ਭੋਗਪੁਰ, 21 ਦਸੰਬਰ ( ਸੁਖਵਿੰਦਰ ਜੰਡੀਰ ) ਹਲਕਾ ਆਦਮਪੁਰ ਦੇ ਪਿੰਡ ਮੋਗਾ ਤੋਂ ਨੌਜਵਾਨ ਸਰਪੰਚ ਸਤਨਾਮ ਸਿੰਘ ਸਾਬੀ ਮੋਗਾ ਨੇ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਆਪਣੇ ਸਮਰਥਕਾਂ ਸਮੇਤ ਪਹੁੰਚ ਕੇ ਕਾਂਗਰਸ ਸਕਰੀਨਿੰਗ ਕਮੇਟੀ ਕੋਲ ਦਫ਼ਤਰ ਸਕੱਤਰ ਜਗਦੀਸ਼ ਰਿੰਕੂ ਰਾਹੀਂ ਹਲਕਾ ਆਦਮਪੁਰ (ਐਸ.ਸੀ.) ਸੀਟ ਤੋਂ ਕਾਂਗਰਸ ਟਿਕਟ ਲਈ ਆਪਣੀ ਦਾਅਵੇਦਾਰੀ ਪੇਸ਼ ਕੀਤੀ। ਸਰਪੰਚ ਸਤਨਾਮ ਸਿੰਘ ਸਾਬੀ ਮੋਗਾ ਨੇ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਟਕਸਾਲੀ ਕਾਂਗਰਸੀ ਹੈ ਅਤੇ ਉਨ੍ਹਾਂ ਦੇ ਦਾਦਾ ਸ. ਪਿਆਰਾ ਸਿੰਘ ਨੇ 15 ਸਾਲ ਪਾਰਟੀ ਦੀ ਸੇਵਾ ਕੀਤੀ ਅਤੇ ਪਿੰਡ ਮੋਗਾ ਦੇ ਸਰਪੰਚ ਰਹੇ ਅਤੇ ਉਹ ਆਪ ਵੀ ਪਿੰਡ ਦੇ ਮੌਜੂਦਾ ਸਰਪੰਚ ਕਾਂਗਰਸ ਪਾਰਟੀ ਵੱਲੋਂ ਹੀ ਜਿੱਤੇ ਹਨ। ਸਰਪੰਚ ਸਾਬੀ ਮੋਗਾ ਨੂੰ ਸਮਾਜ ਸੇਵੀ ਕੰਮਾਂ ਲਈ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਦੋ ਵਾਰ ਸਨਮਾਨਿਤ ਵੀ ਕੀਤਾ ਗਿਆ ਹੈ। ਸਰਪੰਚ ਸਾਬੀ ਮੋਗਾ ਨੇ ਕਿਹਾ ਕਿ ਉਨ੍ਹਾਂ ਨੂੰ ਯੂਥ ਕੋਟੇ ਵਿਚੋਂ ਹਲਕਾ ਆਦਮਪੁਰ ਤੋਂ ਉਮੀਦਵਾਰ ਬਣਾਇਆ ਜਾਵੇ ਤਾਂਕਿ ਉਹ ਚੋਣ ਜਿੱਤ ਕੇ ਕਾਂਗਰਸ ਪਾਰਟੀ ਦੀ ਝੋਲੀ ਪਾ ਸਕਣ। ਸਾਬੀ ਸਰਪੰਚ ਨੇ ਕਿਹਾ ਕਿ ਪਿਛਲੇ 10 ਸਾਲ ਤੋਂ ਉਹ ਕਾਂਗਰਸ ਪਾਰਟੀ ਲਈ ਪਿੰਡ-ਪਿੰਡ ਘਰ-ਘਰ ਜਾ ਕੇ ਪ੍ਰਚਾਰ ਕਰ ਰਹੇ ਹਨ। ਸਰਪੰਚ ਸਾਬੀ ਮੋਗਾ ਨੇ ਕਿਹਾ ਕਿ ਉਹ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਆਮ ਤੇ ਗਰੀਬ ਤਬਕੇ ਦੇ ਵਰਕਰਾਂ ਨੂੰ ਵੀ ਆਪਣੀ ਦਾਅਵੇਦਾਰੀ ਪੇਸ਼ ਕਰਨ ਦਾ ਮੌਕਾ ਦਿੱਤਾ। ਸਰਪੰਚ ਸਾਬੀ ਮੋਗਾ ਨੇ ਕਿਹਾ ਕਿ ਉਹ ਜਲਦੀ ਹੀ ਹਲਕਾ ਆਦਮਪੁਰ ਦੇ ਪਿੰਡਾਂ ਦੇ ਚੋਣਵੇਂ ਸਰਪੰਚਾਂ ਨੂੰ ਨਾਲ ਲੈ ਕੇ ਸ਼ਕਤੀ ਪ੍ਰਦਰਸ਼ਨ ਕਰਨਗੇ ਅਤੇ ਕਈ ਅਕਾਲੀ-ਬਸਪਾ ਤੇ ਆਪ ਆਗੂਆਂ ਤੇ ਵਰਕਰਾਂ ਨੂੰ ਕਾਂਗਰਸ ਪਾਰਟੀ ਵਿਚ ਸ਼ਾਮਿਲ ਕਰਵਾਉਣਗੇ ਤਾਂ ਜੋ ਕਾਂਗਰਸ ਪਾਰਟੀ ਨੂੰ ਆਦਮਪੁਰ ਸੀਟ ਜਿਤਾਈ ਜਾ ਸਕੇ। ਜ਼ਿਕਰਯੋਗ ਹੈ ਕਿ ਸਰਪੰਚ ਸਾਬੀ ਮੋਗਾ ਪੜ੍ਹੇ-ਲਿਖੇ ਕਾਂਗਰਸੀ ਸਰਪੰਚ ਹਨ ਅਤੇ ਇਲਾਕੇ ਵਿੱਚ ਕਾਫੀ ਹਰਮਨ ਪਿਆਰੇ ਹਨ
Author: Gurbhej Singh Anandpuri
ਮੁੱਖ ਸੰਪਾਦਕ