ਭੁਲੱਥ 14ਅਪ੍ਰੈਲ ( ਕੰਵਰਪ੍ਰਤਾਪ ਸਿੰਘ )ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਸੰਚਾਲਿਤ ਅਕਾਲ ਅਕੈਡਮੀ ਰਾਇਪੁਰ ਪੀਰ ਬਖਸ਼ ਵਾਲਾ ਵਿਖੇ ਅੱਜ ਖਾਲਸਾ ਪੰਥ ਦੀ ਸਾਜਨਾ ਦਿਵਸ ਨੂੰ ਸਮਰਪਿਤ ਸਵੇਰ ਸਭਾ ਦਾ ਆਯੋਜਨ ਕੀਤਾ ਗਿਆ। ਸਭਾ ਦੀ ਸ਼ੁਰੂਆਤ ਬੱਚਿਆਂ ਵੱਲੋਂ ਸ਼ਬਦ ਕੀਰਤਨ ਦੁਆਰਾ ਕੀਤੀ ਗਈ।
ਉਪਰੰਤ ਅਕੈਡਮੀ ਦੇ ਬੱਚਿਆਂ ਵੱਲੋਂ ਖਾਲਸਾ ਪੰਥ ਦੀ ਸਾਜਨਾ ਨਾਲ ਸੰਬੰਧਤ ਵੱਖ-ਵੱਖ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਇਸ ਦੇ ਨਾਲ ਹੀ ਦਸਵੀਂ ਜਮਾਤ ਦੀ ਵਿਦਿਆਰਥਣ ਪਲਕ ਸਿੰਧਰਾ ਨੇ ਬੱਚਿਆਂ ਨੂੰ13 ਅਪ੍ਰੈਲ 1699 ਈ. ਵਾਲੇ ਦਿਨ ਕਲਗੀਧਰ ਪਾਤਸ਼ਾਹ ਵੱਲੋਂ ਰਚੇ ਖਾਲਸੇ ਦੇ ਇਲਾਹੀ ਰੂਪ ਤੋਂ ਜਾਣੂੰ ਕਰਵਾਇਆ।
ਇਸ ਉਪਰੰਤ ਬੱਚਿਆਂ ਵੱਲੋਂ ਖਾਲਸੇ ਦੇ ਅਸਲ ਰੂਪ ਨੂੰ ਜਾਣੂੰ ਕਰਾਉਂਦੀ ਕੋਰੋਗਰਾਫ਼ੀ ਪੇਸ਼ ਕੀਤੀ ਗਈ।
ਇਸ ਮੌਕੇ ਤੇ ਮੈਡਮ ਵਿਨਯਪ੍ਰੀਤ ਜੋਸ਼ੀ ਨੇ ਬੱਚਿਆਂ ਨੂੰ ਵਿਸਾਖੀ ਅਤੇ ਖਾਲਸਾ ਪੰਥ ਦੀ ਸਾਜਨਾ ਦਿਵਸ ਦੀਆਂ ਵਧਾਈਆਂ ਦਿੰਦੇ ਹੋਏ ਭਾਰਤ ਦੇ ਅਲੱਗ ਅਲੱਗ ਰਾਜਾਂ ਵਿੱਚ ਵਿਸਾਖੀ ਦੀ ਮਹੱਤਤਾ ਤੋਂ ਵੀ ਜਾਣੂੰ ਕਰਵਾਇਆ। ਇਸ ਦੇ ਨਾਲ ਹੀ ਅਕੈਡਮੀ ਦੇ ਪ੍ਰਿੰਸੀਪਲ ਸ੍ਰੀਮਤੀ ਕੁਲਵਿੰਦਰ ਕੌਰ ਜੀ ਨੇ ਬੱਚਿਆਂ ਨੂੰ ਵਿਸਾਖੀ ਅਤੇ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਦੀ ਵਧਾਈ ਦਿੰਦੇ ਹੋਏ ਕਲਗੀਧਰ ਪਿਤਾ ਦੁਆਰਾ ਸਾਜੇ ਖਾਲਸੇ ਦੀ ਫੌਜ ਵਿਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਅੰਮ੍ਰਿਤ ਪਾਨ ਕਰ ਚੁੱਕੇ ਬੱਚਿਆਂ ਨੂੰ ਰਹਿਤ ਮਰਿਆਦਾ ਅਨੁਸਾਰ ਜੀਵਨ ਢਾਲਣ ਦੀ ਪ੍ਰੇਰਨਾ ਦਿੱਤੀ।
Author: Gurbhej Singh Anandpuri
ਮੁੱਖ ਸੰਪਾਦਕ