Home » ਅਪਰਾਧ » ਪੁਲਿਸ ਵਲੋਂ ਲੁਧਿਆਣਾ ਦੇ ਦੋ ਟੈਕਸੀ ਡਰਾਈਵਰ 20.80 ਕਿਲੋ ਆਈ.ਸੀ.ਈ. ਸਮੇਤ ਕਾਬੂ

ਪੁਲਿਸ ਵਲੋਂ ਲੁਧਿਆਣਾ ਦੇ ਦੋ ਟੈਕਸੀ ਡਰਾਈਵਰ 20.80 ਕਿਲੋ ਆਈ.ਸੀ.ਈ. ਸਮੇਤ ਕਾਬੂ

49 Views

ਲੁਧਿਆਣਾ 29 ਜੂਨ ( ਜਗਦੀਪ ਸਿੰਘ ) ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਡਰੱਗ ਮਾਫੀਆ ਖਿਲਾਫ ਵਿੱਢੀ ਗਈ ਜੰਗ ਤਹਿਤ ਪੰਜਾਬ ਪੁਲਿਸ ਦੀ ਵਿਸ਼ੇਸ਼ ਟਾਸਕ ਫੋਰਸ (ਐੱਸ. ਟੀ. ਐੱਫ.) ਨੇ ਲੁਧਿਆਣਾ (Ludhiana) ਤੋਂ 20.80 ਕਿਲੋਗ੍ਰਾਮ ਐਮਫੇਟਾਮਾਈਨ ਜਾਂ ਕ੍ਰਿਸਟਲ ਮੈੱਥ, ਜਿਸਨੂੰ ਆਈ.ਸੀ.ਈ. ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਬਰਾਮਦ ਕਰਕੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਐਸਟੀਐਫ ਗੁਰਿੰਦਰ ਸਿੰਘ ਢਿੱਲੋਂ ਨੇ ਦਿੱਤੀ । ਉਪਰੋਕਤ ਕਾਰਵਾਈ ਏਆਈਜੀ ਸਨੇਹਦੀਪ ਸ਼ਰਮਾ ਦੀ ਅਗਵਾਈ ਵਿੱਚ ਐਸਟੀਐਫ ਲੁਧਿਆਣਾ ਦੀਆਂ ਟੀਮਾਂ ਵੱਲੋਂ ਕੀਤੀ ਗਈ।

ਫੜੇ ਗਏ ਵਿਅਕਤੀਆਂ ਦੀ ਪਛਾਣ ਹਰਪ੍ਰੀਤ ਸਿੰਘ ਉਰਫ਼ ਬੌਬੀ (40) ਵਾਸੀ ਪਿੰਡ ਸਨੇਤ, ਲੁਧਿਆਣਾ ਅਤੇ ਅਰਜੁਨ (26) ਵਾਸੀ ਅੰਬੇਡਕਰ ਨਗਰ ਲੁਧਿਆਣਾ ਵਜੋਂ ਹੋਈ ਹੈ। ਦੋਵੇਂ ਲੁਧਿਆਣਾ ਵਿੱਚ ਟੈਕਸੀ ਡਰਾਈਵਰ ਹਨ। ਪੁਲਿਸ ਨੇ ਮੁੱਖ ਸਪਲਾਇਰ ਵਿਸ਼ਾਲ ਉਰਫ਼ ਵਿਨੈ ਵਾਸੀ ਲੇਬਰ ਕਲੋਨੀ ਲੁਧਿਆਣਾ ਦੇ ਖ਼ਿਲਾਫ਼ ਵੀ ਮਾਮਲਾ ਦਰਜ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਆਈਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਹਰਪ੍ਰੀਤ ਅਤੇ ਅਰਜੁਨ ਵੱਲੋਂ ਆਪਣੇ ਮੋਟਰਸਾਈਕਲ ਹੌਂਡਾ ਡਰੀਮ (ਪੀਬੀ 10 ਈਯੂ 6811) ‘ਤੇ ਬੀਆਰਐਸ ਨਗਰ ਲੁਧਿਆਣਾ ਦੇ ਟੀ-ਪੁਆਇੰਟ ਵਿਖੇ ਆਈਸੀਈ ਦੀ ਸਪਲਾਈ ਦੇਣ ਸਬੰਧੀ ਮਿਲੀ ਭਰੋਸੇਯੋਗ ਜਾਣਕਾਰੀ ਦੇ ਆਧਾਰ ‘ਤੇ ਐਸਟੀਐਫ ਲੁਧਿਆਣਾ ਰੇਂਜ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਉਕਤ ਸਥਾਨ ‘ਤੇ ਛਾਪੇਮਾਰੀ ਕਰਕੇ ਦੋਵਾਂ ਤਸਕਰਾਂ ਨੂੰ ਕਾਬੂ ਕਰ ਲਿਆ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ ਕਾਲੇ ਰੰਗ ਦੇ ਬੈਗ ‘ਚ ਲੁਕਾ ਕੇ ਰੱਖੀ 2 ਕਿਲੋ ਆਈ.ਸੀ.ਈ. ਅਤੇ ਇਕ ਤੋਲਣ ਵਾਲੀ ਮਸ਼ੀਨ ਬਰਾਮਦ ਕੀਤੀ।

ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਮੰਨਿਆ ਹੈ ਕਿ ਉਹ ਵਿਸ਼ਾਲ ਉਰਫ਼ ਵਿਨੈ ਦੇ ਨਿਰਦੇਸ਼ਾਂ ‘ਤੇ 4 ਸਾਲਾਂ ਤੋਂ ਵੱਧ ਸਮੇਂ ਤੋਂ ਆਈਸੀਈ ਡਰੱਗਜ਼ ਵੇਚ ਰਹੇ ਸਨ। ਵਿਨੈ, ਜੋ ਕਿ ਇੱਕ ਰੀਅਲਟਰ ਵਜੋਂ ਕੰਮ ਕਰ ਰਿਹਾ ਹੈ, ਅਰਜੁਨ ਦਾ ਮਤਰੇਆ ਭਰਾ ਹੈ ਅਤੇ ਅਰਜੁਨ ਅਤੇ ਹਰਪ੍ਰੀਤ ਰਾਹੀਂ ਆਈ.ਈ.ਸੀ. ਸਪਲਾਈ ਕਰਦਾ ਸੀ।

ਆਈਜੀਪੀ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਦੇ ਇਕਬਾਲੀਆ ਬਿਆਨ ਤੋਂ ਬਾਅਦ ਪੁਲਿਸ ਟੀਮ ਨੇ ਲੁਧਿਆਣਾ (Ludhiana) ਦੇ ਜਵਾਹਰ ਨਗਰ ਦੀ ਲੇਬਰ ਕਲੋਨੀ ਸਥਿਤ ਵਿਸ਼ਾਲ ਉਰਫ਼ ਵਿਨੈ ਦੇ ਘਰੋਂ 18.80 ਕਿਲੋਗ੍ਰਾਮ ਆਈਸੀਈ ਅਤੇ ਇੱਕ ਤੋਲਣ ਵਾਲੀ ਮਸ਼ੀਨ ਵੀ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਆਈਸੀਈ ਡਰੱਗ ਘਰ ਦੀ ਦੂਜੀ ਮੰਜ਼ਿਲ ‘ਤੇ ਰੱਖੀ ਅਲਮਾਰੀ ਵਿੱਚ ਲੁਕਾ ਕੇ ਰੱਖੀ ਗਈ ਸੀ।

ਉਹਨਾਂ ਕਿਹਾ ਕਿ ਤਫਤੀਸ਼ ਦੌਰਾਨ ਸਾਰੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਇਆ ਜਾਵੇਗਾ। ਉਹਨਾਂ ਅੱਗੇ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਦੋਸ਼ੀਆਂ ਵਿਰੁੱਧ ਐਨਡੀਪੀਐਸ ਐਕਟ, 1985 ਦੀਆਂ ਧਾਰਾਵਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਏਆਈਜੀ ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਪੁਲੀਸ ਟੀਮਾਂ ਫਰਾਰ ਮੁਲਜ਼ਮ ਵਿਸ਼ਾਲ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ। ਜ਼ਿਕਰਯੋਗ ਹੈ ਕਿ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ 21 ਅਤੇ 29 ਅਧੀਨ ਥਾਣਾ ਫੇਜ਼-4 ਮੁਹਾਲੀ, ਐਸ.ਏ.ਐਸ.ਨਗਰ ਵਿਖੇ ਐਫਆਈਆਰ ਨੰਬਰ 140 ਮਿਤੀ 27-6-2022 ਦਰਜ ਹੈ।

Gurbhej Singh Anandpuri
Author: Gurbhej Singh Anandpuri

ਮੁੱਖ ਸੰਪਾਦਕ

Leave a Reply

Your email address will not be published. Required fields are marked *

FOLLOW US

TRENDING NEWS

Advertisement

GOLD & SILVER PRICE

× How can I help you?