ਪਠਾਨਕੋਟ 9 ਦਸੰਬਰ (ਸੁਖਵਿੰਦਰ ਜੰਡੀਰ) ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟਰ ਯੂਨੀਅਨ ਵੱਲੋਂ ਪੂਰੇ ਪੰਜਾਬ ਵਿੱਚ ਧਰਨੇ ਦਿੱਤੇ ਜਾ ਰਹੇ ਹਨ ਜਿਸਦੇ ਚਲਦਿਆਂ ਪੰਜਾਬ ਰੋਡਵੇਜ਼ ਕੰਟਰੈਕਟ ਯੂਨੀਅਨ ਦੇ ਵਰਕਰਾਂ ਵੱਲੋਂ ਪਠਾਨਕੋਟ ਡਿਪੂ ਤੇ ਵੀ ਧਰਨਾ ਦਿੱਤਾ ਗਿਆ ਗੱਲਬਾਤ ਕਰਦੇ ਹੋਏ ਧਰਨੇ ਚ ਬੈਠੇ ਪਨਬੱਸ ਕੰਟਰੈਕਟਰ ਯੂਨੀਅਨ ਦੇ ਵਰਕਰਾਂ ਨੇ ਦੱਸਿਆ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਨਾਲ ਨਾਲ ਕੁਝ ਹੋਰ ਅਹਿਮ ਮੰਗਾਂ ਨੂੰ ਲੈ ਕੇ ਬੀਤੇ ਕੱਲ੍ਹ ਯੂਨੀਅਨ ਵੱਲੋਂ ਪੂਰੇ ਪੰਜਾਬ ਵਿੱਚ ਧਰਨੇ ਸ਼ੁਰੂ ਕੀਤੇ ਗਏ ਸਨ ਉਨ੍ਹਾਂ ਦੱਸਿਆ ਕਿ ਅੱਜ ਉਨ੍ਹਾਂ ਦਾ ਇਹ ਧਰਨਾ ਦੂਜੇ ਦਿਨ ਵਿੱਚ ਪਹੁੰਚ ਗਿਆ ਹੈ ਉਨ੍ਹਾਂ ਕਿਹਾ ਕਿ ਕਿਸੇ ਵੀ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾ ਵਿੱਚ ਆਉਣ ਸਮੇਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਜੋ ਵਾਅਦਾ ਕੀਤਾ ਸੀ ਪਰ ਪੰਜਾਬ ਸਰਕਾਰ ਦੇ ਕਾਰਜਕਾਲ ਦਾ ਸਮਾਂ ਲਗਪਗ ਪੂਰਾ ਹੋਣ ਵਾਲਾ ਹੈ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵੀ ਨੇੜੇ ਆ ਗਈਆਂ ਹਨ ਪਰ ਪੰਜਾਬ ਸਰਕਾਰ ਨੇ ਠੇਕਾ ਸਿਸਟਮ ਨੂੰ ਬੰਦ ਕਰਨ ਦਾ ਆਪਣਾ ਵਾਅਦਾ ਅਜੇ ਤੱਕ ਪੂਰਾ ਨਹੀਂ ਕੀਤਾ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਲਗਾਇਆ ਜਾ ਰਿਹਾ ਇਹ ਧਰਨਾ ਅਣਮਿੱਥੇ ਸਮੇਂ ਲਈ ਹੋਵੇਗਾ ਅਤੇ ਜਦੋਂ ਤਕ ਸਰਕਾਰ ਠੇਕਾ ਸਿਸਟਮ ਨੂੰ ਬੰਦ ਕਰ ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਯੂਨੀਅਨ ਦੇ ਕੱਚੇ ਕਾਮਿਆਂ ਨੂੰ ਪੱਕਾ ਨਹੀਂ ਕਰਦੀ ਤਾਂ ਉਨ੍ਹਾਂ ਵੱਲੋਂ ਕੀਤਾ ਜਾ ਰਿਹਾ ਹੈ ਇਹ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ
Author: Gurbhej Singh Anandpuri
ਮੁੱਖ ਸੰਪਾਦਕ