ਜਲੰਧਰ 10 ਜੁਲਾਈ (ਤਰਨਜੋਤ ਸਿੰਘ ) ਸਿੱਖ ਮਿਸ਼ਨਰੀ ਕਾਲਜ (ਰਜਿ:) ਲੁਧਿਆਣਾ ਦੇ ਸਰਕਲ ਜਲੰਧਰ ਵਲੋਂ ਚਲ ਰਹੇ ਕੰਵਰ ਸਤਨਾਮ ਸਿੰਘ ਖਾਲਸਾ ਸਕੂਲ ( ਜੀਰੋ ਫੀਸ ) ਮਾਡਲ ਹਾਊਸ ਰੋਡ ਬਸਤੀ ਸ਼ੇਖ ਵਿਖੇ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੀਵਨ ਨਾਲ ਸੰਬਧਿਤ ਪੰਜਵਾਂ ਧਾਰਮਿਕ ਪ੍ਰਸ਼ਨੋਤਰੀ ਮੁਬਾਕਲਾ ਕਰਵਾਇਆ ਗਿਆ ਜਿਸ ਵਿਚ ਬੱਚੀ ਹਰਕੋਮਲ ਕੌਰ ਨੇ ਪਹਿਲਾ ਸਥਾਨ , ਹਰਮਨ ਸਿੰਘ ਦੂਜਾ ਸਥਾਨ ,ਸਰਬਪ੍ਰੀਤ ਸਿੰਘ ਤੀਜਾ ਸਥਾਨ , ਹਰਪ੍ਰੀਤ ਸਿੰਘ ਚੌਥਾ ਸਥਾਨ ਅਤੇ ਕਿਰਨਦੀਪ ਕੌਰ ਨੇ ਪੰਜਵਾਂ ਸਥਾਨ ਪ੍ਰਾਪਤ ਕੀਤਾ |
ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਬਲਜੀਤ ਸਿੰਘ ਜੀ ਵਿਸ਼ੇਸ਼ ਤੌਰ ਤੇ ਪੁੱਜੇ ਅਤੇ ਉਨ੍ਹਾਂ ਨੇ ਬੱਚਿਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ | ਉਨ੍ਹਾਂ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸੇ ਵੀ ਕਾਰਜ ਵਿਚ ਸਫਲਤਾ ਪ੍ਰਾਪਤ ਕਰਨ ਲਈ ਮਿਹਨਤ ਅਤੇ ਲਗਨ ਹੀ ਇਕੋ ਇਕ ਰਾਜ ਹੈ | ਉਨ੍ਹਾਂ ਬੱਚਿਆਂ ਨੂੰ ਧਾਰਮਿਕ ਖੇਤਰ ਦੇ ਨਾਲ ਨਾਲ ਵਿਦਿਅਕ ਖੇਤਰ ਵਿਚ ਵੀ ਮੱਲਾ ਮਾਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਪ੍ਰਿੰਸੀਪਲ ਅਤੇ ਸਟਾਫ ਹਾਜ਼ਰ ਸੀ।
Author: Gurbhej Singh Anandpuri
ਮੁੱਖ ਸੰਪਾਦਕ
One Comment
nv9990