93 Views
ਨਵੀਂ ਦਿੱਲੀ 17 ਫਰਵਰੀ ( ਇੱਛਪਾਲ ਸਿੰਘ ਰਤਨ ) ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ਦੇ ਗੇਟ ਨੰਬਰ ਦੋ ਨੇੜੇ ਇੱਕ ਪੰਡਾਲ ਡਿੱਗ ਗਿਆ ਹੈ, ਜਿਸ ਵਿੱਚ ਕਈ ਜਣਿਆ ਦੇ ਦਬੇ ਹੋਣ ਦਾ ਖਦਸ਼ਾ ਹੈ। ਬਚਾਅ ਲਈ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ।
ਜਾਣਕਾਰੀ ਮੁਤਾਬਕ ਜਵਾਹਰ ਲਾਲ ਨਹਿਰੂ ਸਟੇਡੀਅਮ ਦੇ ਐਂਟਰੀ ਗੇਟ ਨੰਬਰ-2 ‘ਤੇ ਇਕ ਪੰਡਾਲ ਢਹਿ ਗਿਆ। ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਗੇਟ ਨੰਬਰ 2 ਨੇੜੇ ਲਾਅਨ ਵਿੱਚ ਕੰਮ ਚੱਲ ਰਿਹਾ ਹੈ, ਜਿੱਥੇ ਉਸਾਰੀ ਦੌਰਾਨ ਇੱਕ ਹਿੱਸਾ ਡਿੱਗ ਗਿਆ ਹੈ। ਫਿਲਹਾਲ ਪੁਲਿਸ ਅਤੇ ਫਾਇਰ ਵਿਭਾਗ ਵੱਲੋਂ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਸੂਚਨਾ ਨਹੀਂ ਮਿਲੀ ਹੈ। ਹਾਦਸੇ ਦੀ ਸੂਚਨਾ ਪੁਲਿਸ ਅਤੇ ਹੋਰ ਟੀਮਾਂ ਨੂੰ ਕਰੀਬ 11.35 ਵਜੇ ਦਿੱਤੀ ਗਈ। ਜਿਸ ਤੋਂ ਬਾਅਦ ਪੁਲਿਸ ਅਤੇ ਫਾਇਰ ਬ੍ਰਿਗੇਡ ਤੁਰੰਤ ਬਚਾਅ ਲਈ ਮੌਕੇ ‘ਤੇ ਪਹੁੰਚ ਗਏ।
Author: Gurbhej Singh Anandpuri
ਮੁੱਖ ਸੰਪਾਦਕ