Home » ਸੋਗ ਸਮਾਚਾਰ » ਭਰਾ ਦੀ ਮੌਤ ਨੂੰ ਨਾ ਸਹਾਰਦਿਆਂ ਵੱਡੇ ਭਰਾ ਨੇ ਵੀ ਤੋੜਿਆ ਦਮ, ਇਕੋ ਚਿਖ਼ਾ ‘ਤੇ ਹੋਇਆ ਦੋਵਾਂ ਦਾ ਸਸਕਾਰ

ਭਰਾ ਦੀ ਮੌਤ ਨੂੰ ਨਾ ਸਹਾਰਦਿਆਂ ਵੱਡੇ ਭਰਾ ਨੇ ਵੀ ਤੋੜਿਆ ਦਮ, ਇਕੋ ਚਿਖ਼ਾ ‘ਤੇ ਹੋਇਆ ਦੋਵਾਂ ਦਾ ਸਸਕਾਰ

80 Views

ਡੇਰਾ ਬਾਬਾ ਨਾਨਕ  16 ਫਰਵਰੀ  ( ਨਜ਼ਰਾਨਾ ਨਿਊਜ ਨੈੱਟਵਰਕ ) ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅੰਦਰ ਪੈਂਦੇ ਪਿੰਡ ਅਲੀ ਨੰਗਲ ਵਿੱਚ ਉਸ ਵੇਲੇ ਮਾਹੌਲ ਗ਼ਮਗੀਨ ਹੋ ਗਿਆ ਜਦੋਂ ਦੋ ਸਕੇ ਭਰਾਵਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਭਰਾਵਾਂ ਦੇ ਚਚੇਰੇ ਭਰਾ ਅਤੇ ਰਿਸ਼ਤੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਬਲਜਿੰਦਰ ਸਿੰਘ (42) ਪੁੱਤਰ ਰਤਨ ਸਿੰਘ ਆਪਣੇ ਪਰਿਵਾਰਕ ਮੈਂਬਰਾਂ ਨਾਲ ਖੇਤਾਂ ਵਿੱਚ ਕੰਮ ਕਰ ਰਿਹਾ ਸੀ।ਇਸ ਦੌਰਾਨ ਉਸ ਨੂੰ ਇਕਦਮ ਘਬਰਾਹਟ ਮਹਿਸੂਸ ਹੋਈ ਤਾਂ ਉਸ ਨੂੰ ਤੁਰੰਤ ਬਟਾਲਾ ਦੇ ਨਿਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।

ਉਨ੍ਹਾਂ ਦੱਸਿਆ ਕਿ ਉਸ ਦੀ ਮੌਤ ਦੀ ਖ਼ਬਰ ਉਸ ਦੇ ਵੱਡੇ ਭਰਾ ਸੁਖਵਿੰਦਰ ਸਿੰਘ ਨੂੰ ਦਿੱਤੀ ਗਈ ਜੋ ਕਿ ਲੁਧਿਆਣਾ ਦੀ ਇੱਕ ਨਿਜੀ ਕੰਪਨੀ ਵਿੱਚ ਡਰਾਈਵਰ ਦੀ ਨੌਕਰੀ ਕਰਦਾ ਸੀ। ਜਦੋਂ ਉਸ ਨੂੰ ਆਪਣੇ ਭਰਾ ਦੀ ਮੌਤ ਦਾ ਪਤਾ ਲੱਗਿਆ ਤਾਂ ਉਸ ਵੱਲੋਂ ਭਰਾ ਦੀ ਮੌਤ ਦਾ ਦੁੱਖ ਨਾ ਸਹਾਰਦੇ ਹੋਏ ਉਸ ਨੂੰ ਵੀ ਦਿਲ ਦਾ ਦੌਰਾ ਪੈ ਗਿਆ, ਜਿਸ ਨੂੰ ਵੀ ਕੰਪਨੀ ਦੇ ਅਧਿਕਾਰੀਆਂ ਵੱਲੋਂ ਚੰਡੀਗੜ੍ਹ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਕਿ ਉਸ ਨੂੰ ਵੀ ਡਾਕਟਰਾਂ ਵੱਲੋਂ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਜਦੋਂ ਦੋਵਾਂ ਸਕੇ ਭਰਾਵਾਂ ਦੀਆਂ ਮ੍ਰਿਤਕ ਦੇਹਾਂ ਸ਼ਮਸ਼ਾਨਘਾਟ ਅੰਤਿਮ ਸੰਸਕਾਰ ਲਈ ਲਿਆਂਦੀਆਂ ਗਈਆਂ ਤਾਂ ਰਿਸ਼ਤੇਦਾਰਾਂ ਅਤੇ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਸੀ ।

ਦੋਵਾਂ ਭਰਾਵਾਂ ਦੀਆਂ ਮ੍ਰਿਤਕ ਦੇਹਾਂ ਨੂੰ ਇੱਕੋ ਚਿਖਾ ’ਤੇ ਅਗਨੀ ਭੇਟ ਕੀਤਾ ਗਿਆ। ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਕੰਪਨੀ ਅਧਿਕਾਰੀਆਂ ਤੋ ਮੰਗ ਕੀਤੀ ਹੈ ਕਿ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਕੰਪਨੀ ਵਿੱਚ ਨੌਕਰੀ ਦਿੱਤੀ ਜਾਵੇ ਤਾਂ ਕਿ ਉਹ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰ ਸਕਣ। ਇਸ ਮੌਕੇ ਸੁਲੱਖਣ ਸਿੰਘ, ਮੱਖਣ ਸਿੰਘ,ਜਸਵੰਤ ਸਿੰਘ ,ਬਲਵਿੰਦਰ ਸਿੰਘ,ਬਿਕਰਮਜੀਤ ਸਿੰਘ ,ਅਰਜਨ ਸਿੰਘ,ਟਹਿਲ ਸਿੰਘ ,ਗੁਰਦੀਪ ਸਿੰਘ, ਜਗਦੀਪ ਸਿੰਘ ਰਜਿੰਦਰ ਸਿੰਘ ਹਰਦਿਆਲ ਸਿੰਘ ਆਦਿ ਹਾਜ਼ਰ ਸਨ।

Gurbhej Singh Anandpuri
Author: Gurbhej Singh Anandpuri

ਮੁੱਖ ਸੰਪਾਦਕ

Leave a Reply

Your email address will not be published. Required fields are marked *

FOLLOW US

TRENDING NEWS

Advertisement

GOLD & SILVER PRICE

× How can I help you?