ਜ਼ਬਰਦਸਤੀ ਧਰਮ ਪਰਿਵਰਤਨ ਕਰਨ ਅਤੇ ਅੰਧਵਿਸ਼ਵਾਸ ਫੈਲਾਉਣ ਵਾਲਿਆਂ ਖਿਲਾਫ ਕੀਤੀ ਜਾਵੇ ਕਾਰਵਾਈ,ਭਾਜਪਾ
ਕਪੂਰਥਲਾ 3 ਸਤੰਬਰ ( ਭੁਪਿੰਦਰ ਸਿੰਘ ਮਾਹੀ ) ਪੰਜਾਬ ਵਿੱਚ ਇਸਾਈ ਧਰਮ ਦੀ ਆੜ ਵਿੱਚ ਲੋਕਾਂ ਦੇ ਕੀਤੇ ਜਾ ਰਹੇ ਜਬਰੀ ਧਰਮ ਪਰਿਵਰਤਨ ਦੀ ਸਖ਼ਤ ਆਲੋਚਨਾ ਕਰਦਿਆਂ ਸਾਬਕਾ ਚੇਅਰਮੈਨ ਅਤੇ ਭਾਜਪਾ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਧਰਮ ਪਰਿਵਰਤਨ ਕਿਸੇ ਵੀ ਤਰ੍ਹਾਂ ਠੀਕ ਨਹੀਂ ਹੈ,ਇਹ ਰੱਬ ਅਤੇ ਉਸ ਦੀ ਪਰਕ੍ਰਿਤੀ ਤੋਂ ਅਲੱਗ ਹੈ।ਖੋਜੇਵਾਲ ਨੇ ਕਿਹਾ ਕਿ ਦੇਸ਼ ਵਿੱਚ ਅੱਜ ਲੋਕਾਂ ਦੇ ਬੌਧਿਕ ਵਿਕਾਸ ਦੀ ਲੋੜ ਹੈ।ਲੋਕਾਂ ਨੂੰ ਸ਼ੁਰੂ ਤੋਂ ਹੀ ਚੰਗੀ ਸਿੱਖਿਆ ਅਤੇ ਕਦਰਾਂ-ਕੀਮਤਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ । ਖੋਜੇਵਾਲ ਨੇ ਕਿਹਾ ਕਿ ਦੇਸ਼ ਨੂੰ ਕੁਝ ਲੋਕ ਤੋੜਨ ਦੀ ਸਾਜ਼ਿਸ਼ ਰਚ ਰਹੇ ਹਨ।ਦੇਸ਼ ਦੀ ਗੰਗਾ ਜਾਮੁਨਾ ਸਰਸਵਤੀ ਸੰਸਕ੍ਰਿਤੀ ਨੂੰ ਤੋੜਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਹਨਾਂ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਸੂਬੇ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਜਿਹੜੇ ਲੋਕ ਕਰ ਰਹੇ ਹਨ , ਉਨ੍ਹਾਂ ਨੂੰ ਤੁਰੰਤ ਕਾਰਵਾਈ ਕੀਤੀ ਜਾਵੇ । ਅਤੇ ਪਾਖੰਡਵਾਦ ਦੀਆਂ ਦੁਕਾਨਾਂ ਤੁਰੰਤ ਬੰਦ ਕਰਵਾਈਆਂ ਜਾਣ । ਖੋਜੇਵਾਲ ਨੇ ਕਿਹਾ,ਅਜਿਹੇ ਤਰੀਕੇ ਅਪਣਾਏ ਜਾ ਰਹੇ ਹਨ ਜਿਨ੍ਹਾਂ ਦੀ ਇਜ਼ਾਜਤ ਈਸਾਈ ਧਰਮ ਵੀ ਨਹੀਂ ਦਿੰਦਾ । ਉਨ੍ਹਾਂ ਦੋਸ਼ ਲਾਇਆ ਕਿ ਇਸ ਦੇ ਲਈ ਪਛੜੇ ਵਰਗ ਦੇ ਹਿੰਦੂਆਂ ਅਤੇ ਗਰੀਬ ਸਿੱਖ ਪਰਿਵਾਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦੇ ਸਿੱਖਾਂ ਅਤੇ ਹਿੰਦੂਆਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ । ਖੋਜੇਵਾਲ ਨੇ ਸਰਕਾਰਾ ਤੇ ਇਸ ਵਿਰੁੱਧ ਕੋਈ ਕਾਰਵਾਈ ਨਾ ਕਰਨ ਦਾ ਦੋਸ਼ ਲਾਇਆ । ਉਨ੍ਹਾਂ ਕਿਹਾ ਕਿ ਪੰਜਾਬ ਵਰਗੇ ਅਗਾਂਹਵਧੂ ਅਤੇ ਵਿਗਿਆਨਕ ਸੋਚ ਵਾਲੇ ਸੂਬੇ ਵਿਚ ਜੇਕਰ ਧਰਮ ਪਰਿਵਰਤਨ ਨਾਲ ਸਬੰਧਤ ਖ਼ਬਰਾਂ ਆਉਂਦੀਆਂ ਹਨ ਤਾਂ ਇਹ ਸੱਚਮੁੱਚ ਬਹੁਤ ਹੀ ਗੰਭੀਰ ਮਾਮਲਾ ਹੈ , ਕਿਉਂਕਿ ਇਹ ਭਾਰਤ ਦਾ ਇੱਕੋ-ਇੱਕ ਅਜਿਹਾ ਸੂਬਾ ਹੈ ਜਿੱਥੇ ਲੋਕਾਂ ਨੂੰ ਸਿੱਖ ਗੁਰੂਆਂ ਨੇ ਸਭ ਤੋਂ ਪਹਿਲਾਂ ਧਾਰਮਿਕ ਪਾਖੰਡਵਾਦ ਨਕਾਰਨ ਦਾ ਪਾਠ ਪੜ੍ਹਾਇਆ ਅਤੇ ਉੱਚੇ – ਸੁੱਚੇ ਕਰਮ ਕਰਨ ਵਿੱਚ ਵਿਸ਼ਵਾਸ਼ ਰੱਖਣ ਦਾ ਉਪਦੇਸ਼ ਦਿੱਤਾ । ਇੱਥੋਂ ਦੇ ਲੋਕਾਂ ਦੇ ਉੱਤਮ ਸੱਭਿਆਚਾਰ ਨੇ ਮਨੁੱਖਤਾ ਨੂੰ ਧਰਮ ਦੇ ਘੇਰੇ ਵਿੱਚ ਕੈਦ ਕਰਨ ਤੋਂ ਇਨਕਾਰ ਕਰ ਦਿੱਤਾ,ਜਿਸ ਵਿੱਚ ਸਿੱਖ ਗੁਰੂ ਸਾਹਿਬਾਨ ਦਾ ਸਭ ਤੋਂ ਵੱਡਾ ਯੋਗਦਾਨ ਸੀ ਕਿਉਂਕਿ ਉਹ ਮਾਨਸ ਦੀ ਜਾਤ ਨੂੰ ਕੇਵਲ ਇੱਕ ਮਨੁੱਖਤਾ ਰੂਪ ਵਿੱਚ ਪਛਾਣਦੇ ਹਨ । ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਤੱਕ ਸਾਰੇ ਦਸ ਗੁਰੂਆਂ ਨੇ ਅਨਿਆਂ ਅੱਗੇ ਕਦੇ ਵੀ ਨਾ ਝੁਕਣ ਨੂੰ ਮਾਨਵ ਧਰਮ ਕਿਹਾ ਅਤੇ ਸੱਚ ਅਤੇ ਹੱਕ ਦੇ ਮਾਰਗ ਵਿਚ ਸਭ ਤੋਂ ਵੱਡੀ ਕੁਰਬਾਨੀ ਕਰਨ ਦੀ ਪ੍ਰੇਰਨਾ ਦਿੱਤੀ । ਕੁਦਰਤ ਅਨੁਸਾਰ ਬੰਦਾ ਜਿਸ ਧਰਮ ਵਿਚ ਵੀ ਜੰਮਿਆ ਉਹੀ ਉਸ ਦਾ ਧਰਮ ਹੈ ਫਿਰ ਇਹ ਝੂਠੀਆ ਕਰਾਮਾਤ ਦਿਖਾ ਕੇ ਜਾ ਲਾਲਚ ਦੇ ਕੇ ਇਹ ਲੋਕ ਕਿਸੇ ਦਾ ਧਰਮ ਪਰਿਵਰਤਨ ਕਰਵਾੳਣ ਵਾਲੇ ਕੋਣ ਹੁਦੇ ਹਨ । ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵੀ ਕਰਾਮਾਤ ਦਿਖਾ ਸਕਦੇ ਸੀ ਪਰ ੳਹਨਾ ਨੇ ਧਰਮ ਦੀ ਖਾਤਰ ਆਪਣਾ ਬਲਿਦਾਨ ਦੇ ਦਿਤਾ । ਉਨ੍ਹਾਂ ਅੱਗੇ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ ਕੁਝ ਲੋਕ ਜਾਣਬੁੱਝ ਕੇ ਪੰਜਾਬ ਦੇ ਮਾਹੌਲ ਨੂੰ ਫਿਰਕੂ ਰੰਗ ਦੇ ਕੇ ਖਰਾਬ ਕਰ ਰਹੇ ਹਨ,ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜਿਨ੍ਹਾਂ ਸਿੱਖਾਂ ਨੇ ਧਰਮ ਪਰਿਵਰਤਨ ਨੂੰ ਰੋਕਣ ਲਈ ਆਵਾਜ਼ ਬੁਲੰਦ ਕੀਤੀ ਅਤੇ ਸਖ਼ਤ ਕਾਰਵਾਈ ਕੀਤੀ ਪੰਜਾਬ ਸਰਕਾਰ ਨੂੰ ੳਹਨਾ ਤੇ ਦਰਜ ਮਾਮਲੇ ਵਾਪਸ ਲੈਣੇ ਚਾਹੀਦੇ ਹਨ । ਲੋਕਾਂ ਦਾ ਜਬਰੀ ਧਰਮ ਪਰਿਵਰਤਨ ਕਰਵਾ ਰਹੇ ਲੋਕਾ ਖਿਲਾਫ , ਲਾਲਚ , ਧੋਖੇ ਅਤੇ ਗ਼ਲਤ ਤਰੀਕੇ ਨਾਲ ਅੰਧ-ਵਿਸ਼ਵਾਸ ਫੈਲਾਉਣ ਵਾਲੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸਾਈ ਧਰਮ ਬਹੁਤ ਪੁਰਣਾ ਧਰਮ ਹੈ ਵਿਦੇਸ਼ਾ ਵਿਚਲੇ ਕਿਸੇ ਚਰਚ ਵਿਚੋ ਕਦੀ ਕੋਈ ਮਾੜੀ ਖਬਰ ਨਹੀ ਆਈ ਸਾਰੇ ਰਲ ਮਿਲ ਕੇ ਰਹਿੰਦੇ ਹਨ। ਹਰ ਧਰਮ ਸਤਿਕਾਰਯੋਗ ਹੈ ਕੋਈ ਵੀ ਧਰਮ ਧਰਮਪਰਿਵਰਤਨ ਦੀ ਇਜਾਜ਼ਤ ਨਹੀਂ ਦਿੰਦਾ ।ਪੁਲੀਸ ਝੂਠੇ ਡੇਰੇਦਾਰਾ ਜੋ ਭਾਰਤੀ ਸੰਵਿਧਾਨ ਦੇ ਖਿਲਾਫ ਕੰਮ ਕਰ ਰਹੇ ਹਨ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਸੱਚੇ ਲੋਕਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਆਪਸੀ ਭਾਈਚਾਰਾ ਕਾਇਮ ਰੱਖਣਾ ਹਰ ਭਾਰਤੀ ਦਾ ਫ਼ਰਜ਼ ਬਣਦਾ ਹੈ
Author: Gurbhej Singh Anandpuri
ਮੁੱਖ ਸੰਪਾਦਕ