ਲੁਧਿਆਣਾ 17 ਜੂਨ ( ਤਰਨਜੋਤ ਸਿੰਘ ) ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵੱਲੋਂ ਹਰ ਸਾਲ ਪੂਰੇ ਭਾਰਤ ਵਿਚ ਕਰਵਾਈ ਜਾਂਦੀ ਧਾਰਮਿਕ ਪ੍ਰੀਖਿਆ ਦੀ ਤਰੀਕ ਦਾ ਐਲਾਨ ਕਰ ਦਿੱਤਾ ਹੈ। ਕਾਲਜ ਦੇ ਚੇਅਰਮੈਨ ਹਰਜੀਤ ਸਿੰਘ ਜੀ ਨੇ ਦਸਿਆ ਕਿ ਇਸ ਵਾਰ ਸਾਲਾਨਾ ਧਾਰਮਿਕ ਪ੍ਰੀਖਿਆ 4 ਨਵੰਬਰ ਨੂੰ ਕਰਵਾਈ ਜਾਵੇਗੀ।ਜਿਸ ਲਈ ਤਿਆਰੀਆਂ ਸ਼ੁਰੂ ਕਰ ਦਿਤੀਆਂ ਗਈਆਂ ਹਨ।
ਸਿੱਖ ਮਿਸ਼ਨਰੀ ਕਾਲਜ ਦੇ IT ਵਿੰਗ ਦੇ ਇੰਚਾਰਜ ਵੀਰ ਗੁਰਜੀਤ ਸਿੰਘ ਅਜ਼ਾਦ ਨੇ ਜਾਣਕਾਰੀ ਦੇਂਦੇ ਹੋਏ ਦੱਸਿਆ ਕਿਪ੍ਰੀਖਿਆ ਨੂੰ ਪਹਿਲਾਂ ਦੀ ਤਰ੍ਹਾਂ ਹੀ ਚਾਰ ਭਾਗਾਂ ਵਿੱਚ ਵੰਡਿਆ ਗਿਆ ਹੈ। ਉਹਨਾਂ ਕਿਹਾ ਕਿ ਪ੍ਰੀਖਿਆਰਥੀ ਪ੍ਰੀਖਿਆ ਲਈ ਆਪਣੀ ਤਿਆਰੀ ਹੁਣ ਤੋਂ ਹੀ ਸ਼ੁਰੂ ਕਰ ਦੇਣ। ਪ੍ਰੀਖਿਆ ਦੇ ਇੰਚਾਰਜ ਹਰਵਿੰਦਰ ਸਿੰਘ ਅਤੇ ਰਮਿੰਦਰ ਸਿੰਘ ਨੇ ਦਸਿਆ ਕਿ ਪ੍ਰੀਖਿਆ ਵਿੱਚ ਜੇਤੂ ਰਹਿਣ ਵਾਲੇ ਪ੍ਰੀਖਿਆਰਥੀਆਂ ਨੂੰ ਵਿਸ਼ੇਸ਼ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਪ੍ਰੀਖਿਆ ਵਿੱਚ ਬੈਠਣ ਲਈ ਦਾਖਲੇ ਦੀ ਅੰਤਿਮ ਤਰੀਕ 31 ਜੁਲਾਈ 2023 ਹੈ ।