ਚੰਡੀਗੜ 14 ਫਰਵਰੀ ( ਬਲਦੇਵ ਸਿੰਘ ਭੋਲੇਕੇ ) ਪੰਜਾਬ ‘ਚ ਬਹੁਜਨ ਸਮਾਜ ਪਾਰਟੀ (ਬਸਪਾ) ਨੇ ਆਪਣੇ ਆਪ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਆਪਣਾ ਗਠਜੋੜ ਤੋੜ ਲਿਆ ਹੈ। ਬਸਪਾ ਨੇ ਬੀਤੇ ਦਿਨ ਇਹ ਫੈਸਲਾ ਸੂਬਾ ਕਾਰਜਕਾਰਣੀ ਦੀ ਬੈਠਕ ਵਿਚ ਲਿਆ ਹੈ। ਇਸਦੇ ਨਾਲ ਹੀ ਬਸਪਾ ਲੀਡਰਸ਼ਿਪ ਨੇ ਵਰਕਰਾਂ ਨੂੰ ਅਕਾਲੀ ਦਲ ਦੇ ਆਗੂਆਂ ਤੋਂ ਦੂਰੀ ਬਣਾ ਕੇ ਰੱਖਣ ਦੇ ਹੁਕਮ ਦਿੱਤੇ ਹਨ। ਬਹੁਜਨ ਸਮਾਜ ਪਾਰਟੀ ਨੇ ਪੰਜਾਬ ‘ਚ ਇਕੱਲਿਆਂ ਹੀ ਲੋਕ ਸਭਾ ਚੋਣ ਲੜਨ ਦਾ ਐਲਾਨ ਵੀ ਕੀਤਾ ਹੈ।
ਬੀਤੇ ਦਿਨ ਬਸਪਾ ਦੀ ਸੂਬਾ ਇਕਾਈ ਦੀ ਚੰਡੀਗੜ੍ਹ ਵਿੱਚ ਹੋਈ ਬੈਠਕ ਵਿੱਚ ਇਹ ਮੁੱਦਾ ਵਿਚਾਰਿਆ ਗਿਆ।ਬੈਠਕ ਵਿੱਚ ਬਸਪਾ ਦੇ ਕੇਂਦਰੀ ਕੋਆਰਡੀਨੇਟਰ ਪੰਜਾਬ, ਚੰਡੀਗੜ੍ਹ ਹਰਿਆਣਾ ਇੰਚਾਰਜ ਰਣਧੀਰ ਸਿੰਘ ਬੈਨੀਪਾਲ ਮੁੱਖ ਤੌਰ ਉਤੇ ਹਾਜ਼ਰ ਸਨ। ਚਾਰ ਘੰਟੇ ਤੱਕ ਚੱਲੀ ਬੈਠਕ ਵਿੱਚ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਕਿ ਸ਼੍ਰੋਮਣੀ ਅਕਾਲੀ ਬਸਪਾ ਨੂੰ ਲਗਾਤਾਰ ਨਜ਼ਰਅੰਦਾਜ਼ ਕਰਦੇ ਹੋਏ ਭਾਰਤੀ ਜਨਤਾ ਪਾਰਟੀ ਨਾਲ ਗਠਜੋੜ ਕਰ ਰਹੀ ਹੈ। ਅਜਿਹੇ ‘ਚ ਹੁਣ ਇਕੱਠੇ ਰਹਿਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਅਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਦੂਜਾ ਵੱਡਾ ਝਟਕਾ ਲੱਗਿਆ । ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂਆਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ੍ਹਿਆ । ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਮਾਲਵਾ ਜ਼ੋਨ ਪ੍ਰਧਾਨ ਹਰਪਾਲ ਜੁਨੇਜਾ ਸਮੇਤ ਕਈ ਆਗੂ ਆਪ ‘ਚ ਸ਼ਾਮਲ ਹੋ ਗਏ।
Author: Gurbhej Singh Anandpuri
ਮੁੱਖ ਸੰਪਾਦਕ