Home » ਸੱਭਿਆਚਾਰ » ਪਰਿਵਾਰਕ ਡਰਾਮਾ, ਡਰਾਵਣੀ ਅਤੇ ਡਬਲਡੋਜ ਕਾਮੇਡੀ ਵਾਲੀ ‘ਪੰਜਾਬੀ ਫ਼ਿਲਮ ‘ਬੂ ਮੈਂ ਡਰ ਗਈ’ ਦਾ ਟ੍ਰੇਲਰ ਹੋਇਆ ਰਿਲੀਜ਼, 1 ਮਾਰਚ ਨੂੰ ਬਣੇਗੀ ਸਿਨੇਮਾ ਘਰਾਂ ਦਾ ਸ਼ਿੰਗਾਰ

ਪਰਿਵਾਰਕ ਡਰਾਮਾ, ਡਰਾਵਣੀ ਅਤੇ ਡਬਲਡੋਜ ਕਾਮੇਡੀ ਵਾਲੀ ‘ਪੰਜਾਬੀ ਫ਼ਿਲਮ ‘ਬੂ ਮੈਂ ਡਰ ਗਈ’ ਦਾ ਟ੍ਰੇਲਰ ਹੋਇਆ ਰਿਲੀਜ਼, 1 ਮਾਰਚ ਨੂੰ ਬਣੇਗੀ ਸਿਨੇਮਾ ਘਰਾਂ ਦਾ ਸ਼ਿੰਗਾਰ

63

ਚੰਡੀਗੜ੍ਹ 9 ਫਰਵਰੀ (ਹਰਜਿੰਦਰ ਸਿੰਘ ਜਵੰਦਾ) ਹਿੰਦੀ ਸਿਨੇਮਾ ਵਾਂਗ ਹੁਣ ਪੰਜਾਬੀ ਸਿਨਮਾ ਵਿੱਚ ਵੀ ਵੱਡਾ ਬਦਲਾਅ ਆ ਰਿਹਾ ਹੈ। ਪੰਜਾਬੀ ਸਿਨੇਮਾ ਨਾਲ ਜੁੜੇ ਨੌਜਵਾਨ ਫ਼ਿਲਮ ਲੇਖਕ, ਨਿਰਦੇਸ਼ਕ ਅਤੇ ਨਿਰਮਾਤਾ ਵੱਖ ਵੱਖ ਨਵੇਂ ਵਿਸ਼ਿਆਂ ਨੂੰ ਲੈ ਕੇ ਤਜਰਬੇ ਕਰ ਰਹੇ ਹਨ। ਇਨ੍ਹਾਂ ਨਵੇਂ ਤਜ਼ਰਬਿਆਂ ਦੀ ਲੜੀ ‘ਚ ਹੀ ਦਰਸ਼ਕਾਂ ਨੂੰ ਇਕ ਪਰਿਵਾਰਕ ਡਰਾਮਾ, ਹੌਰਰ ਯਾਨੀ ਕਿ ਡਰਾਵਣੀ ਅਤੇ ਡਬਲਡੋਜ ਕਾਮੇਡੀ ਵਾਲੀ ਮਨੋਰੰਜਨ ਭਰਪੂਰ ‘ਪੰਜਾਬੀ ਫ਼ਿਲਮ ‘ਬੂ ਮੈਂ ਡਰ ਗਈ’ 1 ਮਾਰਚ ਨੂੰ ਸਿਨੇਮਾ ਘਰਾਂ ਦੇਖਣ ਨੂੰ ਮਿਲੇਗੀ।

ਫ਼ਿਲਮ ਦਾ ਟ੍ਰੇਲਰ ਰਿਆਤ ਬਾਹਰਾ ਯੂਨੀਵਰਸਿਟੀ ਖਰੜ ਵਿਖੇ ਨੈਕਸਟ ਅਮੈਜ ਇੰੰਟਰਟੈਨਮੈਂਟ ਵਲੋਂ ਕਰਵਾਏ ਗਏ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਰਿਲੀਜ਼ ਕੀਤਾ ਗਿਆ, ਜਿਥੇ ਫ਼ਿਲਮ ਦੀ ਸਟਾਰ ਕਾਸਟ ਗਾਇਕ ਤੇ ਨਾਇਕ ਰੌਸ਼ਨ ਪ੍ਰਿੰਸ, ਯੋਗਰਾਜ ਸਿੰਘ,ਗੁਰਮੀਤ ਸਾਜਨ, ਨਿਸ਼ਾ ਬਾਨੋਂ, ਰਾਖੀ ਹੁੰਦਲ, ਬਾਲ ਕਲਾਕਾਰ ਅਨਮੋਲ ਵਰਮਾ, ਨਿਰਦੇਸ਼ਕ ਮਨਜੀਤ ਸਿੰਘ ਟੋਨੀ ਅਤੇ ਨਿਮਰਤਾ ਟੀਮ ਫ਼ਿਲਮ ਦੇ ਨਿਰਮਾਤਾ ਸੋਨੀ ਨੱਢਾ, ਕਰਮਜੀਤ ਥਿੰਦ, ਕਾਰਜਕਾਰੀ ਨਿਰਮਾਤਾ ਪ੍ਰਵੀਨ ਕੁਮਾਰ, ਸਹਿ ਨਿਰਮਾਤਾ ਬਲਵੰਤ ਸਿਘ, ਹਰਵਿੰਦਰ ਬੱਬੂ ਅਤੇ ਹਰਭਜਨ ਆਦਿ ਨੇ ਸ਼ਿਰਕਤ ਕੀਤੀ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਅਦਾਕਾਰ ਰੌਸ਼ਨ ਪ੍ਰਿੰਸ ਨੇ ਕਿਹਾ ਕਿ ‘ਬੂ ਮੈਂ ਡਰ ਗਈ’ ਫ਼ਿਲਮ ਫੁੱਲ ਕਾਮੇਡੀ, ਰੁਮਾਂਸ ਅਤੇ ਹੌਰਰ ਨਾਲ ਮਨੋਰੰਜਨ ਭਰਪੂਰ ਹੈ।ਇਹ ਪਹਿਲੀ ਪੰਜਾਬੀ ਫਿਲਮ ਹੋਵੇਗੀ ਜਿਸ ਨੂੰ ਦੇਖਦੇ ਹੋਏ ਦਰਸ਼ਕ ਹਸਦੇ ਹਸਦੇ ਡਰਨਗੇ ਵੀ।ਫਿਲਮ ਨਿਰਦੇਸ਼ਕ ਮਨਜੀਤ ਸਿੰਘ ਟੋਨੀ ਅਤੇ ਫਿਲਮ ਲੇਖ਼ਕ ਰਾਜੂ ਵਰਮਾ ਨੇ ਦੱਸਿਆ ਕਿ ਫ਼ਿਲਮ ‘ਚ ਪਹਾੜੀ ਪਿੰਡਾਂ ਦੀ ਜ਼ਿੰਦਗੀ, ਸਮੱਸਿਆਵਾਂ ਅਤੇ ਉਥੋਂ ਦੇ ਲੋਕਾਂ ਦਾ ਰਹਿਣ ਸਹਿਣ ਪਹਿਲੀ ਵਾਰ ਕਿਸੇ ਪੰਜਾਬੀ ਫਿਲਮ ਵਿੱਚ ਨਜ਼ਰ ਆਵੇਗਾ। ਇਹ ਫ਼ਿਲਮ ਪੰਜਾਬ ਦੇ ਨਾਲ ਨਾਲ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਦਰਸ਼ਕਾਂ ਲਈ ਵੀ ਖਿੱਚ ਦਾ ਕੇਂਦਰ ਬਣੇਗੀ।ਅਦਾਕਾਰ ਜੋਗਰਾਜ ਸਿੰਘ ਅਤੇ ਗੁਰਜੀਤ ਸਾਜਨ ਨੇ ਦੱਸਿਆ ਕਿ ‘ਬੂ ਮੈਂ ਡਰ ਗਈ’ ਲੋਕਾਂ ਦਾ ਖੂਬ ਮਨੋਰੰਜਨ ਕਰਨ ਵਾਲੀ ਹੈ ਕਿਉਂਕਿ ਫ਼ਿਲਮ ਕਾਮੇਡੀ ਦੇ ਨਾਲ-ਨਾਲ ਡਰਾਵਨੀ ਵੀ ਹੋਵੇਗੀ।ਫ਼ਿਲਮ ਦੀ ਕਹਾਣੀ ਇੱਕ ਪਿੰਡ ਦੇ ਇਰਦ-ਗਿਰਦ ਘੁੰਮਦੀ ਹੈ । ਪਿੰਡ ਵਿੱਚ ਰਹਿਣ ਵਾਲੇ ਲੋਕ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣੇ ਕਰਦੇ ਹਨ । ਇਨਾਂ ਮੁਸ਼ਕਿਲਾਂ ਵਿੱਚੋਂ ਨਿਕਲਣ ਲਈ ਲੋਕ ਕਈ ਤਰ੍ਹਾਂ ਦੇ ਪਾਪੜ ਵੇਲਦੇ ਹਨ ਆਦਿ ਨੂੰ ਬਹੁਤ ਹੀ ਵਧੀਆ ਤਰੀਕੇ ਨਾਲ ਪਰਦੇ ਤੇ ਪੇਸ਼ ਕੀਤਾ ਗਿਆ ਹੈ।

‘ਨੈਕਸਟ ਇਮੈਜ ਇੰਟਰਟੇਨਮੈਂਟ’ ਦੀ ਪੇਸ਼ਕਸ਼ ਇਸ ਫ਼ਿਲਮ ਦੇ ਨਿਰਮਾਤਾ ਸੋਨੀ ਨੱਢਾ, ਕਰਮਜੀਤ ਥਿੰਦ, ਪਰਵਿੰਦਰ ਨੱਢਾ ਨੇ ਕਿਹਾ ਕਿ ਪੰਜਾਬੀ ਫਿਲਮ ਇੰਡਸਟਰੀ ਵਿੱਚ ਇਹ ਪਹਿਲੀ ਹੌਰਰ ਫਿਲਮ ਹੈ ਅਤੇ ਫ਼ਿਲਮ ਦੀ ਸ਼ੂਟਿੰਗ ਵੀ ਅਜਿਹੀਆਂ ਲੋਕੇਸ਼ਨਾਂ ‘ਤੇ ਕੀਤੀ ਹੈ ਜਿੰਨਾ ਦੀ ਗਿਣਤੀ ਦੇਸ਼ ਦੀਆਂ ਸਭ ਤੋਂ ਹੌਂਟਡ ਲੋਕੇਸ਼ਨਾਂ ‘ਚ ਕੀਤੀ ਜਾਂਦੀ ਹੈ ਅਤੇ ਇਨ੍ਹਾਂ ਲੋਕੇਸ਼ਨਾਂ ‘ਤੇ ਆਮ ਲੋਕ ਦਿਨ ਵੇਲੇ ਹੀ ਜਾਣ ਤੋਂ ਕਤਰਾਉਂਦੇ ਹਨ। ਉਨ੍ਹਾਂ ਦੱਸਿਆ ਕਿ ਇਸ ਫ਼ਿਲਮ ਵਿੱਚ ਰੌਸ਼ਨ ਪ੍ਰਿੰਸ ਅਤੇ ਈਸ਼ਾ ਰਿਖੀ ਤੋਂ ਇਲਾਵਾ ਯੋਗਰਾਜ ਸਿੰਘ, ਬੀ ਐਨ ਸ਼ਰਮਾ, ਹਾਰਬੀ ਸੰਘਾ, ਅਨੀਤਾ ਦੇਵਗਨ, ਹਰਦੀਪ ਗਿੱਲ, ਪ੍ਰਕਾਸ਼ ਗਾਧੂ, ਦਿਲਾਵਰ ਸਿੱਧੂ, ਬਾਲ ਕਲਾਕਾਰ ਅਨਮੋਲ ਵਰਗਾ, ਗੁਰਮੀਤ ਸਾਜਨ, ਸਤਿੰਦਰ ਕੌਰ, ਗੁਰਪ੍ਰੀਤ ਕੌਰ ਭੰਗੂ ਅਤੇ ਨਿਸ਼ਾ ਬਾਨੋਂ ਸਮੇਤ ਹੋਰ ਕਈ ਕਲਾਕਾਰ ਅਹਿਮ ਭੂਮਿਕਾਵਾਂ ਚ ਨਜ਼ਰ ਆਉਣਗੇ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਕਰਵਾਏ ਇਸ ਗਏ ਇਸ ਈਵੈਂਟ ਦੀ ਪੀ ਆਰ ਅਤੇ ਮਾਰਕੀਟਿੰਗ ਟੀਮ ਐਮ ਥ੍ਰੀ ਮੀਡੀਆ ਵਲੋਂ ਕੀਤੀ ਗਈ।

Gurbhej Singh Anandpuri
Author: Gurbhej Singh Anandpuri

ਮੁੱਖ ਸੰਪਾਦਕ

Leave a Reply

Your email address will not be published. Required fields are marked *

FOLLOW US

TRENDING NEWS

Advertisement

GOLD & SILVER PRICE

× How can I help you?