Home » ਅੰਤਰਰਾਸ਼ਟਰੀ » ਬਾਬਾ ਗੱਜਣ ਸਿੰਘ ਮੁਖੀ ਤਰਨਾ ਦਲ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਦਾ ਪ੍ਰਗਟਾਵਾ

ਬਾਬਾ ਗੱਜਣ ਸਿੰਘ ਮੁਖੀ ਤਰਨਾ ਦਲ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਦਾ ਪ੍ਰਗਟਾਵਾ

52 Views

ਅੰਮ੍ਰਿਤਸਰ, 17 ਮਾਰਚ ( ਹਰਮੇਲ ਸਿੰਘ ਹੁੰਦਲ਼ )
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਮੁੱਖੀ ਜਥੇਦਾਰ ਬਾਬਾ ਗੱਜਣ ਸਿੰਘ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਵਿਰਾਸਤ ਤੇ ਸਿੱਖ ਸੱਭਿਆਚਾਰ ਦੀ ਸੰਭਾਲ ਲਈ ਨਿਹੰਗ ਸਿੰਘ ਜਥੇਬੰਦੀਆਂ ਦਾ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਬਾਬਾ ਗੱਜਣ ਸਿੰਘ ਖ਼ਾਲਸਾ ਵਿਰਾਸਤ ਨੂੰ ਪ੍ਰਚਾਰਨ ਤੇ ਉਭਾਰਨ ਲਈ ਸਦਾ ਯਤਨਸੀਲ ਰਹੇ ਹਨ ਅਤੇ ਉਨ੍ਹਾਂ ਨਿਹੰਗ ਸਿੰਘਾਂ ਦੀ ਚੜ੍ਹਦੀ ਕਲਾ ਲਈ ਹਮੇਸ਼ਾ ਅੱਗੇ ਹੋ ਕੇ ਅਹਿਮ ਰੋਲ ਅਦਾ ਕੀਤਾ। ਬਾਬਾ ਗੱਜਣ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੁੰਦਿਆਂ ਪੰਥਕ ਕਾਰਜਾਂ ਵਿਚ ਮੋਹਰੀ ਭੂਮਿਕਾ ਨਿਭਾਉਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਗਏ ਵੱਖ-ਵੱਖ ਸ਼ਤਾਬਦੀ ਸਮਾਗਮਾਂ ਅਤੇ ਪੰਥਕ ਕਾਰਜਾਂ ਲਈ ਵੀ ਬਾਬਾ ਜੀ ਦਾ ਵੱਡਾ ਸਹਿਯੋਗ ਰਿਹਾ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਬਾਬਾ ਗੱਜਣ ਸਿੰਘ ਜੀ ਦਾ ਅਕਾਲ ਚਲਾਣਾ ਪੰਥਕ ਖੇਤਰ ਵਿਚ ਵੱਡਾ ਘਾਟਾ ਹੈ। ਐਡਵੋਕੇਟ ਧਾਮੀ ਨੇ ਬਾਬਾ ਜੀ ਦੇ ਚਲਾਣੇ ’ਤੇ ਦੁੱਖ ਦਾ ਇਜ਼ਹਾਰ ਕਰਦਿਆਂ ਉਨ੍ਹਾਂ ਨੂੰ ਸਤਿਕਾਰ ਭੇਟ ਕੀਤਾ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਸਕੱਤਰ ਸ. ਪ੍ਰਤਾਪ ਸਿੰਘ ਸਮੇਤ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ ਨੇ ਬਾਬਾ ਗੱਜਣ ਸਿੰਘ ਦੇ ਅਕਾਲ ਚਲਾਣੇ ਦੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ।

Gurbhej Singh Anandpuri
Author: Gurbhej Singh Anandpuri

ਮੁੱਖ ਸੰਪਾਦਕ

Leave a Reply

Your email address will not be published. Required fields are marked *

FOLLOW US

TRENDING NEWS

Advertisement

GOLD & SILVER PRICE

× How can I help you?