Home » ਅੰਤਰਰਾਸ਼ਟਰੀ » ਸ਼੍ਰੋਮਣੀ ਕਮੇਟੀ ਮੈਂਬਰ ਸ. ਸਰਵਣ ਸਿੰਘ ਕੁਲਾਰ ਦੇ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਸ਼੍ਰੋਮਣੀ ਕਮੇਟੀ ਮੈਂਬਰ ਸ. ਸਰਵਣ ਸਿੰਘ ਕੁਲਾਰ ਦੇ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

87 Views

ਸ਼੍ਰੋਮਣੀ ਕਮੇਟੀ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੋਕ ਸਭਾ ਕਰਕੇ ਦਿੱਤੀ ਸ਼ਰਧਾਜਲੀ, ਦਫ਼ਤਰ ਰਹੇ ਬੰਦ

ਅੰਮ੍ਰਿਤਸਰ 27 ਸਤੰਬਰ ( ਤਰਨਜੋਤ ਸਿੰਘ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਸਰਵਣ ਸਿੰਘ ਕੁਲਾਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਸਰਵਣ ਸਿੰਘ ਕੁਲਾਰ ਖਾਲਸਾ ਪੰਥ ਨੂੰ ਸਮਰਪਿਤ ਸ਼ਖ਼ਸੀਅਤ ਸਨ, ਜਿਨ੍ਹਾਂ ਨੇ ਹਮੇਸ਼ਾ ਹੀ ਪੰਥਕ ਸਰੋਕਾਰਾਂ ਦੀ ਗੱਲ ਕੀਤੀ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਕਾਰਜਾਂ ਵਿਚ ਵੀ ਅਹਿਮ ਭੂਮਿਕਾ ਨਿਭਾਈ ਅਤੇ ਸੰਸਥਾ ਦੀ ਚੜ੍ਹਦੀ ਕਲਾ ਲਈ ਹਮੇਸ਼ਾ ਸੇਧਮਈ ਸਲਾਹ ਦਿੰਦੇ ਸਨ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ. ਸਰਵਣ ਸਿੰਘ ਕੁਲਾਰ ਨਮਿਤ ਸ਼ੋਕ ਸਭਾ ਕਰਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਮੂਲ ਮੰਤਰ ਅਤੇ ਗੁਰ-ਮੰਤਰ ਦੇ ਜਾਪ ਕਰਕੇ ਅਰਦਾਸ ਕੀਤੀ ਗਈ। ਸ਼ੋਕ ਸਭਾ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਸਰਵਣ ਸਿੰਘ ਕੁਲਾਰ ਦੀਆਂ ਪੰਥਕ ਸੇਵਾਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਚਲਾਣੇ ਨੂੰ ਵੱਡਾ ਪੰਥਕ ਘਾਟਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸ. ਕੁਲਾਰ ਤਿਆਗੀ ਸੁਭਾਅ ਰੱਖਣ ਵਾਲੇ ਨੇਕਦਿਲ ਇਨਸਾਨ ਸਨ, ਜਿਨ੍ਹਾਂ ਦੇ ਅਕਾਲ ਚਲਾਣੇ ਨਾਲ ਸੰਸਥਾ ਅਤੇ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ. ਸਰਵਣ ਸਿੰਘ ਕੁਲਾਰ ਦੀਆਂ ਪੰਥ ਪ੍ਰਸਤੀ ਨਾਲ ਨਿਭਾਈਆਂ ਸੇਵਾਵਾਂ ਨੂੰ ਸਦਾ ਯਾਦ ਰੱਖਿਆ ਜਾਵੇਗਾ। ਇਸੇ ਦੌਰਾਨ ਸੋਗ ਵਜੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਵਿਦਿਅਕ ਅਦਾਰੇ ਬੰਦ ਰੱਖੇ ਗਏ।
ਸ. ਸਰਵਣ ਸਿੰਘ ਕੁਲਾਰ ਦੇ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਸਮੇਤ ਵੱਖ-ਵੱਖ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਅਧਿਕਾਰੀਆਂ ਨੇ ਵੀ ਅਫ਼ਸੋਸ ਪ੍ਰਗਟ ਕੀਤਾ ਹੈ। ਦਸਣਯੋਗ ਹੈ ਕਿ ਸ. ਸਰਵਣ ਸਿੰਘ ਕੁਲਾਰ ਦਾ ਅੰਤਿਮ ਸੰਸਕਾਰ ਭਲਕੇ 28 ਸਤੰਬਰ ਨੂੰ ਫਗਵਾੜਾ-ਹੁਸ਼ਿਆਰਪੁਰ ਰੋਡ ’ਤੇ ਸਥਿਤ ਉਨ੍ਹਾਂ ਦੇ ਜੱਦੀ ਪਿੰਡ ਚੱਕ ਪ੍ਰੇਮਾ ਵਿਖੇ ਦੁਪਹਿਰ 3 ਵਜੇ ਕੀਤਾ ਜਾਵੇਗਾ।
ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ. ਸਰਵਣ ਸਿੰਘ ਕੁਲਾਰ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕੀਤੀ ਸ਼ੋਕ ਸਭਾ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਬੀਬੀ ਕੁਲਦੀਪ ਕੌਰ ਟੌਹੜਾ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਬਿਜੈ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਗੁਰਮੀਤ ਸਿੰਘ ਬੁੱਟਰ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਸ. ਗੁਰਚਰਨ ਸਿੰਘ ਕੁਹਾਲਾ, ਸ. ਜਸਵਿੰਦਰ ਸਿੰਘ ਜੱਸੀ, ਸ. ਸ਼ਾਹਬਾਜ਼ ਸਿੰਘ, ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਮਨਜੀਤ ਸਿੰਘ ਤਲਵੰਡੀ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਹਾਜ਼ਰ ਸਨ।

Gurbhej Singh Anandpuri
Author: Gurbhej Singh Anandpuri

ਮੁੱਖ ਸੰਪਾਦਕ

Leave a Reply

Your email address will not be published. Required fields are marked *

FOLLOW US

TRENDING NEWS

Advertisement

GOLD & SILVER PRICE

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੇ ਦੋਸ਼ੀਆਂ ਦੇ ਯਾਰ, ਸਿੱਖ ਕੌਮ ਦੇ ਗ਼ਦਾਰ, ਪੰਥ ਦੋਖੀ ਤੇ ਕਾਤਲ ਸੁਖਬੀਰ ਬਾਦਲ ਉੱਤੇ ਜੁਝਾਰੂ ਭਾਈ ਨਰਾਇਣ ਸਿੰਘ ਚੌੜਾ ਵੱਲੋਂ ਕੀਤਾ ਹਮਲਾ ਖ਼ਾਲਸਾ ਪੰਥ ਦੇ ਰੋਹ ਦਾ ਪ੍ਰਗਟਾਵਾ ਤੇ ਸ਼ਲਾਘਾਯੋਗ ਕਾਰਨਾਮਾ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ

ਗਲੋਬਲ ਸਿੱਖ ਕੌਂਸਲ ਵਲੋਂ ਅਕਾਲ ਤਖਤ ਸਾਹਿਬ ਵਲੋਂ ਕੀਤੇ ਗਏ ਫੈਸਲੇ ਦੀ ਭਰਪੂਰ ਸ਼ਲਾਘਾ । ਰੱਦ ਕੀਤਾ ਗਿਆ ਨਾਨਕਸ਼ਾਹੀ ਕੈਲੰਡਰ ਮੁੜ ਲਾਗੂ ਕਰਨ ਦੀ ਬੇਨਤੀ । ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਲਏ ਗਏ ਫੈਸਲੇ ਵੀ ਰੱਦ ਕੀਤੇ ਜਾਣ।