68 Views
ਨਿਊਨਕਿਰਚਨ 27 ਦਸੰਬਰ ( ਨਜ਼ਰਾਨਾ ਨਿਊਜ ਨੈੱਟਵਰਕ ) ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਨਿਉਨਕਿਰਚਨ ਜਰਮਨੀ ਵਿਖੇ ਚਾਰ ਸਾਹਿਬਜ਼ਾਦੇ, ਮਾਤਾ ਗੁਜਰ ਕੌਰ ਜੀ ਅਤੇ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਜਾਏ ਗਏ ਧਾਰਮਿਕ ਦੀਵਾਨ ਇਸ ਵਕਤ ਪਿਛਲੇ ਦਿਨਾਂ ਤੋਂ ਆਰੰਭ ਕੀਤੇ ਗਏ ਸਹਿਜ ਪਾਠ ਦੇ ਭੋਗ ਪਾਏ ਗਏ ਉਪਰੰਤ ਬੱਚਿਆਂ ਵੱਲੋਂ ਗੁਰਬਾਣੀ ਕੀਰਤਨ, ਕਵਿਤਾਵਾਂ, ਕਵੀਸ਼ਰੀ ਆਦਿ ਦੀ ਪੇਸ਼ਕਾਰੀ ਕੀਤੀ ਗਈ ,ਇਸ ਮੌਕੇ ਗੁਰਮਤ ਕਲਾਸ ਦੇ ਬੱਚਿਆਂ ਨੇ ਚਾਰ ਸਾਹਿਬਜ਼ਾਦਿਆਂ ਦੇ ਜੀਵਨ ਨਾਲ ਸਬੰਧਤ ਪ੍ਰਸ਼ਨੋਤਰੀ ਮੁਕਾਬਲੇ ਦੇ ਵਿੱਚ ਭਾਗ ਲਿਆ ਅਤੇ ਵਧੀਆ ਪੇਸ਼ਕਾਰੀ ਕੀਤੀ , ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੱਚਿਆਂ ਨੂੰ ਉਤਸ਼ਾਹ ਵਧਾਊ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ, ਉਪਰੰਤ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਸੰਦੀਪ ਸਿੰਘ ਹੋਣਾਂ ਵੱਲੋਂ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਦੀ ਸੰਗਤਾਂ ਦੇ ਨਾਲ ਸਾਂਝ ਪਾਈ ਗਈ ।
Author: Gurbhej Singh Anandpuri
ਮੁੱਖ ਸੰਪਾਦਕ