61 Views
ਪਾਤੜਾਂ /ਖਨੌਰੀ 21 ਫਰਵਰੀ ( ਅਮਰਿੰਦਰ ਧਾਲੀਵਾਲ ) ਖਨੌਰੀ ਬਾਰਡਰ ਤੇ ਕਿਸਾਨਾਂ ਨੇ ਹਰਿਆਣਾ ਪੁਲਿਸ ਵਿਚਾਲੇ ਝੜੱਪ ਹੋਣ ਕਾਰਨ ਮਾਹੌਲ ਤਣਾਅ ਪੂਰਨ ਹੋ ਬਣ ਗਿਆ ਹੈ। ਹਰਿਆਣਾ ਪੁਲਿਸ ਨੇ ਕਿਸਾਨ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਹਨ | ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ 15 ਤੋਂ 20 ਅੱਥਰੂ ਗੈਸ ਦੇ ਗੋਲੇ ਦਾਗੇ ਗਏ ਹਨ |
ਇਸ ਦੌਰਾਨ ਹਰਿਆਣਾ ਪੁਲਿਸ ਵੱਲੋਂ ਰਬੜ ਦੀਆਂ ਗੋਲੀਆਂ ਚਲਾਉਣ ਦੀ ਖ਼ਬਰ ਹੈ । ਇਸ ਦੌਰਾਨ ਕਰੀਬ ਇੱਕ ਦਰਜਨ ਤੋਂ ਵੱਧ ਕਿਸਾਨ ਜ਼ਖ਼ਮੀ ਹੋਏ ਹਨ। ਇੱਕ ਕਿਸਾਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜ਼ਖਮੀ ਕਿਸਾਨਾਂ ਨੂੰ ਖਨੌਰੀ ਅਤੇ ਪੰਜਾਬ ਦੇ ਹਸਪਤਾਲਾਂ ਵਿੱਚ ਲਿਜਾਇਆ ਗਿਆ ਹੈ।
Author: Gurbhej Singh Anandpuri
ਮੁੱਖ ਸੰਪਾਦਕ