102 Views
ਮੂਸੇਵਾਲਾ ਦੇ ਅੱਜ ਭੋਗ ਨੂੰ ਲੈਕੇ ਪ੍ਰਸ਼ਾਸਨ ਵੱਲੋਂ ਚੌਕਸੀ ਵਧਾਈ ਗਈ ਹੈ ਕਿਉਂਕਿ ਵੱਡੀ ਗਿਣਤੀ ਵਿੱਚ ਲੋਕਾਂ ਦੇ ਪਹੁੰਚਣ ਦੀ ਗੱਲ ਕਹੀ ਜਾ ਰਹੀ ਹੈ। ਇਸਦੇ ਚੱਲਦੇ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਦੇ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ।
ਇਸਦੇ ਨਾਲ ਹੀ ਪ੍ਰਸ਼ਾਸਨ ਵੱਲੋਂ ਟ੍ਰੈਫਿਕ ਦੀ ਸਮੱਸਿਆ ਤੋਂ ਬਚਣ ਦੇ ਲਈ ਵੀ ਇੱਕ ਯੋਜਨਾ ਬਣਾਈ ਹੈ। ਪ੍ਰਸ਼ਾਸਨ ਵੱਲੋਂ ਵੱਖ ਵੱਖ ਥਾਵਾਂ ਤੋਂ ਆਉਣ ਵਾਲੇ ਵਾਹਨਾਂ ਦੇ ਰੂਟ ਪਲਾਨ ਜਾਰੀ ਕੀਤਾ ਗਿਆ ਤਾਂ ਕਿ ਦੂਰੋ ਨੇੜਿਓਂ ਆਉਣ ਵਾਲੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
1. ਚੰਡੀਗੜ ਪਟਿਆਲਾ ਸਾਈਡ ਤੋਂ ਆਉਣ ਵਾਲੇ ਵਹੀਕਲਾਂ ਲਈ ਰੂਟ ਪਲਾਨ : ਮੇਨ ਰੂਟ:- ਚੰਡੀਗੜ ਪਟਿਆਲਾ ਸਾਈਡ ਤੋਂ ਵਾਇਆ ਸੁਨਾਮ ਤੋਂ ਜ਼ਿਲਾ ਮਾਨਸਾ ਦੀ ਹੱਦ ਪਿੰਡ ਢੈਪਈ, ਭੀਖੀ, ਮਾਨਸਾ ਕੈਂਚੀਆਂ, ਡੀ.ਸੀ. ਤਿੰਨਕੋਣੀ ਮਾਨਸਾ ਤੋਂ ਨਵੀਂ ਅਨਾਜ ਮੰਡੀ ਮਾਨਸਾ।
Author: Gurbhej Singh Anandpuri
ਮੁੱਖ ਸੰਪਾਦਕ