ਆਦਮਪੁਰ 11 ਜੂਨ ( ਤਰਨਜੋਤ ਸਿੰਘ ) ਦੀ ਇੰਪੀਰੀਅਲ ਸਕੂਲ ਗ੍ਰੀਨ ਕੈਂਪਸ ਵੱਲੋਂ ਵਿਦਿਆਰਥੀਆਂ ਨੂੰ ਵਿੱਦਿਅਕ,ਸਮਾਜਿਕ ਅਤੇ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਈ ਗਈ। ਸਕੂਲ ਮੈਨਜਮੈਂਟ ਕਮੇਟੀ ਦੇ ਚੇਅਰਮੈਨ ਜਗਦੀਸ਼ ਲਾਲ ਪਸਰੀਚਾ ਅਤੇ ਡਾਇਰੈਕਟਰ ਜਗਮੋਹਨ ਅਰੋੜਾ ਦੀ ਸੁਚੱਜੀ ਅਗਵਾਈ ਹੇਠ ਅਧਿਆਪਕਾਂ ਦੇ ਵਫਦ ਨੇ ਵਿਦਿਆਰਥੀਆਂ ਨੂੰ ਪ੍ਰਿੰਟ ਮੀਡੀਆ ਜਲੰਧਰ ਅਦਾਰੇ ਵਿਚ ਕੰਮਕਾਜ ਦੇ ਤਰੀਕਿਆਂ , ਜੰਗ-ਏ-ਆਜ਼ਾਦੀ ਮੈਮੋਰੀਅਲ ਯਾਦਗਾਰ ਅਤੇ ਇਤਿਹਾਸਕ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਕਰਤਾਰਪੁਰ ਦੇ ਦਰਸ਼ਨ ਕੀਤੇ ।
ਪ੍ਰਿੰਸੀਪਲ ਸ਼੍ਰੀਮਤੀ ਸਵਿੰਦਰ ਕੌਰ ਮੱਲ੍ਹੀ ਨੇ ਵਿਦਿਆਰਥੀਆਂ ਨੂੰ ਆਪਣੇ ਗਿਆਨ ਵਿੱਚ ਵਾਧਾ ਕਰਨ ਲਈ ਅਜਿਹੇ ਜਾਣਕਾਰੀ ਅਤੇ ਗਿਆਨ ਭਰਪੂਰ ਦੌਰਿਆਂ ਵਿੱਚ ਸ਼ਾਮਲ ਹੋਣ ਦੀ ਵਧਾਈ ਦਿੱਤੀ। ਰਿਸ਼ਭ ਸੋਹੀ ਅਤੇ ਮੈਡਮ ਸੰਗੀਤਾ ਨੇ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਦਿਆਂ ਗਾਈਡ ਦੀ ਭੂਮਿਕਾ ਨਿਭਾਈ।