ਪੱਛਮੀ ਬੰਗਾਲ ਦੇ ਸਿੱਖ ਆਈ.ਪੀ.ਐਸ. ਅਧਿਕਾਰੀ ਨੂੰ ਸਥਾਨਕ ਲੋਕਾਂ ਵੱਲੋਂ ਨਸਲੀ ਟਿੱਪਣੀਆਂ ਕਰਨ ਦੀ ਜਥੇਦਾਰ ਅਕਾਲ ਤਖ਼ਤ ਸਾਹਿਬ ਵੱਲੋਂ ਕਰੜੀ ਨਿੰਦਾ

18

ਅੰਮ੍ਰਿਤਸਰ, 20 ਫਰਵਰੀ ( ਹਰਸਿਮਰਨ ਸਿੰਘ ਹੁੰਦਲ ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪੱਛਮੀ ਬੰਗਾਲ ਵਿਚ ਇਕ ਸਿੱਖ ਆਈ.ਪੀ.ਐਸ. ਅਧਿਕਾਰੀ ਨੂੰ ਕੁਝ ਸਥਾਨਕ ਲੋਕਾਂ ਵਲੋਂ ਨਫਰਤੀ ਨਸਲੀ ਟਿੱਪਣੀਆਂ ਕਰਨ ਦੀ ਘਟਨਾ ਦੀ ਕਰੜੀ ਨਿੰਦਾ ਕੀਤੀ ਹੈ। ਜਾਰੀ ਕੀਤੇ ਇਕ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਇਸ ਦੇਸ਼ ਦੀ ਏਕਤਾ, ਅਖੰਡਤਾ, ਸੱਭਿਆਚਾਰਕ, ਵਿਚਾਰਧਾਰਕ ਤੇ ਵਿਸ਼ਵਾਸਾਂ ਦੀ ਸੁਰੱਖਿਆ ਲਈ ਸਿੱਖ ਕੌਮ ਦੀ ਦੇਣ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਹਜ਼ਾਰਾਂ ਸਾਲਾਂ ਦੀ ਗੁਲਾਮੀ ਤੋਂ ਆਜ਼ਾਦੀ ਦਿਵਾਉਣ ਲਈ ਗੁਰੂ ਸਾਹਿਬਾਨ ਦੀ ਮਹਾਨ ਰੂਹਾਨੀ ਪ੍ਰੇਰਨਾ ਅਤੇ ਬਹਾਦਰ ਸਿੱਖ ਜਰਨੈਲਾਂ ਨੇ ਅਦੁੱਤੀ ਯੋਗਦਾਨ ਪਾਇਆ ਹੈ। ਅੱਜ ਵੀ ਦੇਸ਼ ਦੀਆਂ ਸਰਹੱਦਾਂ ਦੀ ਰਖਵਾਲੀ ਅਤੇ ਆਰਥਿਕ ਉਨਤੀ ਵਿਚ ਸਿੱਖਾਂ ਦਾ ਸਭ ਤੋਂ ਵੱਧ ਤੇ ਮਹੱਤਵਪੂਰਨ ਯੋਗਦਾਨ ਹੈ।

ਉਨ੍ਹਾਂ ਕਿਹਾ ਕਿ ਕਿਸੇ ਸਿੱਖ ਆਈ.ਪੀ.ਐਸ. ਅਧਿਕਾਰੀ ਨੂੰ ਨਸਲਵਾਦ ਦੀ ਭਾਵਨਾ ਨਾਲ ਨਫਰਤੀ ਟਿੱਪਣੀਆਂ ਕਰਨਾ, ਨਾ ਸਿਰਫ ਸਿੱਖਾਂ ਦੀਆਂ ਭਾਵਨਾਵਾਂ ਨੂੰ ਅਸਹਿ ਸੱਟ ਮਾਰਨ ਵਾਲੀ ਘਟਨਾ ਹੈ, ਬਲਕਿ ਇਹ ਵਰਤਾਰਾ ਦੇਸ਼ ਦੀ ਏਕਤਾ ਤੇ ਅਖੰਡਤਾ ਦੇ ਵੀ ਹਿਤ ਵਿਚ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿੱਖ ਆਈ.ਪੀ.ਐਸ. ਅਧਿਕਾਰੀ ਨੂੰ ਨਫਰਤੀ ਨਸਲੀ ਟਿੱਪਣੀ ਕਰਕੇ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਦੇਸ਼ ਦੀਆਂ ਸਿਵਲ ਸੇਵਾਵਾਂ ਤੇ ਮਹੱਤਵਪੂਰਨ ਖੇਤਰਾਂ ਵਿਚ ਆਪਣੀ ਮਿਹਨਤ, ਇਮਾਨਦਾਰੀ ਤੇ ਲਿਆਕਤ ਨਾਲ ਸੇਵਾ ਕਰਨ ਵਾਲੇ ਸਿੱਖਾਂ ਦੇ ਇਮਾਨ ਤੇ ਮਨੋਬਲ ਨੂੰ ਸੱਟ ਮਾਰਨ ਵਾਲੇ ਲੋਕਾਂ ਦੇ ਖ਼ਿਲਾਫ਼ ਸਰਕਾਰ ਨੂੰ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ |

Gurbhej Singh Anandpuri
Author: Gurbhej Singh Anandpuri

ਮੁੱਖ ਸੰਪਾਦਕ

Leave a Reply

Your email address will not be published. Required fields are marked *

FOLLOW US

TRENDING NEWS

Advertisement

GOLD & SILVER PRICE

ਖਾਲਸਾ ਪੰਥ ਦੇ 325ਵੇਂ ਪ੍ਰਗਟ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਪਾਰਮਾ ਵੱਲੋਂ 20 ਅਪੈ੍ਰਲ ਨੂੰ ਤੇ ਗੁਰਦੁਆਰਾ ਬਾਬਾ ਲੱਖੀ ਸ਼ਾਹ ਵਣਜਾਰਾ ਸਿੱਖ ਸੈਂਟਰ ਪੋਨਤੇਕਰੋਣੇ (ਅਲੇਸਾਦਰੀਆ)ਵੱਲੋਂ 21 ਅਪ੍ਰੈਲ ਨੂੰ

× How can I help you?
Verified by MonsterInsights