57 Views
ਭੋਗਪੁਰ 5 ਜਨਵਰੀ(ਸੁਖਵਿੰਦਰ ਜੰਡੀਰ)
ਭੋਗਪੁਰ ਨਜ਼ਦੀਕ ਪਿੰਡ ਲੜੋਆ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਦੇ ਸਬੰਧ ਵਿੱਚ ਕੀਰਤਨ ਦਰਬਾਰ ਸਜਾਏ ਗਏ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਰਾਗੀ ਜਥਾ ਭਾਈ ਹਰਦੀਪ ਸਿੰਘ ਲੜੋਆ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਖੂਬ ਨਿਹਾਲ ਕੀਤਾ ਅਤੇ ਕਿਸਾਨਾ ਦੀ ਜਿੱਤ ਤੇ ਸ਼ੁਕਰਾਨਾ ਕਰਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਬੇਨਤੀ ਕੀਤੀ ਉਪ੍ਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ ਭਾਰੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ।
ਇਸ ਮੌਕੇ ਤੇ ਮਨਜੀਤ ਸਿੰਘ ਪ੍ਰਧਾਨ, ਪਰਮਜੀਤ ਸਿੰਘ ਖਜ਼ਾਨਚੀ, ਮਾਸਟਰ ਅਮਰਜੀਤ ਸਿੰਘ ਸੈਕਟਰੀ, ਰਵੇਲ ਸਿੰਘ ਜੀ ਮੈਂਬਰ, ਬੀਬੀ ਰਾਜਵਿੰਦਰ ਕੌਰ, ਭਾਈ ਹਰਦੀਪ ਸਿੰਘ ਜੀ ਹੈੱਡ ਗ੍ਰੰਥੀ ਆਦਿ ਹਾਜ਼ਰ ਸਨ
Author: Gurbhej Singh Anandpuri
ਮੁੱਖ ਸੰਪਾਦਕ