By Nazrana News Beuro Report
ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਹਲਕਾ ਭੁਲੱਥ ਵਿਚ ਇਤਰਾਜ਼ਯੋਗ ਪੋਸਟਰ ਲੱਗਣ ਦਾ ਮਾਮਲਾ ਸਾਹਮਣੇ ਆਇਆ। ਜਿਨ੍ਹਾਂ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਰਾਜਗੱਦੀ ‘ਤੇ ਬੈਠੇ ਦਿਖਾਇਆ ਗਿਆ ਹੈ। ਪੋਸਟਰ ਵਿਚ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਵੀ ਕੀਤੀ ਗਈ ਹੈ ਤੇ ਅਰੂਸਾ ਦਾ ਜ਼ਿਕਰ ਵੀ ਸ਼ਾਮਲ ਹੈ।
ਇਹ ਪੋਸਟਰ ਹਲਕੇ ਦੇ ਭੁਲੱਥ ਤੇ ਨਡਾਲਾ ਸਮੇਤ ਇਥੇ ਵੱਖ-ਵੱਖ ਥਾਵਾਂ ‘ਤੇ ਲਗਾਏ ਗਏ ਹਨ। ਜਿਸ ਬਾਰੇ ਪਤਾ ਲੱਗਣ ‘ਤੇ ਖਹਿਰਾ ਸਮਰਥਕਾਂ ਵੱਲੋਂ ਇਨ੍ਹਾਂ ਪੋਸਟਰਾਂ ਨੂੰ ਉਤਾਰ ਦਿੱਤਾ ਗਿਆ। ਵੱਡੀ ਗੱਲ ਇਹ ਹੈ ਕਿ ਇਨ੍ਹਾਂ ਪੋਸਟਰਾਂ ਨੂੰ ਲਗਾਉਣ ਵਾਲਿਆਂ ਬਾਰੇ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ ਤੇ ਨਾ ਹੀ ਪੋਸਟਰ ਲਗਾਉਣ ਦੀ ਜ਼ਿੰਮੇਵਾਰੀ ਕਿਸੇ ਵੱਲੋਂ ਲਈ ਗਈ ਹੈ।
ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਇਹ ਪੋਸਟਰ ਲਗਾ ਕੇ ਮੇਰਾ ਨਹੀਂ ਸਗੋਂ ਕੈਪਟਨ ਅਮਰਿੰਦਰ ਸਿੰਘ ਦਾ ਅਪਮਾਨ ਕੀਤਾ ਗਿਆ ਹੈ। ਉਨ੍ਹਾਂ ਇਸ ਘਟਨਾ ਨੂੰ ਕੋਝੀ ਤੇ ਘਟੀਆ ਸ਼ਰਾਰਤ ਕਰਾਰ ਦਿੰਦੇ ਹੋਏ ਕਿਹਾ ਕਿ ਇਹ ਪੋਸਟਰ ਰਾਤੋ-ਰਾਤ ਚੋਰਾਂ ਵਾਂਗ ਲਗਾਏ ਗਏ ਹਨ।
Author: Gurbhej Singh Anandpuri
ਮੁੱਖ ਸੰਪਾਦਕ