39 Views
ਬਾਘਾਪੁਰਾਣਾ,06 ਜਨਵਰੀ (ਰਾਜਿੰਦਰ ਸਿੰਘ ਕੋਟਲਾ) ਜ਼ਿਲ੍ਹਾ ਮੋਗਾ ਨਾਲ ਸੰਬੰਧਤ ਪਿੰਡ ਪੰਜਗਰਾਈਂ ਖ਼ੁਰਦ ਦੇ ਵਾਸੀ 24 ਸਾਲਾ ਨੌਜਵਾਨ ਜਗਮੀਤ ਸਿੰਘ 26 ਸਾਲ ਪੁੱਤਰ ਬਲਬੀਰ ਸਿੰਘ ਜੱਟ ਸਿੱਖ ਦਾ ਬੀਤੇ ਕੱਲ੍ਹ ਮਨੀਲਾ ਵਿਖੇ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
ਮ੍ਰਿਤਕ ਨੌਜਵਾਨ ਦੇ ਮਾਮਾ ਹਰਜਿੰਦਰ ਸਿੰਘ ਵਾਸੀ ਲੰਗੇਆਣਾ ਪੁਰਾਣਾ ਜ਼ਿਲ੍ਹਾ ਮੋਗਾ ਨੇ ਦੱਸਿਆ ਕਿ ਜਗਮੀਤ ਸਿੰਘ ਨੇ 18-19 ਸਾਲ ਤੱਕ ਦਾ ਬਚਪਨ ਦਾ ਸਫ਼ਰ ਆਪਣੇ ਨਾਨਕੇ ਪਿੰਡ ਲੰਗੇਆਣਾ ਪੁਰਾਣਾ (ਮੋਗਾ)ਵਿਚ ਹੀ ਗੁਜ਼ਾਰਿਆ ਸੀ ਅਤੇ 5 ਸਾਲ ਪਹਿਲਾਂ ਹੀ ਕਮਾਈ ਕਰਨ ਵਾਸਤੇ ਵਿਦੇਸ਼ਾਂ ਦੀ ਧਰਤੀ ਮਨੀਲਾ ਵਿਖੇ ਚਲਾ ਗਿਆ ਸੀ ਜੋ ਬੀਤੇ ਕੱਲ੍ਹ ਸ਼ਾਮ ਨੂੰ ਆਪਣੇ ਧੰਦੇ ਨੂੰ ਲੈ ਕੇ ਦੁਕਾਨਾਂ ਤੋਂ ਉਗਰਾਹੀ ਕਰ ਰਿਹਾ ਸੀ ਕਿ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ ਗਿਆ ਜਿਸ ਦੀ ਬਾਅਦ ਵਿਚ ਹਸਪਤਾਲ ਜਾ ਕੇ ਮੌਤ ਹੋ ਗਈ ਹੈ।
Author: Gurbhej Singh Anandpuri
ਮੁੱਖ ਸੰਪਾਦਕ