36

” ਰੋਮ 22 ਨਵੰਬਰ ( ਨਜ਼ਰਾਨਾ ਨਿਊਜ ਨੈੱਟਵਰਕ ) ਇਟਲੀ ਦੀ ਰਾਜਧਾਨੀ ਰੋਮ ਦੇ ਪੰਜਾਬੀਆਂ ਦੀ ਵਧ ਵਸੋਂ ਵਾਲੇ ਸ਼ਹਿਰ ਲਵੀਨੀਓ ਵਿਖੇ ਸਥਿਤ ਸ੍ਰੀ ਸਨਾਤਨ ਧਰਮ ਮੰਦਿਰ ਵਿਖੇ 26 ਨਵੰਬਰ ਦਿਨ ਐਤਵਾਰ ਨੂੰ ਮਹਾਂਰਿਸ਼ੀ ਵਾਲਮੀਕਿ ਮਹਾਰਾਜ ਜੀ ਦਾ ਪ੍ਰਗਟ ਦਿਵਸ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਇਸ ਸੰਬੰਧੀ ਦਲਵੀਰ ਭੱਟੀ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਸਮਾਗਮ ਸੰਬੰਧੀ ਤਿਆਰੀਆ ਬਹੁਤ ਹੀ ਜ਼ੋਰਾਂ ਨਾਲ ਚੱਲ ਰਹੀਆਂ ਹਨ,

ਉਨ੍ਹਾਂ ਦੱਸਿਆ ਕਿ ਬਾਲਜੋਗੀ ਬਾਬਾ ਪ੍ਰਗਟ ਨਾਥ ਜੀ ਭਾਰਤ ਤੋਂ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਹਨ ਜੋ ਕਿ ਅੱਜ-ਕੱਲ੍ਹ ਆਪਣੀ 12ਵੀਂ ਯੂਰਪ ਫੇਰੀ ਉੱਤੇ ਹਨ।ਇਸ ਮੌਕੇ ਯੋਗ ਵਸਿਸਟ ਦੇ ਪਾਠ ਦੇ ਭੋਗ ਉਪੰਰਤ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਜਾਣਗੇ,ਜਿਸ ਵਿੱਚ ਮਹਾਰਿਸ਼ੀ ਵਾਲਮੀਕਿ ਮਹਾਰਾਜ ਜੀ ਮਹਿਮਾ ਦਾ ਉਚਾਰਣ ਕੀਤਾ ਜਾਵੇਗਾ।ਦਲਵੀਰ ਭੱਟੀ ਨੇ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਹੈ ਇਸ ਸਮਾਗਮ ਵਿੱਚ ਸੰਗਤਾਂ ਵੱਧ ਚੜ੍ਹ ਕੇ ਮੰਦਿਰ ਵਿਖੇ ਪਹੁੰਚ ਕਰਨ ਅਤੇ ਮਹਾਂਰਿਸ਼ੀ ਬਾਲਮੀਕ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ,ਇਸ ਮੌਕੇ ਸੰਗਤਾਂ ਲਈ ਅਤੁੱਟ ਲੰਗਰ ਵਰਤਾਇਆ ਜਾਵੇਗਾ।

Gurbhej Singh Anandpuri
Author: Gurbhej Singh Anandpuri

ਮੁੱਖ ਸੰਪਾਦਕ

One Comment

Leave a Reply

Your email address will not be published. Required fields are marked *

FOLLOW US

TRENDING NEWS

Advertisement

GOLD & SILVER PRICE

× How can I help you?