਖ ਸੰਪਾਦਕ