75 Views
ਜਰਮਨ / ਮਊਨਚਨ 6 ਜਨਵਰੀ ( ਨਜ਼ਰਾਨਾ ਨਿਊਜ ਨੈੱਟਵਰਕ ) ਗੁਰਦੁਆਰਾ ਸ੍ਰੀ ਗੁਰੂ ਨਾਨਕ ਸਭਾ ਮਿਊਨਚਨ (ਜਰਮਨੀ) ਵਿਖੇ ਦਸ਼ਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਦਿਹਾੜੇ ਨੂੰ ਸਮਰਪਿਤ ਅੰਮ੍ਰਿਤ ਸੰਚਾਰ ਕਰਵਾਇਆ ਗਿਆ ਇਸ ਵਕਤ ਪੰਜ ਪਿਆਰਿਆਂ ਵੱਲੋਂ ਖੰਡੇ ਬਾਟੇ ਦੀ ਪਾਹੁਲ ਤਿਆਰ ਕੀਤੀ ਗਈ ਜਿੱਥੇ ਅਨੇਕਾਂ ਪ੍ਰਾਣੀਆਂ ਨੇ ਖੰਡੇ ਦੀ ਪਾਹੁਲ ਪ੍ਰਾਪਤ ਕੀਤੀ ਪੰਜ ਪਿਆਰਿਆਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਪ੍ਰਮਾਣਿਤ ਸਿੱਖ ਰਹਿਤ ਮਰਿਆਦਾ ਦੇ ਨਾਲ ਖੰਡੇ ਬਾਟੇ ਦੀ ਪਾਹੁਲ ਤਿਆਰ ਕਰਕੇ ਜਹਾਜੇ ਚੜਨ ਵਾਲੇ ਪ੍ਰਾਣੀਆਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਪ੍ਰਮਾਣਿਤ ਸਿੱਖ ਰਹਿਤ ਮਰਿਆਦਾ ਦ੍ਰਿੜ ਕਰਵਾਈ ਅਤੇ ਉਹਨਾਂ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਾ ਕੇ ਇੱਕ ਅਕਾਲ ਪੁਰਖ ਵਾਹਿਗੁਰੂ ਨੂੰ ਆਪਣੇ ਹਿਰਦੇ ਵਿੱਚ ਵਸਾਉਣ ਦਾ ਪ੍ਰਣ ਕਰਵਾਇਆ
Author: Gurbhej Singh Anandpuri
ਮੁੱਖ ਸੰਪਾਦਕ