* ਗੁਰੂ ਲਾਧੋ ਰੇ ਦਿਵਸ ਨੂੰ ਸਮਰਪਿਤ ਕਰਵਾਇਆ ਗਿਆ ਹਫਤਾਵਾਰੀ ਗੁਰਮਿਤ ਸਮਾਗਮ *
ਰੋਮ ਇਟਲੀ 21 ਸਤੰਬਰ ( ਦਲਵੀਰ ਕੈਂਥ ) ਬੀਤੇ ਦਿਨੀਂ ਰੋਮ ਦੇ ਪ੍ਰਸਿੱਧ ਸ਼ਹਿਰ ਲਵੀਨੀਓ ਵਿਖੇ ਸਥਿਤ ਗੁਰਦੁਆਰਾ ਗੋਬਿੰਦਸਰ ਸਾਹਿਬ ਵਿਖੇ ਲਾਸੀਓ ਸੂਬੇ ਦੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ ਅੰਮ੍ਰਿਤ ਸੰਚਾਰ ਕਰਵਾਇਆ ਗਿਆ। ਇਸ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇੰਗਲੈਂਡ ਦੀ ਧਰਤੀ ਤੋਂ ਵਿਸ਼ੇਸ ਤੌਰ ਤੇ ਪਹੁੰਚੇ ਪੰਜ ਪਿਆਰਿਆਂ ਦੇ ਜਥੇ ਵੱਲੋ ਰਹਿਤ ਮਰਿਆਦਾ ਅਨੁਸਾਰ 2 ਦਰਜਨ ਦੇ ਕਰੀਬ ਪ੍ਰਾਣੀਆਂ ਨੂੰ ਅੰਮ੍ਰਿਤ ਛਕਾਇਆ ਗਿਆ।
ਇਸ ਮੌਕੇ ਗੁਰੂ ਲਾਧੋ ਰੇ ਦਿਵਸ ਨੂੰ ਸਮਰਪਿਤ ਹਫਤਾਵਾਰੀ ਗੁਰਮਿਤ ਸਮਾਗਮ ਵੀ ਕਰਵਾਇਆ ਗਿਆ। ਜਿਸ ਵਿੱਚ ਸ਼੍ਰੀ ਸੁਖਮਨੀ ਸਾਹਿਬ ਜੀ ਦੀ ਇਲਾਹੀ ਬਾਣੀ ਦੇ ਜਾਪ ਕੀਤੇ ਗਏ। ਭੋਗ ਉਪਰੰਤ ਹਜ਼ੂਰੀ ਰਾਗੀ ਸਿੰਘਾ ਵੱਲੋ ਕੀਰਤਨ ਦਰਬਾਰ ਸਜਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਅੰਮ੍ਰਿਤ ਦੀ ਦਾਤ ਹਾਸਲ ਕਰਨ ਵਾਲੇ ਪ੍ਰਾਣੀਆਂ ਨੂੰ ਗੁਰੂ ਘਰ ਬਖਸ਼ਿਸ਼ ਸਿਰੋਪਾਓ ਦੇ ਸਨਮਾਨਿਤ ਕੀਤਾ ਗਿਆ। ਅਤੇ ਗੁਰਦੁਆਰਾ ਸਾਹਿਬ ਵਿਖੇ ਇਕੱਤਰ ਹੋਈਆਂ ਸੰਗਤਾਂ ਨੂੰ ਜੀ ਆਇਆਂ ਕਿਹਾ ਤੇ ਧੰਨਵਾਦ ਕੀਤਾ । ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।