Home » ਅੰਤਰਰਾਸ਼ਟਰੀ » ਗਿਆਨੀ ਹਰਪ੍ਰੀਤ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦੇ ਅਹੁਦੇ ਤੋਂ ਹੋਏ ਸੇਵਾ ਮੁਕਤ

ਗਿਆਨੀ ਹਰਪ੍ਰੀਤ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦੇ ਅਹੁਦੇ ਤੋਂ ਹੋਏ ਸੇਵਾ ਮੁਕਤ

44

ਅੰਮ੍ਰਿਤਸਰ  16  ਜੂਨ   (   ਤਰਨਜੋਤ ਸਿੰਘ   )  ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਜੱਥੇਦਾਰ ਤਖਤ ਸ਼੍ਰੀ ਦਮਦਮਾ ਸਾਹਿਬ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਪਦ ਤੋਂ ਅੱਜ ਖੁਦ ਸੇਵਾ ਮੁਕਤ ਹੋਣ ਦਾ ਫੈਸਲਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸਦੀ ਸੂਚਨਾ ਦਿੱਤੀ । ਇਸ ਦੌਰਾਨ ਉਹਨਾਂ ਕਿਹਾ ਕਿ ਉਹ ਪਹਿਲਾਂ ਵਾਂਗ ਤਖਤ ਸ਼੍ਰੀ ਦਮਦਮਾ ਸਾਹਿਬ ਦੀ ਸੇਵਾ ਬਤੋਰ ਜੱਥੇਦਾਰ ਨਿਭਾਉਂਦੇ ਰਹਿਣਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰੈਸ ਕਾਨਫਰੰਸ ਕਰਕੇ ਇਸਦੀ ਜਾਣਕਰੀ ਜਨਤਕ ਕਰਦਿਆਂ ਸਿੰਘ ਸਾਹਿਬ ਦੇ  ਫੈਸਲੇ ਦੀ ਸ਼ਲਾਘਾ ਕੀਤੀ। ਧਾਮੀ ਨੇ ਕਿਹਾ ਕਿ ਸਿੰਘ ਸਾਹਿਬ ਨੇ ਪਿਛਲੇ ਸਮੇਂ ਦੌਰਾਨ ਕੌਮ ਦੀ ਸੁਚੱਜੀ ਅਗਵਾਈ ਕਰਦਿਆਂ ਔਖੇ ਹਾਲਾਤਾਂ ਵਿੱਚ ਵੀ ਕਈ ਮਹਤਵਪੂਰਣ ਫੈਸਲੇ ਲਏ ਸਨ । ਉਹਨਾਂ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਲਈ ਪੱਕੇ ਤੌਰ ਤੇ ਜੱਥੇਦਾਰ ਦੀ ਨਿਯੁਕਤੀ ਤੇ ਵਿਚਾਰ ਪਿੱਛੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਆਨੰਦਪੁਰ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦੇ ਨਵੇਂ ਜੱਥੇਦਾਰ  ਅਤੇ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਭਾਈ ਸੁਲਤਾਨ ਸਿੰਘ ਜੀ ਨੂੰ ਤਖ਼ਤ ਸ੍ਰੀ ਕੇਸਗੜ ਸਾਹਿਬ ਦੇ ਜੱਥੇਦਾਰ ਨਿਯੁਕਤ ਕੀਤਾ ਗਿਆ ਹੈ। ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੱਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨਿਯੁਕਤ ਹੋਣ ਪਿੱਛੋਂ ਕਿਹਾ ਕਿ ਜਿਵੇਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਵਿੱਚ ਆਈ ਖੜੋਤ ਨੂੰ ਦੂਰ ਕਰਕੇ ਰਾਜਨੀਤਿਕ ਦਲਾਂ ਤੋਂ ਉਪਰ ਉਠਕੇ ਪੰਥ ਲਈ ਸ਼ਲਾਘਾਯੋਗ ਫੈਸਲੇ ਲਏ ਸਨ . ਉਹਨਾਂ ਵੱਲੋਂ ਲਏ ਗਏ ਫੈਸਲਿਆਂ ਅਤੇ ਅਰੰਭੇ ਕਾਰਜਾਂ ਨੂੰ ਉਹ ਹੋਰ ਸਿਖਰਾਂ ਤੇ ਲੈ ਕੇ ਜਾਣਗੇ ਅਤੇ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਸਾਜੇ ਤਖ਼ਤ ਦੀ ਸੇਵਾ ਦਿਨ ਰਾਤ ਇਕ ਕਰਕੇ ਸੰਗਤਾਂ ਦੇ ਸਹਿਯੋਗ ਨਾਲ ਕਰਨ ਦਾ ਯਤਨ ਕਰਨਗੇ ।

ਉਧਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੱਲੋਂ ਅੰਤ੍ਰਿੰਗ ਕਮੇਟੀ ਦੇ ਉਕਤ ਫੈਸਲੇ ਦੀ ਜਾਣਕਾਰੀ ਪ੍ਰੈੱਸ ਨੂੰ ਦੇਣ ਤੋਂ ਤੁਰੰਤ ਬਾਅਦ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਆਪਣੇ ਫੇਸਬੁੱਕ ਖਾਤੇ ਉੱਪਰ ਪੋਸਟ ਪਾ ਕੇ ਅਕਾਲ ਪੁਰਖ ਜੀ ਦਾ ਸ਼ੁਕਰਾਨਾ ਕੀਤਾ ਅਤੇ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨਾਂ ਵਿੱਚ ਅਰਦਾਸ ਕਰਦਿਆਂ ਲਿਖਿਆ – ਪਾਤਸ਼ਾਹ ਜੀ ਆਪਣੀ ਮਿਹਰ ਰੱਖਣਾ ਤੇ ਪਤਿ ਬਖਸ਼ਣਾ ।

Taranjot Singh
Author: Taranjot Singh

Leave a Reply

Your email address will not be published. Required fields are marked *

FOLLOW US

TRENDING NEWS

Advertisement

GOLD & SILVER PRICE

× How can I help you?